ਸੰਦੌੜ (ਰਿਖੀ) : ਲਾਕਡਾਊਨ ਵਿਚ ਢਿੱਲ ਦੇਣ ਤੋਂ ਬਾਅਦ ਕੋਵਿਡ-19 ਦੇ ਪਾਜ਼ੇਟਿਵ ਮਰੀਜ਼ਾਂ ਦੀ ਗਿਣਤੀ ਲਗਾਤਾਰ ਵੱਧਦੀ ਹੀ ਜਾ ਰਹੀ ਹੈ। ਇਸ ਲੜੀ ਤਹਿਤ ਪਿੰਡ ਕੁਠਾਲਾ ਵਿਖੇ ਬਿਹਾਰ ਤੋਂ ਝੋਨਾ ਲਗਾਉਣ ਆਏ ਦੋ ਪ੍ਰਵਾਸੀ ਮਜ਼ਦੂਰਾਂ ਦੇ ਲਏ ਗਏ ਨਮੂਨੇ ਪਾਜ਼ੇਟਿਵ ਆਏ ਹਨ। ਇਸ ਬਾਰੇ ਜਾਣਕਾਰੀ ਦਿੰਦੇ ਹੋਏ ਹੈਲਥ ਸੁਪਰਵਾਈਜ਼ਰ ਹਰਭਜਨ ਸਿੰਘ ਨੇ ਦੱਸਿਆ ਕਿ ਸੁਰਾਜ ਮੁਹੰਮਦ ਆਲਮ ਅਤੇ ਆਰਿਫ ਆਲਮ ਦੇ ਕੋਰੋਨਾ ਟੈਸਟ ਦੀ ਰਿਪੋਰਟ ਪਾਜ਼ੇਟਿਵ ਆਈ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਦੇ ਟੈਸਟ ਕੁਠਾਲਾ ਵਿਖੇ ਹੀ 16 ਜੂਨ ਨੂੰ ਲਏ ਗਏ ਸਨ ਜੋ ਹੁਣ ਖੇਤਾਂ ਵਿਚ ਮਜ਼ਦੂਰੀ ਕਰ ਰਹੇ ਸਨ ਅਤੇ ਇਨ੍ਹਾਂ ਨੂੰ ਆਈਸੋਲੇਸ਼ਨ ਕੇਂਦਰ ਘਾਬਦਾਂ ਵਿਖੇ ਸ਼ਿਫਟ ਕਰ ਦਿੱਤਾ ਗਿਆ ਹੈ, ਜਿੱਥੇ ਸਿਹਤ ਵਿਭਾਗ ਦੀ ਨਿਗਰਾਨੀ ਹੇਠ ਇਨ੍ਹਾਂ ਦਾ ਇਲਾਜ ਕੀਤਾ ਜਾ ਰਿਹਾ ਹੈ। ਇਥੇ ਇਹ ਖਾਸ ਤੌਰ 'ਤੇ ਦੱਸਣਯੋਗ ਹੈ ਕਿ ਕੋਰੋਨਾ ਵਾਇਰਸ ਕਾਰਨ ਜਿੱਥੇ ਪੰਜਾਬ ਵਿਚ 3874 ਤੋਂ ਵੱਧ ਮਾਮਲੇ ਸਾਹਮਣੇ ਆ ਚੁੱਕੇ ਹਨ, ਉਥੇ ਹੀ ਕੋਰੋਨਾ ਕਾਰਨ ਸੂਬੇ ਭਰ ਵਿਚ 95 ਤੋਂ ਵੱਧ ਮੌਤਾਂ ਹੋ ਚੁੱਕੀਆਂ ਹਨ। ਫਿਲਹਾਲ ਪੰਜਾਬ ਸਰਕਾਰ ਅਤੇ ਸਿਹਤ ਵਿਭਾਗ ਵਲੋਂ ਕੋਰੋਨਾ ਦੀ ਸਥਿਤੀ ਨਾਲ ਨਜਿੱਠਣ ਲਈ ਢੁਕਵੇਂ ਪ੍ਰਬੰਧ ਕੀਤੇ ਹੋਣ ਦੀ ਗੱਲ ਆਖੀ ਜਾ ਰਹੀ ਹੈ।
ਵਾਸ਼ਿੰਗਟਨ ਦੀ 16 ਸਾਲਾ ਕੁੜੀ ਨੇ ਫਾਦਰਸ ਡੇਅ ਮਨਾਉਣ ਦੀ ਕੀਤੀ ਸ਼ੁਰੂਆਤ
NEXT STORY