ਹੰਬੜਾਂ (ਮਨਜਿੰਦਰ, ਸਤਨਾਮ)- ਜ਼ਿਲ੍ਹੇ ਦੇ ਪਿੰਡ ਚੰਗਣ ਦੇ ਵਸਨੀਕ ਪਤੀ-ਪਤਨੀ ਜੋ ਸਵੇਰ ਸਮੇਂ ਆਪਣੇ ਬੁਲੇਟ ਮੋਟਰਸਾਈਕਲ ’ਤੇ ਸਵਾਰ ਹੋ ਕੇ ਨਕੋਦਰ ਵਿਖੇ ਮੱਥਾ ਟੇਕਣ ਲਈ ਰਵਾਨਾ ਹੋਏ। ਜਦੋਂ ਹੀ ਉਹ ਪਿੰਡ ਭੱਠਾਧੂਹਾ ਸਿੱਧਵਾਂ ਬੇਟ ਮਾਰਗ ’ਤੇ ਪੁੱਜੇ ਤਾਂ ਨਿਰਮਾਣ ਅਧੀਨ ਪੁਲ ਥੱਲੇ ਉਨ੍ਹਾਂ ਨੂੰ ਇਕ ਸਾਹਮਣੇ ਤੋਂ ਆ ਰਹੇ ਤੇਜ਼ ਰਫਤਾਰ ਟਰੱਕ ਵੱਲੋਂ ਗਲਤ ਸਾਈਡ ਤੋਂ ਆ ਕੇ ਉਨ੍ਹਾਂ ਨੂੰ ਕੁਚਲ ਦਿੱਤਾ, ਜਿਸ ਕਾਰਨ ਪਤੀ-ਪਤਨੀ ਦੀ ਮੌਕੇ ’ਤੇ ਦਰਦਨਾਕ ਮੌਤ ਹੋ ਗਈ। ਮ੍ਰਿਤਕਾਂ ਦੀ ਪਛਾਣ ਪ੍ਰਦੀਪ ਸਿੰਘ ਪੁੱਤਰ ਸਵ. ਸੋਹਣ ਸਿੰਘ ਅਤੇ ਉਸ ਦੀ ਪਤਨੀ ਮਨਦੀਪ ਕੌਰ (35) ਵਾਸੀ ਪਿੰਡ ਚੰਗਣ, ਥਾਣਾ ਮੁੱਲਾਂਪੁਰ ਦਾਖਾ ਵਜੋਂ ਹੋਈ ਹੈ।
ਇਹ ਖ਼ਬਰ ਵੀ ਪੜ੍ਹੋ - ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੇ ਸਾਬਕਾ ਕੈਬਨਿਟ ਮੰਤਰੀ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
ਘਟਨਾ ਸਥਾਨ ’ਤੇ ਇਕੱਠੇ ਹੋਏ ਲੋਕਾਂ ਨੇ ਟਰੱਕ ਚਾਲਕ ਨੂੰ ਮੌਕੇ ’ਤੇ ਹੀ ਕਾਬੂ ਕਰ ਕੇ ਪੁਲਸ ਹਵਾਲੇ ਕਰ ਦਿੱਤਾ। ਪਤਾ ਲੱਗਾ ਕੇ ਟਰੱਕ ਚਾਲਕ ਨੇ ਨਸ਼ਾ ਕੀਤਾ ਹੋਇਆ ਸੀ ਤੇ ਉਸ ਵੱਲੋਂ ਗਲਤ ਸਾਈਡ ’ਤੇ ਜਾ ਕੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਆਪਣੀ ਲਪੇਟ ’ਚ ਲੈ ਲਿਆ।

ਘਟਨਾ ਸਥਾਨ ’ਤੇ ਪੁੱਜੇ ਪੁਲਸ ਥਾਣਾ ਮੁੱਲਾਂਪੁਰ ਦਾਖਾ ਦੇ ਐੱਸ. ਐੱਚ. ਓ. ਜਸਵੀਰ ਸਿੰਘ ਤੂਰ ਦੀ ਪੁਲਸ ਪਾਰਟੀ ਨੇ ਲਾਸ਼ਾਂ ਨੂੰ ਕਬਜ਼ੇ ’ਚ ਲੈਂਦਿਆਂ ਅਗਲੀ ਕਾਰਵਾਈ ਆਰੰਭ ਦਿੱਤੀ। ਐੱਸ. ਐੱਚ. ਓ. ਨੇ ਦੱਸਿਆ ਕਿ ਉਨ੍ਹਾਂ ਵੱਲੋਂ ਟਰੱਕ ਡਰਾਈਵਰ ਦਾ ਮੁਲਾਹਜ਼ਾ ਕਰਵਾਇਆ ਗਿਆ ਹੈ ਤੇ ਉਸ ਵਿਰੁੱਧ ਸਖ਼ਤ ਧਰਾਵਾਂ ਹੇਠ ਕਾਰਵਾਈ ਕੀਤੀ ਜਾ ਰਹੀ ਹੈ।
ਇਹ ਖ਼ਬਰ ਵੀ ਪੜ੍ਹੋ - ਪੰਜਾਬ ਕੈਬਨਿਟ ਦਾ ਵੱਡਾ ਫ਼ੈਸਲਾ, ਨਵੀਂ ਐਕਸਾਈਜ਼ ਪਾਲਿਸੀ ਨੂੰ ਦਿੱਤੀ ਮਨਜ਼ੂਰੀ

ਮੌਕੇ ’ਤੇ ਇਕੱਠੇ ਹੋਏ ਲੋਕਾਂ ਤੇ ਪਿੰਡ ਵਾਸੀਆਂ ਵੱਲੋਂ ਮੁੱਖ ਸੜਕ ਨੂੰ ਜਾਮ ਕਰਦਿਆਂ ਧਰਨਾ ਲਗਾ ਦਿੱਤਾ ਤੇ ਹਾਦਸੇ ਲਈ ਦੋਸ਼ੀ ਟਰੱਕ ਡਰਾਈਵਰ ਵਿਰੁੱਧ ਸਖ਼ਤ ਕਾਰਵਾਈ ਦੀ ਮੰਗ ਕੀਤੀ। ਨਾਲ ਹੀ ਅਜਿਹੇ ਸ਼ਰਾਬੀ ਡਰਾਈਵਰਾਂ ਨੂੰ ਰੱਖਣ ਵਾਲੇ ਸ਼ੈਲਰ ਮਾਲਕਾਂ ’ਤੇ ਵੀ ਕਾਰਵਾਈ ਕਰਨ ਦੀ ਮੰਗ ਰੱਖੀ। ਖ਼ਬਰ ਲਿਖੇ ਜਾਣ ਤੱਕ ਲੋਕਾਂ ਨੇ ਦੋਵੇਂ ਲਾਸ਼ਾਂ ਸੜਕ ’ਤੇ ਰੱਖ ਕੇ ਧਰਨਾ ਜਾਰੀ ਰੱਖਿਆ ਹੋਇਆ ਸੀ।
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੁਪਰੀਮ ਕੋਰਟ ਨੇ ਪੰਜਾਬ ਸਰਕਾਰ ਤੇ ਸਾਬਕਾ ਕੈਬਨਿਟ ਮੰਤਰੀ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕੀ ਹੈ ਪੂਰਾ ਮਾਮਲਾ
NEXT STORY