ਫ਼ਿਰੋਜ਼ਪੁਰ: ਵਿਧਾਨ ਸਭਾ ਹਲਕਾ ਜ਼ੀਰਾ ਤੋਂ ਸਾਬਕਾ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਅਦਾਲਤ ਨੇ ਰਾਹਤ ਦਿੱਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਦਾਲਤ ਨੇ ਕੁਲਬੀਰ ਸਿੰਘ ਜ਼ੀਰਾ ਦੀ ਜ਼ਮਾਨਤ ਅਰਜ਼ੀ ਮਨਜ਼ੂਰ ਕਰ ਲਈ ਹੈ। ਜਾਣਕਾਰੀ ਮੁਤਾਬਕ ਉਸ ਦੀ ਗ੍ਰਿਫਤਾਰੀ ਤੋਂ ਬਾਅਦ ਪਰਿਵਾਰਕ ਮੈਂਬਰਾਂ ਨੇ ਅਦਾਲਤ 'ਚ ਜ਼ਮਾਨਤ ਦੀ ਅਰਜ਼ੀ ਦਾਇਰ ਕੀਤੀ ਸੀ। ਅਦਾਲਤ ਨੇ ਇਸ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ।
ਇਹ ਵੀ ਪੜ੍ਹੋ- ਬਹਿਬਲ ਗੋਲੀ ਕਾਂਡ ਮਾਮਲੇ 'ਚ ਪੀੜਤ ਨੇ ਕੁੰਵਰ ਵਿਜੈ ਪ੍ਰਤਾਪ 'ਤੇ ਲਾਏ ਵੱਡੇ ਇਲਜ਼ਾਮ
ਦੱਸ ਦੇਈਏ ਕਿ ਉਸ ਖ਼ਿਲਾਫ ਬੀ.ਡੀ.ਪੀ.ਓ. ਦਫ਼ਤਰ 'ਚ ਧਰਨਾ ਦੇਣ ਅਤੇ ਕੰਮ 'ਚ ਵਿਘਨ ਪਾਉਣ ਦੇ ਦੋਸ਼ 'ਚ ਐੱਫ.ਆਈ.ਆਰ. ਦਰਜ ਕੀਤੀ ਗਈ ਹੈ। ਉਸ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕੀਤਾ ਸੀ ਕਿ ਉਹ ਉਸ ਨੂੰ 17 ਅਕਤੂਬਰ ਨੂੰ ਗ੍ਰਿਫ਼ਤਾਰ ਦੇਣਗੇ ਪਰ ਇਸ ਤੋਂ ਪਹਿਲਾਂ ਹੀ ਪੁਲਸ ਨੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਸੀ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਵਿਦਿਆਰਥੀਆਂ ਦੇ ਝਗੜੇ ਦੌਰਾਨ ਸਕੂਲ ਦੇ ਬਾਹਰ ਹੋਈ ਫਾਇਰਿੰਗ
ਦੱਸਣਯੋਗ ਹੈ ਕਿ ਥਾਣਾ ਸਿਟੀ ਜ਼ੀਰਾ ਦੀ ਪੁਲਸ ਨੇ ਬੀਡੀਪੀਓ ਜ਼ੀਰਾ ਵੱਲੋਂ ਦਿੱਤੀ ਗਈ ਲਿਖਤੀ ਸ਼ਿਕਾਇਤ ਦੇ ਆਧਾਰ 'ਤੇ ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਅਤੇ ਉਨ੍ਹਾਂ ਦੇ ਅਣਪਛਾਤੇ ਸਮਰਥਕਾਂ ਦੇ ਖ਼ਿਲਾਫ਼ ਮੁਕਦਮਾ ਨੰਬਰ 120/23 ਦਰਜ ਕੀਤਾ ਸੀ। ਕੁਲਬੀਰ ਸਿੰਘ ਜ਼ੀਰਾ ਨੇ ਇਹ ਐਲਾਨ ਕੀਤਾ ਸੀ ਕਿ ਸੰਗਰਾਂਦ ਵਾਲੇ ਦਿਨ 17 ਅਕਤੂਬਰ ਨੂੰ ਉਹ ਧੰਨ ਧੰਨ ਬਾਬਾ ਬੁੱਢਾ ਸਾਹਿਬ ਜੀ ਦੇ ਦਰ 'ਤੇ ਨਤਮਸਤਕ ਹੋਣ ਤੋਂ ਬਾਅਦ ਫਿਰੋਜ਼ਪੁਰ ਜ਼ਿਲ੍ਹਾ ਹੈਡ ਕੁਆਰਟਰ 'ਤੇ ਪ੍ਰੈਸ ਕਾਨਫ਼ਰੰਸ ਕਰਨ ਉਪਰੰਤ ਐੱਸਐੱਸਪੀ ਦਫ਼ਤਰ ਫਿਰੋਜ਼ਪੁਰ ਵਿਖੇ ਜਾ ਕੇ ਆਪਣੀ ਗ੍ਰਿਫ਼ਤਾਰੀ ਦੇਣਗੇ ਪਰ ਪੁਲਸ ਨੇ ਉਨ੍ਹਾਂ ਨੂੰ ਸਵੇਰੇ 4.30 ਵਜੇ ਹੀ ਗ੍ਰਿਫ਼ਤਾਰ ਕਰ ਲਿਆ ਗਿਆ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
10 ਹਜ਼ਾਰ ਮਹੀਨੇ 'ਤੇ ਰੱਖੀ ਨੌਕਰਾਣੀ ਤੋਂ ਕਮਾ ਲਏ ਕਰੋੜਾਂ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
NEXT STORY