ਹਾਜੀਪੁਰ (ਜੋਸ਼ੀ) : ਪੁਲਸ ਵਿਭਾਗ ਦੀ ਸਪੈਸ਼ਲ ਬ੍ਰਾਂਚ ਵੱਲੋਂ ਐੱਸ.ਐੱਸ.ਪੀ. ਹੁਸ਼ਿਆਰਪੁਰ ਸੰਦੀਪ ਕੁਮਾਰ ਮਲਿਕ ਦੇ ਦਿਸ਼ਾ-ਨਿਰਦੇਸ਼ਾਂ ਹੇਠ ਭਗੌੜਿਆਂ ਨੂੰ ਕਾਬੂ ਕਰਨ ਲਈ ਚਲਾਈ ਗਈ ਮੁਹਿੰਮ ਤਹਿਤ ਇਕ ਮਹਿਲਾ ਨੂੰ ਕਾਬੂ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਪੈਸ਼ਲ ਬ੍ਰਾਂਚ ਦੇ ਇੰਚਾਰਜ ਇੰਸਪੈਕਟਰ ਜਸਕਮਲ ਸਿੰਘ ਸਹੋਤਾ ਨੇ ਦੱਸਿਆ ਕਿ ਭਗੌੜੀ ਕਰਾਰ ਦਿੱਤੀ ਗਈ ਮਹਿਲਾ ਸ਼ਿਵਾਨੀ ਪੁੱਤਰੀ ਸ਼ਮਸ਼ੇਰ ਸਿੰਘ ਵਾਸੀ ਪਿੰਡ ਫਤਿਹਪੁਰ ਕੁਲੀਆਂ ਥਾਣਾ ਹਾਜੀਪੁਰ, ਜਿਸ ਖਿਲਾਫ਼ ਹਾਜੀਪੁਰ ਪੁਲਸ ਸਟੇਸ਼ਨ ਵਿਚ ਸਾਲ 2023 ਨੂੰ ਮੁਕੱਦਮਾ ਨੰਬਰ 83 ਅਧੀਨ ਧਾਰਾ 323, 324, 148, 149 ਆਈ.ਪੀ.ਸੀ. ਤਹਿਤ ਦਰਜ ਕੀਤਾ ਗਿਆ ਸੀ।
ਉਨ੍ਹਾਂ ਦੱਸਿਆ ਕਿ 09-12-2025 ਨੂੰ ਮਾਣਯੋਗ ਅਦਾਲਤ ਨੇ ਸ਼ਿਵਾਨੀ ਨੂੰ ਭਗੌੜਾ ਕਰਾਰ ਦਿੱਤਾ ਸੀ। ਜਿਸ ਨੂੰ ਅੱਜ ਪੁਲਸ ਦੀ ਸਪੈਸ਼ਲ ਬ੍ਰਾਂਚ ਦੇ ਏ.ਐੱਸ.ਆਈ. ਰਵਿੰਦਰ ਸਿੰਘ, ਏ.ਐੱਸ.ਆਈ. ਸੁਰਿੰਦਰ ਸਿੰਘ, ਏ.ਐੱਸ.ਆਈ. ਅਮਰਜੀਤ ਸਿੰਘ ਅਤੇ ਐੱਚ.ਸੀ. ਜਸਪ੍ਰੀਤ ਕੌਰ ਨੇ ਕਾਬੂ ਕਰਕੇ ਹਾਜੀਪੁਰ ਪੁਲਸ ਦੇ ਹਵਾਲੇ ਕਰ ਦਿੱਤਾ ਹੈ।
ਲੋਡਰ ਮਸ਼ੀਨ ਦੇ ਸੌਦੇ ’ਚ ਪਾਰਟਨਰ ਨਾਲ ਮਾਰੀ ਠੱਗੀ
NEXT STORY