ਜਲੰਧਰ : 16 ਸਾਲ ਪੁਰਾਣੇ ਮਾਮਲੇ ਵਿਚ ਅਦਾਲਤ ਨੇ ਜਗਤਾਰ ਸਿੰਘ ਤਾਰਾ ਨੂੰ ਬਰੀ ਕਰ ਦਿੱਤਾ ਹੈ। ਬੁੜੈਲ ਜੇਲ੍ਹ ਤੋਂ ਵੀਡੀਓ ਕਾਨਫਰੰਸਿੰਗ ਰਾਹੀਂ ਜਗਤਾਰ ਸਿੰਘ ਤਾਰਾ ਨੂੰ ਅਦਾਲਤ ਵਿਚ ਪੇਸ਼ ਕੀਤਾ ਗਿਆ ਅਤੇ ਉਨ੍ਹਾਂ ਦੇ ਵਕੀਲ ਐੱਸਕੇਐੱਸ ਹੁੰਦਲ ਨੇ ਇਹ ਜਾਣਾਰੀ ਦਿੱਤੀ। ਮਿਲੀ ਜਾਣਕਾਰੀ ਮੁਤਾਬਕ ਗ਼ੈਰ-ਕਾਨੂੰਨੀ ਸਰਗਰਮੀਆਂ ਰੋਕੂ ਕਾਨੂੰਨ 17,18,20 ਅਤੇ ਅਸਲਾ ਐਕਟ ਦੇ ਤਹਿਤ ਸਾਲ 2009 'ਚ ਥਾਣਾ ਭੋਗਪੁਰ ਵਿਖੇ ਦਰਜ ਕੀਤੇ ਗਏ ਇਕ ਕੇਸ 'ਚ ਜਗਤਾਰ ਸਿੰਘ ਤਾਰਾ ਨੂੰ ਅੱਜ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਰਾਜੀਵ ਕੁਮਾਰ ਬੇਰੀ ਦੀ ਅਦਾਲਤ ਨੇ ਦੋਸ਼ ਸਾਬਤ ਨਾ ਹੋਣ ’ਤੇ ਬਰੀ ਕੀਤੇ ਜਾਣ ਦਾ ਹੁਕਮ ਦਿੱਤਾ ਹੈ।
ਪਾਕਿਸਤਾਨ ਤੋਂ ਪੰਜਾਬ ਭੇਜੀ ਗਈ ਕਰੋੜਾਂ ਦੀ ਹੈਰੋਇਨ! ਪੰਜਾਬ ਪੁਲਸ ਨੇ ਕਾਰਕੁੰਨ ਦੀ ਗ੍ਰਿਫ਼ਤਾਰੀ ਮਗਰੋਂ ਕੀਤੀ ਜ਼ਬਤ
NEXT STORY