ਮੋਗਾ (ਸੰਦੀਪ ਸ਼ਰਮਾ, ਕਸ਼ਿਸ਼ ਸਿੰਗਲਾ) : ਜ਼ਿਲ੍ਹਾ ਅਤੇ ਵਧੀਕ ਸੈਸ਼ਨ ਜੱਜ ਹਰਜੀਤ ਸਿੰਘ ਦੀ ਅਦਾਲਤ ਨੇ ਨਸ਼ੇ ਵਾਲੀਆਂ ਗੋਲੀਆਂ ਦੇ ਮਾਮਲੇ ’ਚ ਦੋਸ਼ੀ ਨੂੰ ਕਰੀਬ ਢਾਈ ਸਾਲ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਮਹਿਣਾ ਥਾਣੇ ਦੀ ਪੁਲਸ ਨੇ ਵਿਕਰੀ ਕੇਸ ਵਿਚ ਨਾਮਜ਼ਦ ਇਕ ਮੁਲਜ਼ਮ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮਾਣਯੋਗ ਅਦਾਲਤ ਨੇ ਉਸ ਨੂੰ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ਜੁਰਮਾਨਾ ਭਰਨ ਦਾ ਹੁਕਮ ਸੁਣਾਇਆ ਹੈ। ਅਦਾਲਤ ਦੇ ਹੁਕਮਾਂ ਅਨੁਸਾਰ ਜੁਰਮਾਨਾ ਅਦਾ ਨਾ ਕਰਨ ਦੀ ਸੂਰਤ ਵਿਚ ਦੋਸ਼ੀ ਨੂੰ ਇਕ ਸਾਲ ਦੀ ਵਾਧੂ ਕੈਦ ਕੱਟਣੀ ਪਵੇਗੀ। ਇਸ ਕੇਸ ਦੀ ਸੁਣਵਾਈ ਦੌਰਾਨ ਜ਼ਿਲ੍ਹਾ ਅਟਾਰਨੀ ਐਡਵੋਕੇਟ ਨੀਲਮ ਪਾਠਕ ਅਤੇ ਸਰਕਾਰੀ ਵਕੀਲ ਐਡਵੋਕੇਟ ਅਮਿਤ ਮਿੱਤਲ ਵੱਲੋਂ ਮਾਣਯੋਗ ਅਦਾਲਤ ਵਿਚ ਪੁਖਤਾ ਸਬੂਤ ਅਤੇ ਗਵਾਹ ਪੇਸ਼ ਕੀਤੇ ਗਏ, ਜਿਸ ਦੇ ਆਧਾਰ ’ਤੇ ਮਾਣਯੋਗ ਅਦਾਲਤ ਨੇ ਆਪਣਾ ਫੈਸਲਾ ਸੁਣਾਇਆ ਹੈ।
ਇਸ ਮਾਮਲੇ ’ਚ ਥਾਣਾ ਮਹਿਣਾ ਦੀ ਪੁਲਸ ਨੇ ਗੁਪਤ ਸੂਚਨਾ ਦੇ ਆਧਾਰ ’ਤੇ ਦਵਿੰਦਰ ਸਿੰਘ ਉਰਫ ਜੱਸੀ ਪੁੱਤਰ ਜਸਵਿੰਦਰ ਸਿੰਘ ਵਾਸੀ ਪਿੰਡ ਚੁਗਾਵਾਂ ਨੂੰ ਭਾਰੀ ਮਾਤਰਾ ’ਚ ਨਸ਼ੇ ਵਾਲੀਆਂ ਗੋਲੀਆਂ ਸਮੇਤ ਕਾਬੂ ਕੀਤਾ ਹੈ। ਪੁਲਸ ਵੱਲੋਂ ਦਵਿੰਦਰ ਸਿੰਘ ਖ਼ਿਲਾਫ਼ 12 ਅਗਸਤ 2021 ਨੂੰ ਐੱਨ. ਡੀ. ਪੀ. ਐੱਸ. ਐਕਟ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਸੀ।
ਪੰਜਾਬ ਦੇ ਬਿਜਲੀ ਖ਼ਪਤਕਾਰਾਂ ਲਈ ਵੱਡੀ ਖ਼ਬਰ, ਇਹ ਕੰਮ ਨਾ ਕੀਤਾ ਤਾਂ ਲੱਗੇਗਾ ਜ਼ੋਰਦਾਰ ਝਟਕਾ
NEXT STORY