Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, SEP 23, 2026

    11:56:26 AM

  • garba muslim youth sisters daughters mla

    'ਗਰਬੇ ’ਚ ਇਕੱਲੇ ਨਾ ਆਉਣ ਮੁਸਲਿਮ ਨੌਜਵਾਨ,...

  • electricity bills advisory electricity department

    ਪੰਜਾਬ : ਬਿਜਲੀ ਵਾਲੇ ਬਿੱਲਾਂ ਨੂੰ ਲੈ ਕੇ ਵੱਡੀ...

  • big stir in punjab politics before elections

    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ...

  • fluctuations in gold and silver prices continue

    ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਉਤਰਾਅ-ਚੜ੍ਹਾਅ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Punjab News
  • Jalandhar
  • ਜਲੰਧਰ ਦੀ DC ਦੀਪਸ਼ਿਖਾ ਸ਼ਰਮਾ ਨੇ ADC ਮੇਜਰ ਅਮਿਤ ਮਹਾਜਨ ਤੋਂ 3 ਦਿਨਾਂ ’ਚ ਸਮੁੱਚੀ ਜਾਂਚ ਰਿਪੋਰਟ ਕੀਤੀ ਤਲਬ

PUNJAB News Punjabi(ਪੰਜਾਬ)

ਜਲੰਧਰ ਦੀ DC ਦੀਪਸ਼ਿਖਾ ਸ਼ਰਮਾ ਨੇ ADC ਮੇਜਰ ਅਮਿਤ ਮਹਾਜਨ ਤੋਂ 3 ਦਿਨਾਂ ’ਚ ਸਮੁੱਚੀ ਜਾਂਚ ਰਿਪੋਰਟ ਕੀਤੀ ਤਲਬ

  • Edited By Shivani Attri,
  • Updated: 02 Jun, 2023 11:09 AM
Jalandhar
covid exgratia grant scam
  • Share
    • Facebook
    • Tumblr
    • Linkedin
    • Twitter
  • Comment

