ਪਟਿਆਲਾ, (ਬਲਜਿੰਦਰ) -ਪਟਿਆਲਾ ਦੀ ਅਦਾਲਤ ਨੇ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਮਾਣਹਾਨੀ ਦੇ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਸੁਣਾਈ ਹੈ। ਮਾਨਹਾਣੀ ਦਾ ਕੇਸ ਕਾਂਗਰਸ ਦੇ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ ਵੱਲੋਂ ਦਾਇਰ ਕੀਤਾ ਗਿਆ ਸੀ। ਇਸ ਸਬੰਧੀ ਵਿਸਥਾਰ ਨਾਲ ਜਾਣਕਾਰੀ ਦਿੰਦਿਆਂ ਬ੍ਰਹਮ ਮਹਿੰਦਰਾ ਦੇ ਵਕੀਲ ਐਡਵੋਕੇਟ ਗੁਰਪ੍ਰੀਤ ਸਿੰਘ ਭਸੀਨ ਨੇ ਦੱਸਿਆ ਕਿ ਸਾਬਕਾ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੂੰ ਪਟਿਆਲਾ ਦੀ ਅਦਾਲਤ ਨੇ ਮਾਣਹਾਨੀ ਦੇ ਕੇਸ ਵਿੱਚ ਇਕ ਸਾਲ ਦੀ ਸਜ਼ਾ ਸੁਣਾਈ ਹੈ ।ਇਥੇ ਇਹ ਦੱਸਣ ਯੋਗ ਹੈ ਕਿ ਜਦੋਂ ਸਾਲ 2017 ਤੋਂ 22 ਤੱਕ ਦੀ ਸਰਕਾਰ ਵਿੱਚ ਬ੍ਰਹਮ ਮਹਿੰਦਰਾ ਸਿਹਤ ਮੰਤਰੀ ਸਨ, ਉਦੋਂ ਸਿਮਰਜੀਤ ਸਿੰਘ ਬੈਂਸ ਨੇ ਉਨ੍ਹਾਂ ਦੀ ਕੁਝ ਦਵਾਈ ਵਾਲੇ ਕੰਪਨੀਆਂ ਨਾਲ ਸਾਂਝ ਹੋਣ ਦਾ ਦਾਅਵਾ ਕੀਤਾ ਸੀ, ਜਿਸ ਦਾ ਵਿਰੋਧ ਕਰਦੇ ਹੋਏ ਬ੍ਰਹਮ ਮਹਿੰਦਰਾ ਵੱਲੋਂ ਮਾਨਯੋਗ ਅਦਾਲਤ ਵਿੱਚ ਮਾਣਹਾਨੀ ਦਾ ਕੇਸ ਦਾਇਰ ਕੀਤਾ ਗਿਆ ਸੀ ਤੇ ਕੇਸ ਪਿਛਲੇ ਅੱਠ ਸਾਲ ਤੋਂ ਪਟਿਆਲਾ ਦੀ ਅਦਾਲਤ ਵਿੱਚ ਚੱਲ ਰਿਹਾ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ: ਰਾਤੋ-ਰਾਤ ਬਦਲ ਗਈ ਕਿਸਮਤ! ਦੋ ਹਫ਼ਤਿਆਂ 'ਚ 50 ਰੁਪਏ ਨੇ 3 ਬੰਦੇ ਬਣਾ 'ਤੇ ਲਖਪਤੀ
NEXT STORY