ਫਰੀਦਕੋਟ (ਜਗਤਾਰ, ਵੈੱਬ ਡੈਸਕ) : ਫਰੀਦਕੋਟ ਅਦਾਲਤ ਨੇ ਅੱਜ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ-ਮੁੱਖ ਮੰਤਰੀ ਸੁਖਬੀਰ ਬਾਦਲ ਦੀ ਅਗਾਊਂ ਜ਼ਮਾਨਤ ਦੀ ਅਰਜ਼ੀ 'ਤੇ ਸੁਣਾਇਆ ਜਾਣ ਵਾਲਾ ਫ਼ੈਸਲਾ ਮੁੜ ਸੁਰੱਖਿਅਤ ਰੱਖ ਲਿਆ ਹੈ। ਅਦਾਲਤ ਵੱਲੋਂ ਇਸ ਮਾਮਲੇ 'ਤੇ ਫ਼ੈਸਲਾ 16 ਮਾਰਚ ਯਾਨੀ ਕੱਲ੍ਹ ਨੂੰ ਸੁਣਾਇਆ ਜਾਵੇਗਾ। ਦਰਅਸਲ ਕੋਟਕਪੂਰਾ ਗੋਲ਼ੀਕਾਂਡ ਮਾਮਲੇ ਵਿਚ ਪ੍ਰਕਾਸ਼ ਸਿੰਘ ਬਾਦਲ ਅਤੇ ਸੁਖਬੀਰ ਸਿੰਘ ਬਾਦਲ ਵਲੋਂ ਕੋਟਕਪੂਰਾ ਅਦਾਲਤ ਵਿਚ ਅਗਾਊਂ ਜ਼ਮਾਨਤ ਲਈ ਅਰਜ਼ੀ ਦਾਇਰ ਕੀਤੀ ਗਈ ਸੀ, ਜਿਸ ’ਤੇ ਬਹਿਸ ਪੂਰੀ ਹੋਣ ਤੋਂ ਬਾਅਦ ਅਦਾਲਤ ਨੇ ਫ਼ੈਸਲਾ ਸੁਰੱਖਿਆ ਰੱਖ ਲਿਆ ਸੀ ਅਤੇ ਅੱਜ ਇਹ ਫੈ਼ਸਲਾ ਸੁਣਾਇਆ ਜਾਣਾ ਸੀ ਪਰ ਅਦਾਲਤ ਨੇ ਇਹ ਫੈ਼ਸਲਾ ਇਕ ਵਾਰ ਫਿਰ ਸੁਰੱਖਿਅਤ ਰੱਖਦੇ ਹੋਏ ਇਸ ਦੀ ਤਾਰੀਖ਼ 16 ਮਾਰਚ ਤੈਅ ਕੀਤੀ ਹੈ।
ਇਹ ਵੀ ਪੜ੍ਹੋ- ਕੋਟਕਪੂਰਾ ਗੋਲ਼ੀਕਾਂਡ : ਅਦਾਲਤ ਨੇ ਰਾਖਵਾਂ ਰੱਖਿਆ ਬਾਦਲਾਂ ਦੀ ਅਗਾਊਂ ਜ਼ਮਾਨਤ ਅਰਜ਼ੀ ਦਾ ਫ਼ੈਸਲਾ
ਇਸ ਤੋਂ ਇਲਾਵਾ ਕੋਟਕਪੂਰਾ ਮਾਮਲੇ 'ਚ ਨਾਮਜ਼ਦ ਸਾਬਕਾ ਡੀ. ਜੀ. ਪੀ. ਸੁਮੇਧ ਸੈਣੀ ਅੱਜ ਅਦਾਲਤ ਪਹੁੰਚੇ, ਜਿੱਥੇ ਉਨ੍ਹਾਂ ਨੇ ਮਾਮਲਾ ਨੰਬਰ 192/2015 ਅਤੇ 129/2018 ਵਿਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ, ਜਿਸ ਦੀ ਸੁਣਵਾਈ ਅਦਾਲਤ ਵੱਲੋਂ 20 ਮਾਰਚ ਨੂੰ ਕੀਤੀ ਜਾਵੇਗੀ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ 24 ਫਰਵਰੀ ਨੂੰ ਏ. ਡੀ. ਜੀ. ਪੀ. ਐੱਲ. ਕੇ. ਯਾਦਵ ਦੀ ਅਗਵਾਈ ਵਾਲੀ ਸਿਟ ਨੇ 7 ਹਜ਼ਾਰ ਪੰਨਿਆ ਦਾ ਚਲਾਨ ਫਰੀਦਕੋਟ ਅਦਾਲਤ 'ਚ ਪੇਸ਼ ਕੀਤਾ ਸੀ, ਜਿਸ 'ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਸੁਮੇਧ ਸੈਣੀ ਸਮੇਤ ਕਈ ਪੁਲਸ ਅਧਿਕਾਰੀਆਂ ਨੂੰ ਨਾਮਜ਼ਦ ਕੀਤਾ ਗਿਆ ਸੀ ਅਤੇ ਸੁਖਬੀਰ ਬਾਦਲ ਤੇ ਸੁਮੇਧ ਸੈਣੀ ਨੂੰ ਮੁੱਖ ਸਾਜ਼ਿਸ਼ਕਰਤਾ ਦੱਸਿਆ ਗਿਆ ਸੀ। ਜਿਸ ਦੇ ਆਧਾਰ 'ਤੇ ਅਦਾਲਤ ਨੇ ਚਲਾਨ 'ਚ ਨਾਮਜ਼ਦ ਵਿਅਕਤੀਆਂ ਨੂੰ ਸੰਮਨ ਜਾਰੀ ਕਰ ਕੇ ਅਦਾਲਤ 'ਚ ਤਲਬ ਕੀਤਾ ਸੀ। ਜਿਸ ਤੋਂ ਬਾਅਦ ਬਾਦਲੇ ਨੇ 9 ਮਾਰਚ ਨੂੰ ਇਸ ਮਾਮਲੇ 'ਚ ਅਗਾਊਂ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ।
ਇਹ ਵੀ ਪੜ੍ਹੋ- ਸੁਨਾਮ 'ਚ ਵਾਪਰਿਆ ਦਰਦਨਾਕ ਹਾਦਸਾ, 2 ਕਾਰਾਂ ਦੀ ਆਹਮੋ-ਸਾਹਮਣੇ ਹੋਈ ਟੱਕਰ 'ਚ 4 ਦੀ ਮੌਤ
ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।
ਪੰਜਾਬ ਪੁਲਸ ਦਾ ASI ਰਾਤ ਵੇਲੇ ਦੂਜੀ ਜਨਾਨੀ ਲੈ ਕੇ ਘਰ ਪੁੱਜਾ ਤਾਂ ਫਿਰ ਜੋ ਹੋਇਆ...
NEXT STORY