ਜਲੰਧਰ (ਜ.ਬ)- ਕੋਵਿਡ-19 ਦੌਰਾਨ ਮਹਾਮਾਰੀ ਦੀ ਲਪੇਟ ਵਿਚ ਆਉਣ ਵਾਲੇ ਮ੍ਰਿਤਕ ਵਿਅਕਤੀ ਦੇ ਪਰਿਵਾਰ ਨਾਲ ਸਬੰਧਤ ਕਾਨੂੰਨੀ ਵਾਰਿਸ ਨੂੰ ਸਰਕਾਰ ਵੱਲੋਂ ਜਾਰੀ ਕੀਤੀ ਗਈ 50000 ਰੁਪਏ ਦੀ ਕੋਵਿਡ ਐਕਸਗ੍ਰੇਸ਼ੀਆ ਗਰਾਂਟ ਵਿਚ ਹੋਈ ਬਾਂਦਰਵੰਡ ਅਤੇ ਲਗਭਗ 4450000 ਰੁਪਏ ਦੇ ਸਰਕਾਰ ਦੇ ਘਪਲੇ ਸਬੰਧੀ ‘ਜਗ ਬਾਣੀ’ ਵੱਲੋਂ ਕੀਤੇ ਖ਼ੁਲਾਸੇ ਤੋਂ ਬਾਅਦ ਉੱਚ ਅਧਿਕਾਰੀਆਂ ਵਿਚ ਖਲਬਲੀ ਦਾ ਮਾਹੌਲ ਬਣਿਆ ਰਿਹਾ ਅਤੇ ਸਾਰਾ ਦਿਨ ਇਸ ਮਾਮਲੇ ਨੂੰ ਲੈ ਕੇ ਮੀਟਿੰਗਾਂ ਦਾ ਦੌਰ ਚੱਲਦਾ ਰਿਹਾ। ਇਸ ਮਾਮਲੇ ਨੂੰ ਲੈ ਕੇ ਵੀਰਵਾਰ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਐਕਸ਼ਨ ਮੋਡ ਵਿਚ ਆ ਗਏ ਹਨ। ਉਨ੍ਹਾਂ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੇਜਰ ਅਮਿਤ ਮਹਾਜਨ ਤੋਂ ਐਕਸਗ੍ਰੇਸ਼ੀਆ ਗਰਾਂਟ ਦੀ ਵੰਡ ਵਿਚ ਹੋਈਆਂ ਬੇਨਿਯਮੀਆਂ ਦੀ ਸਮੁੱਚੀ ਜਾਂਚ ਰਿਪੋਰਟ 3 ਦਿਨਾਂ ਵਿਚ ਤਲਬ ਕਰ ਲਈ ਹੈ। ਇਸ ਸਬੰਧੀ ਡੀ. ਸੀ. ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ। ਉਨ੍ਹਾਂ ਏ. ਡੀ. ਸੀ. ਅਮਿਤ ਮਹਾਜਨ ਤੋਂ ਜਾਂਚ ਰਿਪੋਰਟ ਮੰਗੀ ਹੈ ਕਿ ਐਕਸਗਰੇਸ਼ੀਆ ਗ੍ਰਾਂਟ ਸਬੰਧੀ ਸਰਕਾਰ ਤੋਂ ਕਿੰਨਾ ਫੰਡ ਆਇਆ, ਗ੍ਰਾਂਟ ਲਈ ਕਿੰਨੇ ਬਿਨੈਕਾਰਾਂ ਨੇ ਅਪਲਾਈ ਕੀਤਾ ਸੀ, ਕਿੰਨੇ ਬਿਨੈਕਾਰਾਂ ਨੂੰ ਗ੍ਰਾਂਟਾਂ ਦਿੱਤੀਆਂ ਗਈਆਂ ਅਤੇ ਕਿੰਨੇ ਫੰਡ ਬਚੇ ਹਨ। ਉਨ੍ਹਾਂ ਕਿਹਾ ਕਿ ਜਾਂਚ ਰਿਪੋਰਟ ਆਉਣ ਤੋਂ ਬਾਅਦ ਜਿਸ ਵੀ ਅਧਿਕਾਰੀ ਅਤੇ ਕਰਮਚਾਰੀ ਦੀ ਲਾਪ੍ਰਵਾਹੀ ਸਾਹਮਣੇ ਆਈ, ਉਸ ​​ਵਿਰੁੱਧ ਵਿਭਾਗੀ ਕਾਰਵਾਈ ਕੀਤੀ ਜਾਵੇਗੀ। ਡੀ. ਸੀ. ਨੇ ਦੱਸਿਆ ਕਿ ਫਿਲਹਾਲ ਉਨ੍ਹਾਂ ਨੂੰ ਪਤਾ ਲੱਗਾ ਹੈ ਕਿ 89 ਬਿਨੈਕਾਰਾਂ, ਜਿਨ੍ਹਾਂ ਨੂੰ ਡਬਲ ਪੇਮੈਂਟ ਟਰਾਂਸਫਰ ਕੀਤੀ ਗਈ ਸੀ, ਵਿਭਾਗ ਨੇ ਉਨ੍ਹਾਂ ਵਿਚੋਂ 36 ਬਿਨੈਕਾਰਾਂ ਤੋਂ 50,000 ਰੁਪਏ ਦੀ ਗ੍ਰਾਂਟ ਦੀ ਡਬਲ ਐਂਟਰੀ ਵਾਪਸ ਲੈ ਲਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਭਾਰੀ ਮੀਂਹ ਮਗਰੋਂ ਬਦਲੇਗਾ ਮੌਸਮ ਦਾ ਮਿਜਾਜ਼, ਜਾਣੋ ਆਉਣ ਵਾਲੇ ਦਿਨਾਂ 'ਚ ਕਿਹੋ ਜਿਹਾ ਰਹੇਗਾ ਮੌਸਮ

ਜ਼ਿਕਰਯੋਗ ਹੈ ਕਿ ‘ਜਗ ਬਾਣੀ’ ਨੇ 31 ਮਈ ਨੂੰ ਇਸ ਮਾਮਲੇ ਦਾ ਪਰਦਾਫਾਸ਼ ਕੀਤਾ ਸੀ ਕਿ ਸਾਲ 2021-22 ਵਿਚ ਐਕਸਗ੍ਰੇਸ਼ੀਆ ਦੀ ਵੰਡ ਵਿਚ 89 ਲਾਭਪਾਤਰੀਆਂ ਨੂੰ 50,000 ਰੁਪਏ ਦੀ ਰਾਸ਼ੀ ਉਨ੍ਹਾਂ ਦੇ ਬੈਂਕ ਖ਼ਾਤਿਆਂ ਵਿਚ ਟਰਾਂਸਫ਼ਰ ਕਰਨ ਦੀ ਬਜਾਏ 2-2 ਵਾਰ 50-50 ਹਜ਼ਾਰ ਰੁਪਏ ਟਰਾਂਸਫ਼ਰ ਕਰ ਦਿੱਤੇ ਗਏ ਸਨ ਪਰ ਆਡਿਟ ਵਿਚ ਇਸ ਵੱਡੀ ਗੜਬੜੀ ਦੇ ਸਾਹਮਣੇ ਆਉਣ ਤੋਂ ਬਾਅਦ ਲਗਭਗ ਡੇਢ ਸਾਲ ਬਾਅਦ ਇਸ ਮਾਮਲੇ ਨੂੰ ਦਬਾਉਣ ਲਈ ਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਸਾਰਾ ਰਿਕਾਰਡ ਆਪਣੇ ਕਬਜ਼ੇ ਵਿਚ ਲੈ ਲਿਆ ਤਾਂ ਜੋ ਵਿਭਾਗ ਤੋਂ ਬਾਹਰ ਕਿਸੇ ਨੂੰ ਇਸ ਦੀ ਕੰਨੋ-ਕੰਨ ਭਿਣਕ ਨਾ ਲੱਗ ਸਕੇ।

