ਗੁਰਦਾਸਪੁਰ (ਵਿਨੋਦ)- ਜ਼ਿਲਾ ਗੁਰਦਾਸਪੁਰ ਦੇ ਚਰਚਿਤ ਤਜਿੰਦਰ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਨਾਮਜ਼ਦ ਉਸ ਦੀ ਪ੍ਰੇਮਿਕਾ ਸੁਖਮਨਪ੍ਰੀਤ ਕੌਰ ਨੂੰ ਅੱਜ ਤੀਜੀ ਵਾਰ ਮਾਨਯੋਗ ਅਦਾਲਤ ਗੁਰਦਾਸਪੁਰ ਵਿੱਚ ਪੇਸ਼ ਕੀਤਾ ਗਿਆ। ਇਸ ਮਾਮਲੇ ਨੂੰ ਲੈ ਕੇ ਪੰਜਾਬ ਹੀ ਨਹੀਂ, ਸਗੋਂ ਦੇਸ਼-ਵਿਦੇਸ਼ ਵਿੱਚ ਵੀ ਵੱਡੀ ਚਰਚਾ ਛਿੜੀ ਹੋਈ ਹੈ ਅਤੇ ਹਰ ਕਿਸੇ ਦੀ ਨਜ਼ਰ ਇਸ ਗੱਲ ’ਤੇ ਟਿਕੀ ਹੋਈ ਹੈ ਕਿ ਆਖ਼ਰ ਇਸ ਪੂਰੇ ਮਾਮਲੇ ਦੀ ਸੱਚਾਈ ਕੀ ਹੈ।
ਇਹ ਵੀ ਪੜ੍ਹੋ-ਮੈਡ ਸੰਧੂ ਕਤਲ ਕਾਂਡ ਮਾਮਲੇ 'ਚ ਪੁਲਸ ਕਮਿਸ਼ਨਰ ਦਾ ਵੱਡਾ ਬਿਆਨ
ਅੱਜ ਦੀ ਪੇਸ਼ੀ ਦੌਰਾਨ ਇੱਕ ਅਹਿਮ ਗੱਲ ਉਸ ਵੇਲੇ ਸਾਹਮਣੇ ਆਈ, ਜਦੋਂ ਲਗਾਤਾਰ ਮੀਡੀਆ ਦੇ ਸਵਾਲਾਂ ’ਤੇ ਚੁੱਪ ਰਹੀ ਸੁਖਮਨਪ੍ਰੀਤ ਕੌਰ ਨੇ ਪਹਿਲੀ ਵਾਰ ਕੈਮਰੇ ਸਾਹਮਣੇ ਆਪਣੀ ਚੁੱਪੀ ਤੋੜੀ ਅਤੇ ਕਿਹਾ ਕਿ ਉਸ ਦੇ ਲੱਗੇ ਦੋਸ਼ ਗਲਤ ਹਨ। ਉਧਰ, ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਅੱਜ ਦੀ ਪੇਸ਼ੀ ਦੌਰਾਨ ਮਾਨਯੋਗ ਅਦਾਲਤ ਵੱਲੋਂ ਸੁਖਮਨਪ੍ਰੀਤ ਕੌਰ ਨੂੰ ਜੁਡੀਸ਼ੀਅਲ ਹਿਰਾਸਤ ਵਿੱਚ ਜੇਲ੍ਹ ਭੇਜ ਦਿੱਤਾ ਗਿਆ ਹੈ। ਇਸ ਤੋਂ ਪਹਿਲਾਂ ਉਹ ਪੁਲਸ ਰਿਮਾਂਡ ’ਤੇ ਸੀ ਅਤੇ ਪੁਲਸ ਵੱਲੋਂ ਉਸ ਤੋਂ ਇਸ ਮਾਮਲੇ ਸਬੰਧੀ ਪੁੱਛਗਿੱਛ ਕੀਤੀ ਜਾ ਰਹੀ ਸੀ।
ਇਹ ਵੀ ਪੜ੍ਹੋ-ਵੰਦੇ ਭਾਰਤ ਨੇ ਰਚਿਆ ਇਤਿਹਾਸ: 100 ਦੀ ਰਫ਼ਤਾਰ ਨਾਲ ਪਾਰ ਕੀਤੇ ਚਿਨਾਬ ਤੇ ਅੰਜੀ ਪੁਲ
