ਚੰਡੀਗੜ੍ਹ : ਪੰਜਾਬ ਦੇ ਮੁੱਖ ਸਕੱਤਰ ਵਿਨੀ ਮਹਾਜਨ ਨੇ ਦੱਸਿਆ ਕਿ ਕੋਵਿਡ-19 ਦੇ ਵੱਧ ਰਹੇ ਮਰੀਜ਼ਾਂ ਦੀ ਸੰਭਾਲ ਲਈ ਸੂਬਾ ਪੂਰੀ ਤਰ੍ਹਾਂ ਤਿਆਰ ਹੈ ਅਤੇ ਪੰਜਾਬ ਸਰਕਾਰ ਨੇ ਮਰੀਜ਼ਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਪ੍ਰਾਈਵੇਟ ਸਿਹਤ ਸੰਭਾਲ ਖੇਤਰ ਨਾਲ ਭਾਈਵਾਲੀ ਕੀਤੀ ਹੈ ਤਾਂ ਜੋ ਸੂਬੇ ਵਿਚ ਉਪਲੱਬਧ ਸਰੋਤਾਂ ਦੀ ਸੁਚੱਜੀ ਵਰਤੋਂ ਯਕੀਨੀ ਬਣਾਈ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਵਿਚ ਕੋਵਿਡ ਨਾਲ ਨਜਿੱਠਣ ਲਈ ਅੰਤਰ-ਖੇਤਰ ਤਾਲਮੇਲ, ਸਖਤ ਨਿਗਰਾਨੀ ਤੇ ਨਿਯੰਤਰਣ ਅਤੇ ਵਿਆਪਕ ਮਰੀਜ਼ ਪ੍ਰਬੰਧਨ ਸਬੰਧੀ ਸਾਰੀਆਂ ਤਿਆਰੀਆਂ ਕੀਤੀਆਂ ਗਈਆਂ ਹਨ। ਇਸ ਦੇ ਨਾਲ ਹੀ ਕੋਵਿਡ ਦੀ ਜਾਂਚ ਅਤੇ ਇਲਾਜ ਸਬੰਧੀ ਸਾਰੀਆਂ ਲੋੜੀਂਦੀਆਂ ਸੇਵਾਵਾਂ ਲੈਵਲ-2 ਅਤੇ ਲੈਵਲ-3 ਦੀਆਂ ਸਿਹਤ ਸਹੂਲਤਾਂ 'ਤੇ ਯਕੀਨੀ ਬਣਾਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਸੂਬੇ ਵਿਚ ਮੌਜੂਦਾ ਮਰੀਜ਼ਾਂ ਦੀ ਸੰਭਾਲ ਲਈ ਲੈਵਲ-2 ਦੀਆਂ ਸਹੂਲਤਾਂ ਦੇ ਪੁਖਤਾ ਪ੍ਰਬੰਧ ਹਨ ਅਤੇ ਸੂਬੇ ਦੇ ਸਭ ਤੋਂ ਵੱਧ ਕੋਵਿਡ ਕੇਸਾਂ ਵਾਲੇ 4 ਜ਼ਿਲ੍ਹਿਆਂ ਲੁਧਿਆਣਾ, ਜਲੰਧਰ, ਪਟਿਆਲਾ ਅਤੇ ਅੰਮ੍ਰਿਤਸਰ ਵਿਚ 60 ਫ਼ੀਸਦੀ ਤੋਂ ਵੱਧ ਬੈੱਡ ਖਾਲ੍ਹੀ ਹਨ।
