ਮੋਗਾ (ਆਜ਼ਾਦ) : ਮੋਗਾ ਦੇ ਇਕ ਮਸ਼ਹੂਰ ਕੋਰੀਅਰ ਵੱਲੋਂ ਵਿਦੇਸ਼ ਵਿਚ ਅਫੀਮ ਭੇਜਣ ਦੀ ਕੋਸ਼ਿਸ਼ ਦੇ ਮਾਮਲੇ ਨੂੰ ਗੰਭੀਰਤਾ ਨਾਲ ਲੈਂਦੇ ਹੋਏ ਪੁਲਸ ਨੇ ਜਾਂਚ ਕੀਤੀ ਅਤੇ ਇਕ ਔਰਤ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਡੀ. ਐੱਸ. ਪੀ. ਸਿਟੀ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਬੀਤੀ ਅਕਤੂਬਰ ਵਿਚ ਇਕ ਔਰਤ ਨੇ ਜ਼ੀਰਾ ਰੋਡ ’ਤੇ ਸਥਿਤ ਇਕ ਕੋਰੀਅਰ ਸੰਚਾਲਕ ਰਾਹੀਂ ਆਪਣੇ ਪਤੀ ਨੂੰ ਵਿਦੇਸ਼ ਵਿਚ ਅਫੀਮ ਭੇਜਣ ਦੀ ਕੋਸ਼ਿਸ਼ ਕੀਤੀ ਸੀ। ਜਾਣਕਾਰੀ ਮਿਲਣ ’ਤੇ ਸਿਟੀ ਪੁਲਸ ਸਟੇਸ਼ਨ ਦੇ ਇੰਚਾਰਜ ਇੰਸਪੈਕਟਰ ਵਰੁਣ ਕੁਮਾਰ ਨੇ ਕੋਰੀਅਰ ਸੰਚਾਲਕ ਦੀ ਸ਼ਿਕਾਇਤ ਦੇ ਆਧਾਰ ’ਤੇ ਗੋਧੇਵਾਲਾ ਬਸਤੀ ਦੀ ਰਹਿਣ ਵਾਲੀ ਮਨਦੀਪ ਕੌਰ ਅਤੇ ਉਸਦੇ ਪਤੀ ਸਰਤਾਜ ਸਿੰਘ ਵਿਰੁੱਧ ਮਾਮਲਾ ਦਰਜ ਕੀਤਾ।
ਥਾਣਾ ਮੁਖੀ ਇੰਸਪੈਕਟਰ ਵਰੁਣ ਕੁਮਾਰ ਨੇ ਦੱਸਿਆ ਕਿ ਜ਼ਿਲਾ ਪੁਲਸ ਮੁਖੀ ਦੇ ਨਿਰਦੇਸ਼ਾਂ ’ਤੇ ਮਾਮਲੇ ਨੂੰ ਗੰਭੀਰਤਾ ਨਾਲ ਲਿਆ ਗਿਆ ਅਤੇ ਜਾਂਚ ਕੀਤੀ ਗਈ ਤਾਂ ਉਸ ਵਿਚ ਮਨਦੀਪ ਕੌਰ ਦੀ ਸੱਸ ਗੁਲਸ਼ਨਜੀਤ ਕੌਰ ਦੇ ਇਲਾਵਾ ਕੁਲਦੀਪ ਕੌਰ ਅਤੇ ਮਨਜੀਤ ਸਿੰਘ ਨੂੰ ਨਾਮਜ਼ਦ ਕਰ ਕੇ ਕੁਲਦੀਪ ਕੌਰ ਅਤੇ ਮਨਜੀਤ ਸਿੰਘ ਨੂੰ ਕਾਬੂ ਕਰ ਲਿਆ ਹੈ। ਮਨਦੀਪ ਕੌਰ ਨੂੰ ਕੁਝ ਦਿਨ ਪਹਿਲਾਂ ਪੁਲਸ ਨੇ ਗ੍ਰਿਫ਼ਤਾਰ ਕੀਤਾ ਸੀ ਅਤੇ ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਸੀ। ਥਾਣਾ ਇੰਚਾਰਜ ਨੇ ਦੱਸਿਆ ਕਿ ਪੁੱਛ-ਗਿੱਛ ਤੋਂ ਬਾਅਦ ਕੁਲਦੀਪ ਕੌਰ ਅਤੇ ਮਨਜੀਤ ਸਿੰਘ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ। ਗੁਲਸ਼ਨਜੀਤ ਕੌਰ ਨੂੰ ਫੜਨ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਕਥਿਤ ਦੋਸ਼ੀ ਸਰਤਾਜ ਸਿੰਘ, ਜੋ ਕਿ ਕੈਨੇਡਾ ਵਿਚ ਰਹਿੰਦਾ ਹੈ, ਵਿਰੁੱਧ ਐੱਲ. ਓ. ਸੀ. ਜਾਰੀ ਕਰ ਦਿੱਤੀ ਗਈ ਹੈ, ਤਾਂ ਜੋ ਉਸਨੂੰ ਹਵਾਈ ਅੱਡੇ ’ਤੇ ਗ੍ਰਿਫ਼ਤਾਰ ਕੀਤਾ ਜਾ ਸਕੇ।
ਹਰਿਆਣਾ ਨੂੰ ਵੱਡਾ ਝਟਕਾ ! ਕੇਂਦਰ ਨੇ ਚੰਡੀਗੜ੍ਹ 'ਚ ਵੱਖਰੀ ਹਰਿਆਣਾ ਵਿਧਾਨ ਸਭਾ ਦੇ ਪ੍ਰਸਤਾਵ 'ਤੇ ਲਾਈ ਰੋਕ
NEXT STORY