ਜ਼ਿਕਰਯੋਗ ਹੈ ਕਿ ਸੁਖਮਨਪ੍ਰੀਤ ਕੌਰ ਨੂੰ ਪਹਿਲੀ ਵਾਰ ਅਦਾਲਤ ਵਿੱਚ ਪੇਸ਼ ਕਰਨ ਤੋਂ ਬਾਅਦ ਤਿੰਨ ਦਿਨ ਦਾ ਪੁਲਸ ਰਿਮਾਂਡ ਮਿਲਿਆ ਸੀ ਅਤੇ ਉਸ ਤੋਂ ਬਾਅਦ ਦੁਬਾਰਾ ਪੇਸ਼ੀ ਦੌਰਾਨ ਦੋ ਦਿਨ ਦਾ ਹੋਰ ਪੁਲਸ ਰਿਮਾਂਡ ਦਿੱਤਾ ਗਿਆ ਸੀ। ਇਸ ਤਰ੍ਹਾਂ ਕੁੱਲ ਪੰਜ ਦਿਨਾਂ ਦੀ ਪੁਲਸ ਪੁੱਛਗਿੱਛ ਤੋਂ ਬਾਅਦ ਅੱਜ ਉਸ ਨੂੰ ਤੀਜੀ ਵਾਰ ਅਦਾਲਤ ਵਿੱਚ ਪੇਸ਼ ਕੀਤਾ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਹਥਿਆਰਾਂ ਦੇ ਜ਼ਖੀਰੇ ਸਣੇ ਇਕ ਤਸਕਰ ਗ੍ਰਿਫਤਾਰ, AK-47 ਰਾਈਫਲ ਤੇ ਦੋ ਗ੍ਰਨੇਡ ਬਰਾਮਦ
ਇਸ ਦੌਰਾਨ ਜਦੋਂ ਮਾਮਲੇ ਦੇ ਤਫ਼ਤੀਸ਼ੀ ਅਫ਼ਸਰ ਅਮਰੀਕ ਸਿੰਘ ਨਾਲ ਗੱਲਬਾਤ ਕਰਕੇ ਇਹ ਜਾਣਨ ਦੀ ਕੋਸ਼ਿਸ਼ ਕੀਤੀ ਗਈ ਕਿ ਪੰਜ ਦਿਨਾਂ ਦੀ ਪੁੱਛਗਿੱਛ ਦੌਰਾਨ ਸੁਖਮਨਪ੍ਰੀਤ ਕੌਰ ਕੋਲੋਂ ਪੁਲਿ ਨੂੰ ਕੀ ਅਹਿਮ ਜਾਣਕਾਰੀ ਮਿਲੀ ਹੈ ਅਤੇ ਕੀ ਇਸ ਮਾਮਲੇ ਵਿੱਚ ਕਿਸੇ ਹੋਰ ਵਿਅਕਤੀ ਦੀ ਭੂਮਿਕਾ ਸਾਹਮਣੇ ਆਈ ਹੈ, ਤਾਂ ਪੁਲਸ ਵੱਲੋਂ ਜਾਂਚ ਜਾਰੀ ਹੋਣ ਦੀ ਗੱਲ ਕਹੀ ਗਈ। ਹੁਣ ਸਭ ਤੋਂ ਵੱਡਾ ਸਵਾਲ ਇਹ ਹੈ ਕਿ ਪੰਜ ਦਿਨਾਂ ਦੀ ਪੁਲਸ ਪੁੱਛਗਿੱਛ ਤੋਂ ਬਾਅਦ ਜਾਂਚ ਕਿਸ ਦਿਸ਼ਾ ਵੱਲ ਵਧੀ ਹੈ ਅਤੇ ਤਜਿੰਦਰ ਸਿੰਘ ਦੀ ਮੌਤ ਪਿੱਛੇ ਅਸਲ ਸੱਚ ਕੀ ਹੈ?
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
ਪੰਜਾਬ: ਗੋਲ਼ੀਆਂ ਮਾਰ ਕਤਲ ਕੀਤੇ ਸਾਬਕਾ ਸਰਪੰਚ ਦੇ ਮਾਮਲੇ 'ਚ ਵੱਡੀ ਅਪਡੇਟ! ਭਰਾ ਨਿਕਲਿਆ ਕਾਤਲ
NEXT STORY