ਜਿਹੜੇ ਕਰਮਚਾਰੀਆਂ ’ਤੇ ਡਬਲ ਪੇਮੈਂਟ ਕਰਨ ਦਾ ਦੋਸ਼, ਉਨ੍ਹਾਂ ਨੂੰ ਰਿਕਵਰੀ ’ਤੇ ਲਾਇਆ
ਕੋਵਿਡ ਐਕਸਗ੍ਰੇਸ਼ੀਆ ਗ੍ਰਾਂਟ ਦੀ ਵੰਡ ਨੂੰ ਲੈ ਕੇ ਸਾਹਮਣੇ ਆਈਆਂ ਬੇਨਿਯਮੀਆਂ ਸੰਬਧੀ ਜਿਹੜੇ ਲੋਕਾਂ ਦੇ ਬੈਂਕ ਖਾਤੇ ਵਿਚ ਡਬਲ ਪੇਮੈਂਟ ਟਰਾਂਸਫ਼ਰ ਹੋ ਗਈ ਸੀ, ਤੋਂ ਐਂਟਰੀ ਵਾਪਸ ਲੈਣ ਲਈ ਹੁਣ ਰਿਕਵਰੀ ਕੀਤੀ ਜਾ ਰਹੀ ਹੈ ਪਰ ਹੈਰਾਨੀਜਨਕ ਹੈ ਕਿ ਜਿਹੜੇ ਕਰਮਚਾਰੀਆਂ ’ਤੇ ਇੰਨੀ ਵੱਡੀ ਰਕਮ ਨੂੰ ਵੰਡਣ ਸਬੰਧੀ ਲਾਪ੍ਰਵਾਹੀ ਵਰਤਣ ਦਾ ਦੋਸ਼ ਹੈ, ਅਧਿਕਾਰੀਆਂ ਨੇ ਉਨ੍ਹਾਂ ਕਰਮਚਾਰੀਆਂ ਨੂੰ ਹੀ ਰਿਕਵਰੀ ’ਤੇ ਲਾ ਦਿੱਤਾ ਹੈ। ਹੁਣ ਉਕਤ ਕਰਮਚਾਰੀ ਜ਼ਿਲ੍ਹਾ ਰੈਵੇਨਿਊ ਅਧਿਕਾਰੀ ਜਾਂ ਡਿਪਟੀ ਕਮਿਸ਼ਨਰ ਦੇ ਨਾਂ ’ਤੇ ਲੋਕਾਂ ਨੂੰ ਰਿਕਵਰੀ ਨੋਟਿਸ ਭੇਜ ਕੇ ਧਮਕਾ ਰਹੇ ਹਨ। ਇਕ ਦੋਸ਼ੀ ਕਲਰਕ ਤਾਂ ਮੋਬਾਇਲ ਕਾਲ ਕਰਕੇ ਲਾਭਪਾਤਰੀਆਂ ਨੂੰ ਡਰਾ ਰਿਹਾ ਹੈ ਅਤੇ ਨੋਟਿਸ ਦੇ ਮੁਤਾਬਕ 7 ਦਿਨਾਂ ਅੰਦਰ ਡਬਲ ਟਰਾਂਸਫ਼ਰ ਹੋਈ 50 ਹਜ਼ਾਰ ਰੁਪਏ ਦੀ ਰਕਮ ਨੂੰ ਵਿਭਾਗ ਦੇ ਖ਼ਾਤੇ ਵਿਚ ਜਮ੍ਹਾ ਕਰਵਾ ਕੇ ਰਸੀਦ ਜ਼ਿਲ੍ਹਾ ਪ੍ਰਸ਼ਾਸਨਿਕ ਕੰਪਲੈਕਸ ਦੇ ਕਮਰਾ ਨੰਬਰ 106 ਵਿਚ ਦੇ ਕੇ ਜਾਣ। ਜੇਕਰ ਅਜਿਹਾ ਨਾ ਕੀਤਾ ਗਿਆ ਤਾਂ ਜ਼ਿਲਾ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਪ੍ਰਾਪਰਟੀ ਦੀ ਕੁਰਕੀ ਕੀਤੀ ਜਾਵੇਗੀ। ਇੰਨਾ ਹੀ ਨਹੀਂ, 22 ਮਈ ਨੂੰ ਜਾਰੀ ਕੀਤੇ ਗਏ ਰਿਕਵਰੀ ਨੋਟਿਸ ਵਿਚ ਲਾਭਪਾਤਰੀ ਨੂੰ 7 ਦਿਨਾਂ ਵਿਚ ਪੇਮੈਂਟ ਮੋੜਨ ਨੂੰ ਕਿਹਾ ਗਿਆ ਹੈ ਪਰ ਦੋਸ਼ੀ ਕਰਮਚਾਰੀ 9 ਦਿਨਾਂ ਬਾਅਦ ਮੋਬਾਇਲ ਵ੍ਹਟਸਐਪ ’ਤੇ ਨੋਟਿਸ ਭੇਜ ਕੇ ਇਕ ਦਿਨ ਵਿਚ ਪੈਸਾ ਮੋੜਨ ਲਈ ਕਹਿ ਰਹੇ ਹਨ, ਜਿਸ ਕਾਰਨ ਦੋਸ਼ੀ ਕਰਮਚਾਰੀਆਂ ਵੱਲੋਂ ਮਾਮਲੇ ਤੋਂ ਆਪਣੀ ਜਾਨ ਛੁਡਾਉਣ ਖਾਤਿਰ ਕੋਰੋਨਾ ਮਹਾਮਾਰੀ ਦੌਰਾਨ ਆਪਣੇ ਪਰਿਵਾਰਾਂ ਨੂੰ ਗੁਆਉਣ ਵਾਲੇ ਪੀੜਤ ਪਰਿਵਾਰਾਂ ਵਿਚ ਖੌਫ ਦਾ ਮਾਹੌਲ ਬਣਾਇਆ ਜਾ ਰਿਹਾ ਹੈ।

