ਲੁਧਿਆਣਾ (ਮਹਿਰਾ)- ਪਤਨੀ ਦੇ ਕਤਲ ਦੇ ਦੋਸ਼ ’ਚ ਜ਼ਿਲ੍ਹਾ ਅਤੇ ਸੈਸ਼ਨ ਜੱਜ ਹਰਪ੍ਰੀਤ ਕੌਰ ਰੰਧਾਵਾ ਦੀ ਅਦਾਲਤ ਨੇ ਮੂਲ ਰੂਪ ’ਚ ਝਾਰਖੰਡ ਨਿਵਾਸੀ ਅਤੇ ਮੌਜੂਦਾ ਸਮੇਂ ’ਚ ਆਲਮਗੀਰ ਲੁਧਿਆਣਾ ਨਿਵਾਸੀ ਮੁਹੰਮਦ ਰਵਾਨੀ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ।
ਮੁਲਜ਼ਮ ’ਤੇ ਆਪਣੀ ਪਤਨੀ ਸ਼ਕੀਲ ਬੀਵੀ ਦੇ ਕਤਲ ਦਾ ਦੋਸ਼ ਸੀ। ਅਦਾਲਤ ਨੇ ਮੁਲਜ਼ਮ ਨੂੰ 20 ਹਜ਼ਾਰ ਰੁਪਏ ਜੁਰਮਾਨਾ ਭਰਨ ਦਾ ਵੀ ਹੁਕਮ ਦਿੱਤਾ ਹੈ। ਇਹ ਮਾਮਲਾ ਪਿੰਡ ਧਾਂਦਰਾ ਨਿਵਾਸੀ ਸੁਖਰਾਜ ਸਿੰਘ ਦੀ ਸ਼ਿਕਾਇਤ ’ਤੇ 11 ਮਈ 2020 ਨੂੰ ਪੁਲਸ ਥਾਣਾ ਢੇਹਲੋਂ ’ਚ ਦਰਜ ਕੀਤਾ ਗਿਆ ਸੀ।
ਇਹ ਵੀ ਪੜ੍ਹੋ- ਬੇਰਹਿਮੀ ਨਾਲ ਵੱਢੇ ਗਏ ਨੌਜਵਾਨਾਂ ਦੇ ਮਾਮਲੇ 'ਚ ਆਇਆ ਨਵਾਂ ਮੋੜ, ਪੁਲਸ ਨੇ 6 ਘੰਟਿਆਂ 'ਚ ਸੁਲਝਾ ਲਈ ਗੁੱਥੀ
ਸ਼ਿਕਾਇਤਕਰਤਾ ਮੁਤਾਬਕ 7 ਮਈ ਦੁਪਹਿਰ 11 ਵਜੇ ਆਪਣੇ ਖੇਤਾਂ ਵੱਲ ਜਾ ਰਿਹਾ ਸੀ ਤਾਂ ਉਸ ਨੇ ਖੂਹ ਕੋਲ ਇਕ ਔਰਤ ਦੀ ਲਾਸ਼ ਨੂੰ ਦੇਖਿਆ, ਜਿਸ ਤੋਂ ਬਾਅਦ ਉਸ ਨੇ ਇਸ ਸਬੰਧੀ ਪੁਲਸ ਥਾਣੇ ’ਚ ਰਿਪੋਰਟ ਦਰਜ ਕਰਵਾਈ। ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕਰ ਕੇ ਛਾਣਬੀਨ ਸ਼ੁਰੂ ਕੀਤੀ।
ਛਾਣਬੀਨ ਦੌਰਾਨ ਪੁਲਸ ਨੂੰ ਪਤਾ ਲੱਗਾ ਕਿ ਉਕਤ ਮੁਲਜ਼ਮ ਨੇ ਪਤਨੀ ਨਾਲ ਕਿਸੇ ਦੇ ਨਾਜਾਇਜ਼ ਸਬੰਧ ਹੋਣ ਦੇ ਸ਼ੱਕ ਕਾਰਨ ਉਸ ਦਾ ਕਤਲ ਕਰ ਦਿੱਤਾ। ਛਾਣਬੀਨ ਤੋਂ ਬਾਅਦ ਪੁਲਸ ਨੇ ਮੁਲਜ਼ਮ ਨੂੰ ਇਸ ਮਾਮਲੇ ’ਚ ਨਾਮਜ਼ਦ ਕਰ ਕੇ ਗ੍ਰਿਫਤਾਰ ਕਰ ਲਿਆ।
ਇਹ ਵੀ ਪੜ੍ਹੋ- ਘਰ ਛੱਡ ਪ੍ਰੇਮੀ ਨਾਲ ਫਰਾਰ ਹੋ ਗਈ ਮਾਂ, ਪੁੱਤ ਨੇ ਸੜਕ ਵਿਚਾਲੇ ਘੇਰ ਕੇ ਗੋਲ਼ੀਆਂ ਨਾਲ ਭੁੰਨ੍ਹ'ਤਾ ਮਾਂ ਦਾ ਆਸ਼ਕ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਬੇਰਹਿਮੀ ਨਾਲ ਵੱਢੇ ਗਏ ਨੌਜਵਾਨਾਂ ਦੇ ਮਾਮਲੇ 'ਚ ਆਇਆ ਨਵਾਂ ਮੋੜ, ਪੁਲਸ ਨੇ 6 ਘੰਟਿਆਂ 'ਚ ਸੁਲਝਾ ਲਈ ਗੁੱਥੀ
NEXT STORY