ਤਰਨਤਾਰਨ (ਰਾਜੂ) - ਅੰਮ੍ਰਿਤਸਰ-ਹਰੀਕੇ ਨੈਸ਼ਨਲ ਮਾਰਗ ’ਤੇ ਪੈਂਦੇ ਪਿੰਡ ਅਲਾਦੀਨਪੁਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਪ੍ਰੇਮ ਵਿਆਹ ਤੋਂ ਨਾਰਾਜ਼ ਮਾਪਿਆਂ ਵਲੋਂ ਆਪਣੀ ਧੀ ਅਤੇ ਉਸ ਦੇ ਪਤੀ ਨੂੰ ਆਨੰਦ ਕਾਰਜ ਕਰਵਾਉਣ ਦੇ ਬਹਾਨੇ ਨਾਲ ਸੱਦ ਕੇ ਕੁੜੀ ਨੂੰ ਅਗਵਾ ਕਰਕੇ ਲੈ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਥਾਣਾ ਸਦਰ ਤਰਨਤਾਰਨ ਦੀ ਪੁਲਸ ਨੇ 8 ਲੋਕਾਂ ਖ਼ਿਲਾਫ਼ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੜ੍ਹੋ ਇਹ ਵੀ ਖ਼ਬਰ - ਖੰਨਾ ਤੋਂ ਵੱਡੀ ਖ਼ਬਰ: ਗੁਰਸਿਮਰਨ ਮੰਡ ਨੂੰ ਮਲੇਸ਼ੀਆ ਦੇ ਗੈਂਗਸਟਰ ਸਮਰਥਕ ਨੇ ਦਿੱਤੀ ਜਾਨੋਂ ਮਾਰਨ ਦੀ ਮਿਲੀ ਧਮਕੀ
ਪੁਲਸ ਨੂੰ ਦਰਜ ਕਰਵਾਏ ਬਿਆਨ ’ਚ ਹਰਜੀਤ ਸਿੰਘ ਪੁੱਤਰ ਰਣਜੀਤ ਸਿੰਘ ਵਾਸੀ ਪਿੰਡ ਨੌਸ਼ਹਿਰਾ ਪੰਨੂਆਂ ਨੇ ਦੱਸਿਆ ਕਿ ਉਸ ਦੀ ਦੋਸਤੀ ਪਿੰਡ ਦੀ ਕੰਵਲਜੀਤ ਕੌਰ ਨਾਮਕ ਕੁੜੀ ਨਾਲ ਹੋ ਗਈ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਪ੍ਰੇਮ ਸਬੰਧ ਬਣ ਗਏ। ਕੁੜੀ ਦਾ ਪਰਿਵਾਰ ਸਾਡੇ ਰਿਸ਼ਤੇ ਤੋਂ ਖੁਸ਼ ਨਹੀਂ ਸੀ, ਜਿਸ ਕਰਕੇ ਮਿਤੀ 23 ਨਵੰਬਰ 2021 ਨੂੰ ਉਨ੍ਹਾਂ ਨੇ ਘਰੋਂ ਭੱਜ ਕੇ ਮਾਣਯੋਗ ਪੰਜਾਬ ਐਂਡ ਹਰਿਆਣਾ ਹਾਈਕੋਰਟ ਚੰਡੀਗੜ੍ਹ ਵਿਖੇ ਕੋਰਟ ਮੈਰਿਜ ਕਰਵਾ ਲਈ। ਜਦੋਂ ਇਸ ਗੱਲ ਦਾ ਪਤਾ ਕੁੜੀ ਦੇ ਪਰਿਵਾਰ ਨੂੰ ਲੱਗਾ ਤਾਂ ਉਨ੍ਹਾਂ ਸਾਜਿਸ਼ ਰਚਦਿਆਂ ਉਸ ਦੇ ਦੋਸਤ ਨੂੰ ਕਿਹਾ ਕਿ ਜੇਕਰ ਹਰਜੀਤ ਸਿੰਘ ਅਤੇ ਕੰਵਲਜੀਤ ਕੌਰ ਘਰ ਵਾਪਸ ਆ ਜਾਣ ਤਾਂ ਉਹ ਰੀਤੀ-ਰਿਵਾਜਾਂ ਮੁਤਾਬਕ ਉਨ੍ਹਾਂ ਦਾ ਵਿਆਹ ਕਰਵਾਉਣ ਲਈ ਤਿਆਰ ਹਨ।
ਪੜ੍ਹੋ ਇਹ ਵੀ ਖ਼ਬਰ - ਜਲੰਧਰ ਬੱਸ ਅੱਡੇ ’ਤੇ ਵੱਡੀ ਵਾਰਦਾਤ : ਜਨਮ ਦਿਨ ਦੀ ਪਾਰਟੀ ਦੌਰਾਨ ਸ਼ਰਾਬੀ ਨੇ ਚਲਾਈਆਂ ਗੋਲੀਆਂ, ਇਕ ਦੀ ਮੌਤ