ਇਹ ਵੀ ਪੜ੍ਹੋ- ਅਮਰੀਕਾ ਦੇ ਸੁਫ਼ਨੇ ਵਿਖਾ ਕੀਤੀ 31 ਲੱਖ ਦੀ ਠੱਗੀ, ਖੁੱਲ੍ਹੇ ਭੇਤ ਨੇ ਪਰਿਵਾਰ ਦੇ ਪੈਰਾਂ ਹੇਠੋਂ ਖਿਸਕਾਈ ਜ਼ਮੀਨ

ਐਕਸਗ੍ਰੇਸ਼ੀਆ ਗ੍ਰਾਂਟ ਨੂੰ ਲੈ ਕੇ ਵਿਭਾਗ ਦੀ ਕੈਸ਼ਬੁੱਕ ਮੇਨਟੇਨ ਕਰਨ ’ਚ ਵੀ ਵਰਤੀ ਗਈ ਵੱਡੀ ਲਾਪ੍ਰਵਾਹੀ
ਕੋਵਿਡ ਐਕਸਗ੍ਰੇਸ਼ੀਆ ਗ੍ਰਾਂਟ ਦੀ ਗਲਤ ਵੰਡ ਨੂੰ ਲੈ ਕੇ ਸਬੰਧਤ ਵਿਭਾਗ ਦੀ ਵੱਡੀ ਲਾਪ੍ਰਵਾਹੀ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਜ਼ਿੰਮੇਵਾਰ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਐਕਸਗ੍ਰੇਸ਼ੀਆ ਗ੍ਰਾਂਟ ਨੂੰ ਲੈ ਕੇ ਆਏ ਫੰਡ ਸਬੰਧੀ ਕੈਸ਼ਬੁੱਕ ਅਤੇ ਰਜਿਸਟਰ ਨੂੰ ਮੇਨਟੇਨ ਨਹੀਂ ਕੀਤਾ ਗਿਆ ਸੀ। ਵਰਣਨਯੋਗ ਹੈ ਕਿ ਅਜਿਹੇ ਹਰੇਕ ਵਿਭਾਗ ਦੀ ਕੈਸ਼ਬੁੱਕ ਵੱਖ ਹੁੰਦੀ ਹੈ। ਜਿਸ ਵਿਭਾਗ ਨੂੰ ਸਰਕਾਰ ਵੱਲੋਂ ਕਿਸੇ ਵੀ ਤਰ੍ਹਾਂ ਦੇ ਫੰਡ ਜਾਰੀ ਕੀਤੇ ਜਾਂਦੇ ਹਨ, ਉਸ ਵਿਭਾਗ ਦਾ ਆਪਣਾ ਵੱਖ ਬੈਂਕ ਅਕਾਊਂਟ ਹੁੰਦਾ ਹੈ ਅਤੇ ਵਿਭਾਗ ਸਾਰੇ ਪੈਸਿਆਂ ਦਾ ਲੇਖਾ-ਜੋਖਾ ਰੱਖਣ ਸਬੰਧੀ ਕੈਸ਼ਬੁੱਕ ਅਤੇ ਰਜਿਸਟਰ ਤਿਆਰ ਕਰਦਾ ਹੈ। ਪਰ ਐਕਸਗ੍ਰੇਸ਼ੀਆ ਮਾਮਲੇ ਵਿਚ ਕੈਸ਼ਬੁੱਕ ਮੇਨਟੇਨ ਕਰਨ ਵਿਚ ਵੱਡੀ ਲਾਪ੍ਰਵਾਹੀ ਵਰਤੀ ਗਈ ਹੈ। ਜੇਕਰ ਵਿਭਾਗੀ ਕਰਮਚਾਰੀਆਂ ਨੇ ਡੀ. ਆਰ. ਏ. ਬ੍ਰਾਂਚ ਦੀ ਕੈਸ਼ਬੁੱਕ ਅਤੇ ਰਜਿਸਟਰ ਨੂੰ ਮੇਨਟੇਨ ਕੀਤਾ ਹੁੰਦਾ ਤਾਂ ਸ਼ਾਇਦ ਇਹ ਘਪਲਾ ਨਾ ਹੁੰਦਾ। 44.50 ਲੱਖ ਰੁਪਏ ਦੀ ਵੱਡੀ ਰਕਮ ਦੀ ਬਾਂਦਰ ਵੰਡ ਹੋਣ ਦੇ ਬਾਵਜੂਦ ਜ਼ਿੰਮੇਵਾਰ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਰਹੇ। ਜੇਕਰ ਵਿਭਾਗੀ ਆਡਿਟ ਵਿਚ ਡਬਲ ਐਂਟਰੀਆਂ ਨਾ ਫੜੀਆਂ ਜਾਂਦੀਆਂ ਤਾਂ ਸਰਕਾਰ ਦੇ ਖਜ਼ਾਨੇ ਨੂੰ ਲੱਗੇ ਲੱਖਾਂ ਰੁਪਏ ਦੇ ਚੂਨੇ ਦਾ ਮਾਮਲਾ ਉਜਾਗਰ ਹੀ ਨਾ ਹੁੰਦਾ। ਸੂਤਰਾਂ ਦੀ ਮੰਨੀਏ ਤਾਂ ਜਿਹੜੇ 89 ਬਿਨੈਕਾਰਾਂ ਨੂੰ ਡਬਲ ਪੇਮੈਂਟ ਹੋਈ ਹੈ, ਉਨ੍ਹਾਂ ਵਿਚੋਂ ਕਈ ਗ੍ਰਾਂਟ ਦੀ ਵੰਡ ਵਿਚ ਸ਼ਾਮਲ ਦੋਸ਼ੀ ਕਰਮਚਾਰੀਆਂ ਦੇ ਚਹੇਤੇ ਹਨ।

