ਜਲੰਧਰ (ਜਤਿੰਦਰ, ਭਾਰਦਵਾਜ)- ਐਡੀਸ਼ਨਲ ਸੈਸ਼ਨ ਜੱਜ ਅਰਚਨਾ ਕੰਬੋਜ ਦੀ ਅਦਾਲਤ ਵੱਲੋਂ ਨਾਬਾਲਗ ਲੜਕੀ ਨਾਲ ਜਬਰ-ਜ਼ਨਾਹ ਕਰਨ ਉਪਰੰਤ ਉਸ ਦੀ ਹੱਤਿਆ ਕਰ ਕੇ ਲਾਸ਼ ਰੇਤ ਦੀਆਂ ਬੋਰੀਆਂ ਹੇਠ ਦਬਾ ਦੇਣ ਦੇ ਮਾਮਲੇ ’ਚ ਗੁਰਪ੍ਰੀਤ ਗੋਪੀ ਨਿਵਾਸੀ ਰੁੜਕੀ ਨੂੰ ਦੋਸ਼ ਕਰਾਰ ਦਿੰਦੇ ਹੋਏ ਉਸ ਨੂੰ ਮੌਤ ਦੀ ਸਜ਼ਾ ਅਤੇ 50 ਹਜ਼ਾਰ ਰੁਪਏ ਜੁਰਮਾਨੇ ਦੀ ਸਜ਼ਾ ਦਾ ਹੁਕਮ ਸੁਣਾਇਆ ਹੈ।
ਇਸ ਮਾਮਲੇ ਵਿਚ ਦੋਸ਼ੀ ਵਿਰੁੱਧ ਮੁਕੱਦਮਾ ਨੰਬਰ 23 ਥਾਣਾ ਗੁਰਾਇਆ ਵਿਖੇ ਸਾਲ 2021 ਵਿਚ ਸ਼ਿਕਾਇਤ ਕਰਤਾ ਦੇ ਬਿਆਨਾਂ ’ਤੇ ਮਾਮਲਾ ਦਰਜ ਕੀਤਾ ਗਿਆ ਸੀ। ਸ਼ਿਕਾਇਤਕਰਤਾ ਨੇ ਕਿਹਾ ਕਿ ਜਦੋਂ ਇਹ 13 ਸਾਲ ਦੀ ਬੱਚੀ ਘਰ ਦੇ ਬਾਹਰ ਖੇਡ ਰਹੀ ਸੀ ਤਾਂ ਦੋਸ਼ੀ ਉਸ ਨੂੰ ਆਪਣੇ ਘਰ ਲੈ ਗਿਆ। ਦੋਸ਼ੀ ਕੁਆਰਾ ਸੀ ਤੇ ਨਸ਼ੇੜੀ ਵੀ ਸੀ ਅਤੇ ਘਰ ਵਿਚ ਇਕੱਲਾ ਹੀ ਰਹਿੰਦਾ ਸੀ। ਘਰ ਜਾ ਕੇ ਉਸ ਨੇ ਬੱਚੀ ਨਾਲ ਜਬਰ-ਜ਼ਨਾਹ ਕਰਨ ਤੋਂ ਬਾਅਦ ਉਸ ਦੇ ਸਿਰ ਵਿਚ ਹਥੌੜਾ ਮਾਰ ਕੇ ਉਸ ਦਾ ਕਤਲ ਕਰ ਦਿੱਤਾ ਤੇ ਲਾਸ਼ ਖੁਰਦ-ਬੁਰਦ ਕਰਨ ਦੀ ਨੀਅਤ ਨਾਲ ਰੇਤੇ ਦੀਆਂ ਬੋਰੀਆਂ ਹੇਠ ਦਬਾ ਦਿੱਤੀ।
ਇਹ ਵੀ ਪੜ੍ਹੋ- ਵੱਡੀ ਖ਼ਬਰ ; ਅੱਜ ਤੋਂ ਫ੍ਰੀ ਹੋ ਰਿਹੈ ਪੰਜਾਬ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ
ਪੁਲਸ ਨੇ ਬੱਚੀ ਦੀ ਲਾਸ਼ ਉਸ ਦੇ ਘਰੋਂ ਬਰਾਮਦ ਕੀਤੀ ਤੇ ਜਿਸ ਹਥੌੜੇ ਨਾਲ ਉਸ ਦੀ ਹੱਤਿਆ ਕੀਤੀ ਉਹ ਵੀ ਬਰਾਮਦ ਕੀਤਾ। ਜਿਸ ਤੋਂ ਬਾਅਦ ਦੋਸ਼ੀ ਵਿਰੁੱਧ ਇਹ ਮਾਮਲਾ ਦਰਜ ਕੀਤਾ ਗਿਆ ਸੀ। ਜਦਕਿ ਇਸ ਮਾਮਲੇ ਵਿਚ ਦੋਸ਼ੀ ਗੁਰਪ੍ਰੀਤ ਗੋਪੀ ਦੇ ਚਾਚੇ ਦਾ ਮੁੰਡਾ ਵਿਕਾਸ ਪਹਿਲਾਂ ਹੀ ਅਦਾਲਤ ਵੱਲੋਂ ਭਗੌੜਾ ਕਰਾਰ ਦਿੱਤਾ ਜਾ ਚੁੱਕਾ ਹੈ।
ਇਹ ਵੀ ਪੜ੍ਹੋ- Business 'ਚ ਪੈ ਗਿਆ ਵੱਡਾ ਘਾਟਾ, ਗੁੱਸੇ 'ਚ ਵਿਅਕਤੀ ਨੇ ਪਤਨੀ ਨੂੰ ਹੀ ਮਾਰ'ਤੀਆਂ ਗੋਲ਼ੀਆਂ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਲੰਬੀ ਬੀਮਾਰੀ ਅੱਗੇ ਵਿਅਕਤੀ ਨੇ ਟੇਕੇ ਗੋਡੇ, ਅੰਤ ਚੁੱਕ ਲਿਆ ਖ਼ੌਫ਼ਨਾਕ ਕਦਮ
NEXT STORY