ਭਵਾਨੀਗੜ੍ਹ (ਵਿਕਾਸ, ਕਾਂਸਲ) : ਭਵਾਨੀਗੜ੍ਹ ਬਲਾਕ ਅਧੀਨ ਪੈਂਦੇ ਦੋ ਪਿੰਡਾਂ ਭੜ੍ਹੋਂ ਅਤੇ ਨਾਗਰਾ ਦੇ ਦੋ ਵਿਅਕਤੀਆਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਸਥਾਨਕ ਹਸਪਤਾਲ ਦੇ ਐੱਸ. ਐੱਮ. ਓ. ਡਾਕਟਰ ਪਰਵੀਨ ਗਰਗ ਨੇ ਦੱਸਿਆ ਕਿ ਬਲਾਕ ਦੇ ਪਿੰਡ ਭੜ੍ਹੋਂ ਦੇ 38 ਸਾਲਾ ਵਿਅਕਤੀ ਗੁਰਵਿੰਦਰ ਸਿੰਘ ਜੋ ਕਿ ਨਾਭਾ ਵਿਖੇ ਇਕ ਆਟੋਮੋਬਾਇਲ ਕੰਪਨੀ ਵਿਚ ਕੰਮ ਕਰਦਾ ਹੈ ਦੀ ਰਿਪਰੋਟ ਪਾਜ਼ੇਟਿਵ ਆਈ ਹੈ, ਜਿਸ ਨੂੰ ਇਲਾਜ ਲਈ ਕੋਵਿਡ-19 ਕੇਅਰ ਸੈਂਟਰ ਘਾਬਦਾਂ ਵਿਖੇ ਭੇਜ ਕੇ ਇਸ ਦੇ ਪਰਿਵਾਰਕ ਮੈਂਬਰਾਂ ਸਮੇਤ ਸੰਪਰਕ ਵਿਚ ਆਏ 32 ਵਿਅਕਤੀਆਂ ਦੇ ਸ਼ੱਕ ਦੇ ਅਧਾਰ 'ਤੇ ਜਾਂਚ ਲਈ ਨਮੂਨੇ ਲਏ ਗਏ ਹਨ।
ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ ਪਿੰਡ ਨਾਗਰਾ ਦੇ ਵਸਨੀਕ 51 ਸਾਲਾ ਇਕ ਪੁਲਸ ਮੁਲਾਜ਼ਮ ਰਣਜੀਤ ਸਿੰਘ ਦੀ ਰਿਪੋਰਟ ਵੀ ਪਾਜ਼ੇਟਿਵ ਆਈ ਹੈ, ਜਿਸ ਨੂੰ ਇਲਾਜ ਲਈ ਕੋਵਿਡ-19 ਕੇਅਰ ਸੈਂਟਰ ਮਲੇਰਕੋਟਲਾ ਦੇ ਆਈਸੋਲੇਸ਼ਨ ਵਾਰਡ ਵਿਚ ਭੇਜਿਆ ਗਿਆ ਹੈ ਅਤੇ ਇਸ ਦੇ 3 ਪਰਿਵਾਰਕ ਮੈਂਬਰਾਂ ਦੇ ਜਾਂਚ ਲਈ ਨਮੂਨੇ ਲਏ ਗਏ ਹਨ ਅਤੇ ਬਾਕੀ ਇਸ ਦੇ ਸੰਪਰਕ ਵਿਚ ਆਉਣ ਵਾਲੇ ਹੋਰ ਵਿਅਕਤੀਆਂ ਨੂੰ ਟਰੇਸ ਕਰਨ ਦੀ ਕਾਰਵਾਈ ਜਾਰੀ ਹੈ।
ਸਿਵਲ ਹਸਪਤਾਲ 'ਚ ਡਾਕਟਰ ਨੇ ਕਲਰਕ ਨੂੰ ਮਾਰਿਆ ਥੱਪੜ, ਮਰੀਜ਼ਾਂ ਨੂੰ ਹੋਈ ਭਾਰੀ ਦਿੱਕਤ
NEXT STORY