ਇਹ ਵੀ ਪੜ੍ਹੋ- ਮੁਫ਼ਤ ਬਿਜਲੀ ਲੈਣ ਵਾਲਿਆਂ ਲਈ ਅਹਿਮ ਖ਼ਬਰ, ਇਨ੍ਹਾਂ ਖ਼ਪਤਕਾਰਾਂ ਦੇ ਕੁਨੈਕਸ਼ਨ ਕੱਟਣ ਦੀ ਤਿਆਰੀ

ਨੋਟ- ਇਸ ਖ਼ਬਰ ਸਬੰਧੀ ਆਪਣੇ ਵਿਚਾਰ ਕੁਮੈਂਟ ਬਾਕਸ 'ਚ ਸਾਂਝੇ ਕਰੋ।

ਪੰਜਾਬ ਅਤੇ ਦੇਸ਼ ਦੁਨੀਆਂ ਦੀਆਂ ਖ਼ਬਰਾਂ ਟੈਲੀਗ੍ਰਾਮ ’ਤੇ ਵੀ ਪੜ੍ਹਨ ਲਈ ਇਸ ਲਿੰਕ ’ਤੇ ਕਲਿੱਕ ਕਰੋ https://t.me/onlinejagbani

  • Covid Exgratia Grant scam
  • DC Deepshikha Sharma
  • ਡੀ ਸੀ ਦੀਪਸ਼ਿਖਾ ਸ਼ਰਮਾ
  • ਰਿਪੋਰਟ
  • ਤਲਬ
  • ਕੋਵਿਡ ਐਕਸਗ੍ਰੇਸ਼ੀਆ ਗਰਾਂਟ

ਜਲੰਧਰ 'ਚ ਕੇਂਦਰੀ ਆਗੂਆਂ ਦਾ ਮਾਸਟਰ ਪਲਾਨ ਫਲਾਪ, ਨੇਤਾਵਾਂ ਦੀ ਮਨਮਰਜ਼ੀ ਕਰਨ ਦੀ ਨੀਤੀ ਲੈ ਡੁੱਬੀ ਭਾਜਪਾ ਦੀ ਬੇੜੀ

