ਚੰਡੀਗੜ੍ਹ, (ਅਸ਼ਵਨੀ)- ਮੁੱਖ ਮੰਤਰੀ ਅਮਰਿੰਦਰ ਸਿੰਘ ਨੇ ਕੋਵਿਡ ਟੀਕਾਕਰਨ ’ਤੇ ਸੂਬਿਆਂ ਨੂੰ ਖੁਦ ਰਣਨੀਤੀ ਤਿਆਰ ਕਰਨ ਦਾ ਅਧਿਕਾਰ ਦੇਣ ਦੀ ਵਕਾਲਤ ਕੀਤੀ ਹੈ। ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਰਿੰਦਰ ਮੋਦੀ ਨੂੰ ਪੱਤਰ ਲਿਖ ਕੇ ਇਹ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ: ...ਹੁਣ ਨਿੱਜੀ ਬੱਸਾਂ ’ਚ ਹੋਵੇਗੀ ‘ਇਕ ਨਾਲ ਇਕ ਫ੍ਰੀ ਸਵਾਰੀ’
ਵੀਰਵਾਰ ਨੂੰ ਪ੍ਰਧਾਨ ਮੰਤਰੀ ਨਾਲ ਵਰਚੁਅਲ ਬੈਠਕ ਤੋਂ ਬਾਅਦ ਮੁੱਖ ਮੰਤਰੀ ਨੇ ਪੱਤਰ ਲਿਖ ਕੇ ਕਈ ਅਹਿਮ ਸੁਝਾਅ ਦਿੱਤੇ। ਇਸ ਤਹਿਤ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਆਪਣੀ ਕੋਵਿਡ ਟੀਕਾਕਰਨ ਰਣਨੀਤੀ ਦੀ ਫਿਰ ਤੋਂ ਸਮੀਖਿਆ ਕਰਨ ਲਈ ਕਿਹਾ ਹੈ। ਨਾਲ ਹੀ, ਜ਼ਿਆਦਾ ਖਤਰੇ ਵਾਲੇ ਇਲਾਕਿਆਂ ਵਿਚ ਸਾਰੇ ਬਾਲਗਾਂ ਅਤੇ 45 ਸਾਲ ਤੋਂ ਘੱਟ ਉਮਰ ਦੇ ਜਿਗਰ ਅਤੇ ਗੁਰਦਿਆਂ ਦੀ ਬੀਮਾਰੀ ਤੋਂ ਪੀੜਤ ਮਰੀਜ਼ਾਂ ਨੂੰ ਵੀ ਟੀਕਾਕਰਨ ਅਧੀਨ ਲਿਆਉਣ ਦੀ ਮੰਗ ਕੀਤੀ ਹੈ। ਬੈਠਕ ਦੌਰਾਨ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਵੀ ਮੌਜੂਦ ਰਹੇ, ਜਿਸ ਦੌਰਾਨ ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਸੂਬਾ ਸਰਕਾਰ ਵਲੋਂ ਕੋਵਿਡ ਦੀ ਰੋਕਥਾਮ ਲਈ ਹਰ ਸੰਭਵ ਅਤੇ ਪੁਰਜ਼ੋਰ ਯਤਨ ਕੀਤੇ ਜਾਣ ਬਾਰੇ ਭਰੋਸਾ ਦਿੱਤਾ।
ਇਹ ਵੀ ਪੜ੍ਹੋ: ਪੰਜਾਬ 'ਚ ਵੀਰਵਾਰ ਨੂੰ ਕੋਰੋਨਾ ਦੇ 3119 ਨਵੇਂ ਮਾਮਲੇ ਆਏ ਸਾਹਮਣੇ, 56 ਦੀ ਮੌਤ
ਵੈਕਸੀਨ ਸਪਲਾਈ ਦੇ ਪ੍ਰੋਗਰਾਮ ਨੂੰ ਸਾਂਝਾ ਕਰਨ ਲਈ ਕਿਹਾ
ਪੱਤਰ ਵਿਚ ਮੁੱਖ ਮੰਤਰੀ ਨੇ ਕੁਝ ਸੂਬਿਆਂ ਵਿਚ ਟੀਕਾਕਰਨ ਦੀ ਕਮੀ ਦਾ ਸਾਹਮਣਾ ਕਰਨ ਸਬੰਧੀ ਰਿਪੋਰਟਾਂ ਦੇ ਚਲਦੇ ਕੇਂਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਸਪਲਾਈ ਆਰਡਰਜ਼ ਦੇ ਆਧਾਰ ’ਤੇ ਸੂਬਿਆਂ ਦੇ ਨਾਲ ਅਗਲੀ ਤਿਮਾਹੀ ਵਿਚ ਵੈਕਸੀਨ ਦੀ ਸਪਲਾਈ ਦਾ ਪ੍ਰੋਗਰਾਮ ਸਾਂਝਾ ਕੀਤਾ ਜਾਵੇ। ਉਨ੍ਹਾਂ ਨੇ ਜੱਜਾਂ ਅਤੇ ਜੁਡੀਸ਼ੀਅਲ ਅਫਸਰਾਂ, ਬੱਸ ਚਾਲਕਾਂ ਅਤੇ ਕੰਡਕਟਰਾਂ, ਸਾਰੇ ਪੱਧਰ ਦੇ ਚੁਣੇ ਹੋਏ ਨੁਮਾਇੰਦਿਆਂ ਆਦਿ ਨੂੰ ਪੇਸ਼ਾ ਆਧਾਰਤ ਟੀਕਾਕਰਨ ਲਈ ਆਗਿਆ ਦੇਣ ’ਤੇ ਵੀ ਜ਼ੋਰ ਦਿੱਤਾ। ਇਸ ਤੋਂ ਇਲਾਵਾ ਪੀ. ਜੀ. ਆਈ. ਨੂੰ ਕਹਿਣਾ ਚਾਹੀਦਾ ਹੈ ਕਿ ਸੂਬੇ ਵਲੋਂ ਰੈਫਰ ਕੀਤੇ ਮਰੀਜ਼ਾਂ ਲਈ ਘੱਟ ਤੋਂ ਘੱਟ 50 ਕੋਵਿਡ ਬੈੱਡ ਤੈਅ ਕੀਤੇ ਜਾਣ।
ਰੂਪਨਗਰ ਜ਼ਿਲ੍ਹੇ 'ਚ UP ਤੋਂ ਪਹੁੰਚੇ ਕਣਕ ਦੇ ਭਰੇ 50 ਟਰਾਲੇ, ਕਿਸਾਨਾਂ ਨੇ ਘੇਰ ਲਗਾਇਆ ਧਰਨਾ (ਵੀਡੀਓ)
NEXT STORY