ਇਸੇ ਤਰ੍ਹਾਂ ਇਨਾਂ ਚਾਰ ਜ਼ਿਲ੍ਹਿਆਂ ਵਿਚ ਲੈਵਲ-3 ਦੀਆਂ ਸਹੂਲਤਾਂ ਇਸ ਸਮੇਂ 40 ਫ਼ੀਸਦੀ ਤੋਂ ਵੱਧ ਬੈੱਡ ਖਾਲ੍ਹੀ ਹਨ। ਭਾਵੇਂ ਸੂਬੇ ਵਿਚ ਵੱਧ ਰਹੇ ਮਾਮਲਿਆਂ ਦੇ ਮੱਦੇਨਜ਼ਰ, ਗੰਭੀਰ ਹਾਲਤ ਵਾਲੇ ਮਰੀਜ਼ਾਂ ਦੀ ਹਸਪਤਾਲ/ਆਈਸੀਯੂ ਵਿਚ ਗਿਣਤੀ ਵਧੀ ਹੈ ਪਰ ਪੰਜਾਬ ਵਿਚ ਸਥਿਤੀ ਉਨੀਂ ਗੰਭੀਰ ਨਹੀਂ, ਜਿੰਨੀ ਕੁਝ ਨਿਊਜ਼ ਰਿਪੋਰਟਾਂ ਵਿਚ ਦਰਸਾਈ ਜਾ ਰਹੀ ਹੈ। ਇਹ ਸੰਭਵ ਹੈ ਕਿ ਕੁਝ ਕੇਂਦਰਾਂ ਵਿਚ ਸਾਰੇ ਬੈੱਡ ਭਰੇ ਹੋਣ ਪਰ ਜ਼ਿਲ੍ਹਾ ਪੱਧਰ 'ਤੇ ਪੁਖਤਾ ਇੰਤਜਾਮ ਕੀਤੇ ਗਏ ਹਨ। ਮਰੀਜਾਂ ਨੂੰ ਬਿਹਤਰੀਨ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਉਨ੍ਹਾਂ ਨੂੰ ਤੁਰੰਤ ਦੂਜੇ ਕਿਸੇ ਹੋਰ ਕੇਂਦਰ ਵਿਚ ਰੈਫਰ ਕਰ ਦਿੱਤਾ ਜਾਂਦਾ ਹੈ, ਜਿੱਥੇ ਲੋੜੀਂਦੇ ਬੈੱਡ ਉਪਲਬਧ ਹੋਣ।
ਇਸ ਤੋਂ ਇਲਾਵਾ ਪੰਜਾਬ ਸਰਕਾਰ ਨੇ ਮਰੀਜਾਂ ਦੀ ਨਿਗਰਾਨੀ ਲਈ ਵਿਸ਼ੇਸ਼ ਅਧਿਕਾਰੀ ਕੋਵਿਡ ਪੇਸ਼ੈਂਟ ਟਰੈਕਿੰਗ ਆਫੀਸਰਜ਼ (ਸੀਪੀਟੀਓਜ) ਤਾਇਨਾਤ ਕੀਤੇ ਹਨ, ਜੋ ਮਰੀਜ਼ ਦੇ ਪਾਜ਼ੇਟਿਵ ਆਉਣ ਤੋਂ ਲੈ ਕੇ ਉਸ ਦੇ ਇਲਾਜ ਤੋਂ ਬਾਅਦ ਠੀਕ ਹੋਣ ਤੱਕ ਦੀ ਨਿਗਰਾਨੀ ਕਰਦੇ ਹਨ। ਇਸੇ ਤਰ੍ਹਾਂ ਸੀਨੀਅਰ ਆਈ. ਏ. ਐੱਸ. ਅਤੇ ਪੀ. ਸੀ. ਐੱਸ. ਅਧਿਕਾਰੀਆਂ ਨੂੰ ਤੀਜੇ ਦਰਜੇ ਦੀ ਦੇਖਭਾਲ ਅਤੇ ਲੈਵਲ 3 ਦੀਆਂ ਸਹੂਲਤਾਂ ਦਾ ਇੰਚਾਰਜ ਬਣਾਇਆ ਗਿਆ ਹੈ ਤਾਂ ਜੋ ਸਰੋਤਾਂ ਦੀ ਸਰਵੋਤਮ ਵਰਤੋਂ ਯਕੀਨੀ ਬਣਾਈ ਜਾ ਸਕੇ। ਇਸ ਲਈ ਨਿੱਜੀ ਸਿਹਤ ਸੰਭਾਲ ਖੇਤਰ ਨਾਲ ਭਾਈਵਾਲੀ ਵੀ ਕੀਤੀ ਗਈ ਹੈ।
ਫਿਰੋਜ਼ਪੁਰ 'ਚ ਕੋਰੋਨਾ ਦਾ ਵੱਡਾ ਧਮਾਕਾ, ਵੱਡੀ ਗਿਣਤੀ 'ਚ ਮਾਮਲੇ ਆਏ ਸਾਹਮਣੇ
NEXT STORY