NEXT STORY

Stories You May Like

  • fpis withdrew rs 5 109 21 crore in 3 days
    ਗਲੋਬਲ ਬੇਯਕੀਨੀ ਵਿਚਾਲੇ FPI ਨੇ 3 ਦਿਨਾਂ ’ਚ 5,109.21 ਕਰੋੜ ਰੁਪਏ ਕੱਢੇ
  • sandeepa dhar begins shooting for  asur season 3
    ਸੰਦੀਪਾ ਧਰ ਨੇ 'ਅਸੁਰ ਸੀਜ਼ਨ 3' ਦੀ ਸ਼ੂਟਿੰਗ ਕੀਤੀ ਸ਼ੁਰੂ
  • body of man missing for 3 days recovered from bushes
    3 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਲਾਸ਼ ਝਾੜੀਆਂ ’ਚੋਂ ਬਰਾਮਦ
  • dc directs officials to identify sensitive polling stations
    ਵਿਧਾਨ ਸਭਾ ਚੋਣਾਂ 2027: DC ਵੱਲੋਂ ਅਧਿਕਾਰੀਆਂ ਨੂੰ ਸੰਵੇਦਨਸ਼ੀਲ ਪੋਲਿੰਗ ਸਟੇਸ਼ਨਾਂ ਦੀ ਪਛਾਣ ਕਰਨ ਦੇ ਨਿਰਦੇਸ਼
  • cockroach janata party protest  supreme court
    ਕਾਕਰੋਚ ਜਨਤਾ ਪਾਰਟੀ ਪ੍ਰਦਰਸ਼ਨ ਕੇਸ : ਸੁਪਰੀਮ ਕੋਰਟ ਨੇ ਨਾਬਾਲਗ ਦੇ ਦੋਸ਼ਾਂ ’ਤੇ ਰਿਪੋਰਟ ਤਲਬ ਕੀਤੀ
  • rainwater 3 boys drowned
    ਮੀਂਹ ਦੇ ਪਾਣੀ ਨਾਲ ਭਰੇ ਡੂੰਘੇ ਟੋਏ 'ਚ ਡੁੱਬੇ 3 ਮੁੰਡੇ, ਹੋਈ ਮੌਤ, ਬਾਰਾਬੰਕੀ ਪੁਲਸ ਕਰ ਰਹੀ ਜਾਂਚ
  • 3 smugglers arrested in punjab
    ਪੰਜਾਬ 'ਚ AK-47 ਸਮੇਤ 3 ਤਸਕਰ ਗ੍ਰਿਫਤਾਰ! ਵਿਦੇਸ਼ ਤੋਂ ਹੋ ਰਹੀ ਸੀ ਹਥਿਆਰਾਂ ਦੀ ਸਪਲਾਈ
  • bjp  s anti drug rally on september 30
    ਜਲੰਧਰ 'ਚ ਭਾਜਪਾ ਦੀ ਨਸ਼ਾ ਵਿਰੋਧੀ ਰੈਲੀ 30 ਸਤੰਬਰ ਨੂੰ, ਅਮਿਤ ਸ਼ਾਹ ਹੋ ਸਕਦੇ ਨੇ ਸ਼ਾਮਲ
  •   shri sidh baba sodhal mela
    ਸ਼੍ਰੀ ਸਿੱਧ ਬਾਬਾ ਸੋਢਲ ਮੰਦਿਰ ਦੇ ਖੇਤਰ ਦਾ  DC ਤੇ CP ਨੇ ਲਿਆ ਜਾਇਜ਼ਾ, 20 ਲੱਖ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
  • man detained on suspicion of kidnapping turns out to be girl  s father
    ਅਗਵਾ ਦੇ ਸ਼ੱਕ 'ਚ ਫੜਿਆ ਵਿਅਕਤੀ ਨਿਕਲਿਆ ਬੱਚੀ ਦਾ ਪਿਓ, ਪੁਲਸ ਨੇ ਮਾਂ ਦੇ ਕੀਤਾ...
  • special on punjab s weather
    ਪੰਜਾਬ ਦੇ ਮੌਸਮ ਨੂੰ ਲੈ ਖਾਸ ਅਪਡੇਟ, ਆਉਣ ਵਾਲੇ ਦਿਨਾਂ 'ਚ ਮੌਸਮ ਰਹੇਗਾ ਸੁਹਾਵਣਾ
  • former sub postsentencedone and a half years in prison
    ਸਾਬਕਾ ਸਬ-ਪੋਸਟ ਮਾਸਟਰ ਨੂੰ ਲਾਂਡਰਿੰਗ ਮਾਮਲੇ ’ਚ ਡੇਢ ਸਾਲ ਦੀ ਕੈਦ, ਮਾਮਲਾ ਜਾਣ...
  • protest against police over failure to find child abducted
    ਭਗਤ ਸਿੰਘ ਕਾਲੋਨੀ ਤੋਂ ਅਗਵਾ ਹੋਏ ਬੱਚੇ ਦੇ ਨਾ ਮਿਲਣ ’ਤੇ ਪੁਲਸ ਖ਼ਿਲਾਫ਼...
  • the food safety wing conducted surprise raids to inspect cleanliness
    ਬੇਕਰੀਆਂ ਤੇ ਹਲਵਾਈਆਂ ਦੀ ਵਰਕਸ਼ਾਪ ’ਚ ਸਾਫ਼-ਸਫ਼ਾਈ ਦੇਖਣ ਲਈ ਫੂਡ ਸੇਫਟੀ ਵਿੰਗ ਨੇ...
  • 7 year old boy dies at prominent hospital in jalandhar
    ਜਲੰਧਰ: ਪ੍ਰਸਿੱਧ ਹਸਪਤਾਲ ’ਚ ਦੇਰ ਰਾਤ 7 ਸਾਲਾ ਬੱਚੇ ਦੀ ਮੌਤ, ਪਰਿਵਾਰ ਨੇ...
Trending
Ek Nazar
aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