ਉਸ ਨੇ ਦੱਸਿਆ ਕਿ ਅਸੀਂ ਉਨ੍ਹਾਂ ਦੀ ਗੱਲ ’ਤੇ ਯਕੀਨ ਕਰ ਲਿਆ। 26 ਨਵੰਬਰ ਨੂੰ ਜਦ ਉਹ ਪਿੰਡ ਵਾਪਸ ਆ ਰਹੇ ਸੀ ਤਾਂ ਉਸ ਦੇ ਦੋਸਤ ਨੇ ਘਰ ਜਾਣ ਤੋਂ ਪਹਿਲਾਂ ਉਨ੍ਹਾਂ ਨੂੰ ਆਨੰਦ ਕਾਰਜ ਵਾਸਤੇ ਪਿੰਡ ਅਲਾਦੀਨਪੁਰ ਸਥਿਤ ਗੁਰਦੁਆਰਾ ਸਾਹਿਬ ਵਿਖੇ ਆਉਣ ਲਈ ਕਿਹਾ। ਜਦ ਉਹ ਗੁਰਦੁਆਰਾ ਸਾਹਿਬ ਪੁੱਜਾ ਤਾਂ ਉਥੇ ਪਹਿਲਾਂ ਤੋਂ ਮੌਜੂਦ ਕੁੜੀ ਦੇ ਪਰਿਵਾਰ ਵਾਲਿਆਂ ਨੇ ਉਸ ਦੀ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ ਅਤੇ ਉਸ ਦੀ ਪਤਨੀ ਨੂੰ ਅਗਵਾ ਕਰਕੇ ਲੈ ਗਏ। ਇਸ ਦੀ ਸ਼ਿਕਾਇਤ ਉਸ ਨੇ ਪੁਲਸ ਨੂੰ ਕਰ ਦਿੱਤੀ।
ਪੜ੍ਹੋ ਇਹ ਵੀ ਖ਼ਬਰ - ਦੁਖ਼ਦ ਖ਼ਬਰ : ਸਕੂਲ ਤੋਂ ਲਾਪਤਾ ਵਿਦਿਆਰਥੀ ਦੀ 5 ਦਿਨਾਂ ਬਾਅਦ ਸਿਧਵਾਂ ਨਹਿਰ ’ਚੋਂ ਤੈਰਦੀ ਹੋਈ ਮਿਲੀ ਲਾਸ਼
ਇਸ ਸਬੰਧੀ ਇੰਸਪੈਕਟਰ ਮਨੋਜ ਕੁਮਾਰ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ ਬਲਬੀਰ ਸਿੰਘ, ਗੁਰਪ੍ਰੀਤ ਸਿੰਘ, ਸਰਬਜੀਤ ਸਿੰਘ ਪੁੱਤਰਾਨ ਪਰਮਜੀਤ ਸਿੰਘ, ਪਰਮਜੀਤ ਸਿੰਘ ਪੁੱਤਰ ਨਾਜਰ ਸਿੰਘ, ਰਾਜ ਕੌਰ ਪਤਨੀ ਪਰਮਜੀਤ ਸਿੰਘ, ਨਵਜੋਤ ਕੌਰ ਪਤਨੀ ਬਲਬੀਰ ਸਿੰਘ, ਰਣਜੀਤ ਕੌਰ ਪਤਨੀ ਗੁਰਪ੍ਰੀਤ ਸਿੰਘ, ਮਨਦੀਪ ਕੌਰ ਪਤਨੀ ਸਰਬਜੀਤ ਸਿੰਘ ਵਾਸੀਆਨ ਨੌਸ਼ਹਿਰਾ ਪੰਨੂੰਆਂ ਵਿਰੁੱਧ ਮੁਕੱਦਮਾ ਨੰਬਰ 199 ਧਾਰਾ 364/148/149 ਆਈ.ਪੀ.ਸੀ. ਅਧੀਨ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਪੜ੍ਹੋ ਇਹ ਵੀ ਖ਼ਬਰ - 10 ਦਿਨ ਪਹਿਲਾਂ ਲਾਪਤਾ ਹੋਏ ਨੌਜਵਾਨ ਦੀ ਲਾਸ਼ ਨਹਿਰ ’ਚੋਂ ਬਰਾਮਦ, ਘਰ ’ਚ ਪਿਆ ‘ਚੀਕ-ਚਿਹਾੜਾ’
ਪਿਛਲੇ 31 ਸਾਲਾਂ ਤੋਂ ਇਨਸਾਫ਼ ਲਈ ਦਰ-ਦਰ ਭਟਕ ਰਿਹਾ ਹੈ 82 ਸਾਲਾ ਬਜ਼ੁਰਗ ਫੌਜੀ
NEXT STORY