ਬਠਿੰਡਾ (ਸੁਖਵਿੰਦਰ) : ਅਦਾਲਤ ਵੱਲੋਂ ਪੇਸ਼ੀ ’ਤੇ ਹਾਜ਼ਰ ਨਾ ਹੋਣ ਵਾਲੇ ਦੋ ਮੁਲਜ਼ਮਾਂ ਨੂੰ ਭਗੌੜਾ ਐਲਾਨ ਕਰਨ ਤੋਂ ਬਾਅਦ ਕੈਨਾਲ ਕਾਲੋਨੀ ਪੁਲਸ ਵੱਲੋਂ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਮੁਲਜ਼ਮ ਮਨਪ੍ਰੀਤ ਸਿੰਘ ਦਾ ਜੇ. ਐੱਮ. ਆਈ. ਸੀ. ਤਰੁਣ ਕੁਮਾਰ ਅਤੇ ਮੁਲਜ਼ਮ ਸੰਜੀਵ ਕੁਮਾਰ ਵਾਸੀ ਪ੍ਰਤਾਪ ਨਗਰ ਦਾ ਜੇ. ਐੱਮ. ਆਈ. ਸੀ. ਸੰਦੀਪ ਕੁਮਾਰ ਦੀ ਅਦਾਲਤ ’ਚ ਕੇਸ ਚੱਲ ਰਿਹਾ ਹੈ।
ਮੁਲਜ਼ਮ ਲੰਬੇ ਸਮੇਂ ਤੋਂ ਪੇਸ਼ੀ ਤੋਂ ਗੈਰ-ਹਾਜ਼ਰ ਚੱਲ ਰਹੇ ਸਨ। ਦੋਵਾ ਅਦਾਲਤਾਂ ਵੱਲੋਂ ਮੁਲਜ਼ਮਾਂ ਨੂੰ ਭਗੌੜਾ ਐਲਾਨ ਕਰਦਿਆਂ ਪੁਲਸ ਨੂੰ ਮਾਮਲਾ ਦਰਜ ਕਰਨ ਦੇ ਹੁਕਮ ਜਾਰੀ ਕੀਤੇ ਸਨ। ਪੁਲਸ ਵੱਲੋਂ ਮੁਲਜ਼ਮਾਂ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਅਮਰੀਕਾ ਬੈਠੇ ਗੈਂਗਸਟਰ ਨਵਜੋਤ ਗੈਰੀ ਨੇ ਭੇਜੀ ਸੀ 14 ਕਿੱਲੋ ਹੈਰੋਇਨ ਅਤੇ 6 ਪਿਸਤੌਲਾਂ ਦੀ ਖੇਪ: SSP ਖੱਖ
NEXT STORY