statement of iranian president

UN ਜਨਰਲ ਅਸੈਂਬਲੀ ਨੂੰ ਜੰਗ ਰੋਕਣ ਲਈ ਕਰਨਾ ਚਾਹੀਦਾ ਹੈ ਕੰਮ: ਪੇਜ਼ੇਸ਼ਕੀਅਨ

pakistani astronauts

ਪਾਕਿਸਤਾਨੀ ਪੁਲਾੜ ਯਾਤਰੀ ਜਲਦੀ ਹੀ ਚੀਨ ਦੇ ਪੁਲਾੜ ਸਟੇਸ਼ਨ ਦੇ ਮਿਸ਼ਨ 'ਚ ਹੋਣਗੇ...

russia ukraine tension

ਟਰੰਪ ਨਾਲ ਜ਼ੇਲੇਂਸਕੀ ਦੀ ਮੁਲਾਕਾਤ ਤੋਂ ਪਹਿਲਾਂ ਰੂਸ ਅਤੇ ਯੂਕਰੇਨ ਨੇ ਕੀਤੇ ਘਾਤਕ...

ethnic unity law

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ ਅੱਗੇ 'ਏਥਨਿਕ ਯੂਨਿਟੀ ਲਾਅ' ਦਾ ਮੁੱਦਾ ਚੁੱਕਣ...

tejbir singh rana won bronze medal

ਕੈਨੇਡਾ 'ਚ ਹੋਏ ਕਾਮਨਵੈਲਥ ਪਾਵਰਲਿਫਟਿੰਗ ਮੁਕਾਬਲੇ, ਤੇਜ਼ਬੀਰ ਸਿੰਘ ਰਾਣਾ' ਨੇ...

school teachers action leave without permission

ਬਿਨਾਂ ਇਜਾਜ਼ਤ ਛੁੱਟੀ ਲੈਣ ਵਾਲੇ ਅਧਿਆਪਕ ਸਾਵਧਾਨ, ਹੋਵੇਗੀ ਕਾਰਵਾਈ, ਬੰਗਾਲ ਸਰਕਾਰ...

iran warns us

ਬਦਲ ਦੇਵਾਂਗੇ 'ਯੁੱਧ ਦਾ ਭੂਗੋਲ'", ਈਰਾਨ ਨੇ ਅਮਰੀਕਾ ਨੂੰ ਦੇ'ਤੀ ਚੇਤਾਵਨੀ

indian youth in canada

ਕੈਨੇਡਾ : ਗੱਡੀ 'ਚ ਬੈਠੇ ਭਾਰਤੀ ਨੌਜਵਾਨ ਨੂੰ ਮਾਰ'ਤੀ ਗੋਲੀ

singapore airlines

ਸਿੰਗਾਪੁਰ ਏਅਰਲਾਈਨਜ਼ ਦੁਨੀਆ ਦੀ ਸਰਵੋਤਮ ਹਵਾਈ ਕੰਪਨੀ, ਕਤਰ ਏਅਰਵੇਜ਼ ਦੂਜੇ ਸਥਾਨ...

moushumi chatterjee s advice to her daughter

'ਬੁਆਏਫ੍ਰੈਂਡ ਬਣਾਓ, ਪਰ ਵਿਆਹ ਕਰਵਾਉਣਾ ਜ਼ਰੂਰੀ ਨਹੀਂ'; ਦਿੱਗਜ ਬਾਲੀਵੁੱਡ...

sting video of mixing 12 kg water in 28 kg milk surfaced

ਹੈਂ! 28 ਕਿਲੋ ਦੁੱਧ ’ਚ 12 ਕਿਲੋ ਪਾਣੀ..., ਜਲੰਧਰ ਦੀ ਇਸ ਸਟਿੰਗ ਵੀਡੀਓ ਨੇ ਕੀਤਾ...

