ਜਲਾਲਾਬਾਦ (ਸੁਮਿਤ, ਟੀਨੂੰ)– ਫਾਜ਼ਿਲਕਾ ‘ਚ ਇੱਕ ਕਲਯੁਗੀ ਪਿਤਾ ਵੱਲੋਂ ਆਪਣੀ ਹੀ ਧੀ ਨਾਲ ਜਬਰ ਜਨਾਹ ਕਰ ਕੇ ਉਸ ਨੂੰ ਗਰਭਵਤੀ ਕਰਨ ਦੇ ਮਾਮਲੇ ਵਿੱਚ ਫਾਜ਼ਿਲਕਾ ਦੀ ਮਾਨਯੋਗ ਫਾਸਟ ਟਰੈਕ ਅਦਾਲਤ ਨੇ ਦੋਸ਼ੀ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ। ਇਹ ਜਾਣਕਾਰੀ ਸਰਕਾਰੀ ਵਕੀਲ ਸ਼ਿਖਾ ਢੱਲ ਨੇ ਦਿੱਤੀ।
ਸ਼ਿਖਾ ਢੱਲ ਨੇ ਦੱਸਿਆ ਕਿ ਫਾਜ਼ਿਲਕਾ ‘ਚ ਇੱਕ ਪਿਤਾ ਨੇ ਆਪਣੀ ਹੀ ਧੀ ਨਾਲ ਜਬਰ-ਜਨਾਹ ਕਰ ਕੇ ਉਸ ਨੂੰ ਗਰਭਵਤੀ ਕਰ ਦਿੱਤਾ। ਦੋਸ਼ੀ ਵਿਰੁੱਧ ਫਾਜ਼ਿਲਕਾ ‘ਚ ਐੱਫ.ਆਈ.ਆਰ. ਦਰਜ ਕੀਤੀ ਗਈ ਸੀ। ਇਸ ਗਿਨੌਣੇ ਅਪਰਾਧ ਦੀ ਸੁਣਵਾਈ ਫਾਸਟ ਟਰੈਕ ਅਦਾਲਤ ‘ਚ ਹੋਈ, ਜਿੱਥੇ ਸਰਕਾਰ ਦੀ ਵਕੀਲ ਸ਼ਿਖਾ ਢੱਲ ਨੇ ਮਾਮਲੇ ਦੀ ਪੈਰਵੀ ਕੀਤੀ।
ਇਹ ਵੀ ਪੜ੍ਹੋ- ਹੁਣ ਪੂਰੇ ਅਮਰੀਕਾ 'ਚ ਵੱਜਣਗੇ ਛਾਪੇ ! ਗ਼ੈਰ-ਕਾਨੂੰਨੀ ਪ੍ਰਵਾਸੀਆਂ ਖ਼ਿਲਾਫ਼ ਟਰੰਪ ਨੇ ਜਾਰੀ ਕਰ'ਤੇ ਨਵੇਂ ਹੁਕਮ
ਸਰਕਾਰੀ ਵਕੀਲ ਦੀਆਂ ਦਲੀਲਾਂ ਨੂੰ ਸੁਣਨ ਤੋਂ ਬਾਅਦ ਮਾਨਯੋਗ ਜੱਜ ਤਰਨਤਾਰਨ ਸਿੰਘ ਬਿੰਦਰਾ ਦੀ ਅਦਾਲਤ ਨੇ ਦੋਸ਼ੀ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਅਤੇ ਉਸ ‘ਤੇ ਇੱਕ ਲੱਖ ਰੁਪਏ ਦਾ ਜੁਰਮਾਨਾ ਵੀ ਲਗਾਇਆ। ਮੈਡਮ ਸ਼ਿਖਾ ਢੱਲ ਨੇ ਕਿਹਾ ਕਿ ਇਹ ਮਾਮਲਾ ਸਮਾਜ ‘ਚ ਨੈਤਿਕਤਾ ਅਤੇ ਮਨੁੱਖੀ ਮੁੱਲਾਂ ਦੇ ਪਤਨ ਨੂੰ ਦਰਸਾਉਂਦਾ ਹੈ। ਅਜਿਹੇ ਗਿਨੌਣੇ ਅਪਰਾਧਾਂ ਖਿਲਾਫ਼ ਸਖ਼ਤ ਕਾਰਵਾਈ ਅਤੇ ਤੁਰੰਤ ਨਿਆਂ ਦੀ ਲੋੜ ਹੈ, ਤਾਂ ਜੋ ਸਮਾਜ ‘ਚ ਅਜਿਹੇ ਅਪਰਾਧੀਆਂ ਲਈ ਇੱਕ ਸਪਸ਼ਟ ਸੁਨੇਹਾ ਜਾਵੇ ਕਿ ਅਜਿਹੀਆਂ ਕਰਤੂਤਾਂ ਬਿਲਕੁਲ ਬਰਦਾਸ਼ਤ ਨਹੀਂ ਕੀਤੀਆਂ ਜਾਣਗੀਆਂ। ਉੱਧਰ ਮਾਨਯੋਗ ਅਦਾਲਤ ਦੇ ਫੈਸਲੇ ਤੋਂ ਪੀੜਤਾ ਅਤੇ ਉਸ ਦੇ ਪਰਿਵਾਰ ਨੇ ਸੰਤੋਸ਼ ਜਾਹਿਰ ਕੀਤਾ ਹੈ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ ਵਧਦੀ ਗਰਮੀ ਦਰਮਿਆਨ ਇਹ 5 ਜ਼ਿਲ੍ਹੇ ਰਹਿਣ ਸਾਵਧਾਨ! ਮੌਸਮ ਵਿਭਾਗ ਨੇ ਕੀਤੀ ਵੱਡੀ ਭਵਿੱਖਬਾਣੀ
NEXT STORY