ਲੁਧਿਆਣਾ (ਰਾਜ) : ਮਹਾਨਗਰ ਵਿਚ ਇਕ ਵਾਰ ਫਿਰ ਸੁਰੱਖਿਆ ਪ੍ਰਬੰਧਾਂ ਨੂੰ ਚੁਣੌਤੀ ਦਿੰਦਿਆਂ ਲੁਧਿਆਣਾ ਕੋਰਟ ਕੰਪਲੈਕਸ ਵਿਚ ਬੰਬ ਹੋਣ ਦੀ ਸੂਚਨਾ ਮਿਲਣ ਨਾਲ ਹੜਕੰਪ ਮਚ ਗਿਆ। ਬੰਬ ਦੀ ਖ਼ਬਰ ਫੈਲਦਿਆਂ ਹੀ ਅਦਾਲਤ ਵਿਚ ਮੌਜੂਦ ਵਕੀਲਾਂ, ਕਰਮਚਾਰੀਆਂ ਅਤੇ ਦੂਰ-ਦੁਰਾਡੇ ਤੋਂ ਆਏ ਲੋਕਾਂ ਵਿਚ ਭਾਜੜ ਅਤੇ ਦਹਿਸ਼ਤ ਦਾ ਮਾਹੌਲ ਦੇਖਣ ਨੂੰ ਮਿਲਿਆ। ਪ੍ਰਾਪਤ ਜਾਣਕਾਰੀ ਅਨੁਸਾਰ ਇਕ ਧਮਕੀ ਭਰੀ ਈ-ਮੇਲ ਪ੍ਰਾਪਤ ਹੋਈ ਸੀ, ਜਿਸ ਵਿਚ ਦਾਅਵਾ ਕੀਤਾ ਗਿਆ ਸੀ ਕਿ ਕੋਰਟ ਕੰਪਲੈਕਸ ਦੇ ਅੰਦਰ ਬੰਬ ਰੱਖਿਆ ਗਿਆ ਹੈ। ਇਸ ਸੂਚਨਾ ਤੋਂ ਤੁਰੰਤ ਬਾਅਦ ਪੁਲਸ ਦੇ ਉੱਚ ਅਧਿਕਾਰੀ, ਡੌਗ ਸਕੁਐਡ ਅਤੇ ਬੰਬ ਨਿਰੋਧਕ ਦਸਤੇ ਸਮੇਤ ਮੌਕੇ 'ਤੇ ਪਹੁੰਚ ਗਏ।
ਇਹ ਵੀ ਪੜ੍ਹੋ : ਪੰਜਾਬ ਦੇ ਸਕੂਲਾਂ ਵਿਚ ਵੱਧ ਗਈਆਂ ਛੁੱਟੀਆਂ! ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਪੋਸਟ
ਸੁਰੱਖਿਆ ਨੂੰ ਮੁੱਖ ਰੱਖਦਿਆਂ ਪੁਲਸ ਨੇ ਪੂਰੇ ਕੋਰਟ ਕੰਪਲੈਕਸ ਨੂੰ ਚਾਰੇ ਪਾਸਿਓਂ ਘੇਰ ਲਿਆ ਅਤੇ ਅਦਾਲਤੀ ਕਮਰਿਆਂ ਤੇ ਚੈਂਬਰਾਂ ਨੂੰ ਖਾਲ੍ਹੀ ਕਰਵਾ ਲਿਆ ਗਿਆ। ਇਸ ਦੌਰਾਨ ਪਾਰਕਿੰਗ ਵਿਚ ਖੜ੍ਹੇ ਵਾਹਨਾਂ ਅਤੇ ਸ਼ੱਕੀ ਬੈਗਾਂ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਲੁਧਿਆਣਾ ਕੋਰਟ ਪਹਿਲਾਂ ਵੀ ਸੰਵੇਦਨਸ਼ੀਲ ਰਹੀ ਹੈ, ਜਿਸ ਕਾਰਨ ਪੁਲਸ ਇਸ ਧਮਕੀ ਭਰੀ ਕਾਲ ਨੂੰ ਹਲਕੇ ਵਿਚ ਨਹੀਂ ਲੈ ਰਹੀ। ਹਾਲਾਂਕਿ, ਮੁੱਢਲੀ ਜਾਂਚ ਵਿਚ ਇਸ ਨੂੰ ਇਕ ਝੂਠੀ ਸੂਚਨਾ ਮੰਨਿਆ ਜਾ ਰਿਹਾ ਹੈ, ਪਰ ਫਿਰ ਵੀ ਸੁਰੱਖਿਆ ਏਜੰਸੀਆਂ ਪੂਰੀ ਚੌਕਸੀ ਵਰਤ ਰਹੀਆਂ ਹਨ।
ਇਹ ਵੀ ਪੜ੍ਹੋ : 14 ਤੋਂ 16 ਜਨਵਰੀ ਤੱਕ ਜਲੰਧਰ 'ਚ ਲੱਗ ਗਈਆਂ ਪਾਬੰਦੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ ਦੇ ਸਕੂਲਾਂ 'ਚ ਨਹੀਂ ਵਧੀਆਂ ਛੁੱਟੀਆਂ, ਅੱਜ ਕੜਾਕੇ ਦੀ ਠੰਡ ਵਿਚਾਲੇ ਖੁੱਲ੍ਹੇ ਸਾਰੇ ਸਕੂਲ
NEXT STORY