ice officer in usa

ਅਮਰੀਕਾ 'ਚ ICE ਅਧਿਕਾਰੀ ਨੇ ਵੈਨੇਜ਼ੁਏਲਾ ਦੇ ਨਾਗਰਿਕ ਨੂੰ ਮਾਰ'ਤੀ ਗੋਲੀ

british pm to meet trump

ਟਰੰਪ ਨਾਲ ਮੁਲਾਕਾਤ ਕਰਨਗੇ ਬ੍ਰਿਟਿਸ਼ PM; ਯੂਕਰੇਨ, ਪੱਛਮੀ ਏਸ਼ੀਆ ਸੰਕਟ 'ਤੇ...

parliamentary elections

ਰੂਸੀ ਸੰਸਦੀ ਚੋਣਾਂ : ਪੁਤਿਨ-ਪੱਖੀ ਪਾਰਟੀ ਦਾ ਦਬਦਬਾ ਬਰਕਰਾਰ

veteran actress loses battle with cancer

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਕੈਂਸਰ ਤੋਂ ਜੰਗ ਹਾਰੀ ਦਿੱਗਜ ਅਦਾਕਾਰਾ

chinese president xi jinping visit us

ਚੀਨ ਦੇ ਰਾਸ਼ਟਰਪਤੀ ਸ਼ੀ ਜਿਨਪਿੰਗ 23 ਤੋਂ 25 ਸਤੰਬਰ ਤੱਕ ਅਮਰੀਕਾ ਦੌਰੇ 'ਤੇ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਪੰਜਾਬ ਦੀਆਂ ਖਬਰਾਂ
    • major orders issued for hospitals in punjab
      ਪੰਜਾਬ ਦੇ ਹਸਪਤਾਲਾਂ ਲਈ ਵੱਡੇ ਹੁਕਮ ਜਾਰੀ, ਹਾਈਕਰੋਟ ਨੇ ਮਰੀਜ਼ਾਂ ਦੀ ਸਹੂਲਤ ਨੂੰ...
    • jathedar giani kuldeep singh gargajj
      ਮੀਰੀ ਪੀਰੀ ਖਾਲਸਾ ਮਾਰਚ ਨੇ ਨੌਜਵਾਨੀ ਨੂੰ ਦਿੱਤਾ ਗੁਰਸਿੱਖੀ ਤੇ ਚੜ੍ਹਦੀ ਕਲਾ ਦਾ...
    • po staff action
      ਪੀ. ਓ. ਸਟਾਫ ਨੇ 2 ਭਗੌੜਿਆਂ ਨੂੰ ਕੀਤਾ ਗ੍ਰਿਫਤਾਰ
    • kidnapping cctv footage
      12 ਸਾਲ ਦਾ ਬੱਚਾ ਅਗਵਾ ਹੋਣ ਤੋਂ ਵਾਲ-ਵਾਲ ਬਚਿਆ, CCTV 'ਚ ਕੈਦ ਹੋਈ ਘਟਨਾ
    • theft in gurdaspur
      ਸ਼ੋਅਰੂਮ 'ਚੋਂ ਲੱਖਾਂ ਰੁਪਏ ਦੀ ਚੋਰੀ, ਮੁਲਾਜ਼ਮ ਹੀ ਨਿਕਲੇ ਚੋਰ
    • theft phones recovered
      ਫ਼ਿਰੋਜ਼ਪੁਰ ਪੁਲਸ ਨੇ 100 ਤੋਂ ਵੱਧ ਚੋਰੀ ਤੇ ਗੁਆਚੇ ਹੋਏ ਮੋਬਾਈਲ ਕੀਤੇ ਬਰਾਮਦ,...
    • om prakash dhankhad news
      ਹਰਿਆਣਾ ਦੀ ਤਰਜ ’ਤੇ ਪੰਜਾਬ ਦੇ ਕਿਸਾਨਾਂ ਨੂੰ ਵੀ ਲਾਭ ਦੇਣਾ ਭਾਜਪਾ ਦਾ ਵਿਜ਼ਨ: ਓਮ...
    • brother  police  home  mansa
      ਪੰਜਾਬ : ਵੱਡੇ ਭਰਾ ਦਾ ਕਤਲ ਕਰਕੇ ਸਾਰੀ ਰਾਤ ਬੈਠਾ ਰਿਹਾ ਲਾਸ਼ ਕੋਲ, ਸਵੇਰੇ ਖੁਦ ਹੀ...
    • instagram boyfriend girlfriend
      ਪੰਜਾਬ : ਇੰਸਟਾਗ੍ਰਾਮ 'ਤੇ ਹੋਇਆ ਪਿਆਰ, ਪ੍ਰੇਮੀ ਪਿੱਛੇ ਲੱਗ ਮਾਂ ਨੇ ਮਾਰ 'ਤੇ...
    • harjinder singh dhami sgpc amarjit chawla
      ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ ਹਰਜਿੰਦਰ ਸਿੰਘ ਧਾਮੀ ਨੇ ਤੋੜੀ ਚੁੱਪ, ਆਇਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +