ਚੰਡੀਗੜ੍ਹ : ਕੋਵਿਡ ਟੀਕਿਆਂ ਦੇ ਨਿਰਮਾਤਾ ਵਿਚੋਂ ਇਕ ‘ਮੌਡਰਨਾ’ ਨੇ ਪੰਜਾਬ ਸਰਕਾਰ ਨੂੰ ਸਿੱਧੇ ਟੀਕੇ ਭੇਜਣ ਤੋਂ ਇਨਕਾਰ ਕਰ ਦਿੱਤਾ ਹੈ ਕਿਉਂਕਿ ਉਨ੍ਹਾਂ ਦੀ ਨੀਤੀ ਅਨੁਸਾਰ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ ਨਾ ਕਿ ਕਿਸੇ ਸੂਬਾ ਸਰਕਾਰ ਜਾਂ ਨਿੱਜੀ ਧਿਰ ਨਾਲ। ਇਹ ਪ੍ਰਗਟਾਵਾ ਕਰਦਿਆਂ ਟੀਕਾਕਰਨ ਲਈ ਪੰਜਾਬ ਦੇ ਸਟੇਟ ਨੋਡਲ ਅਧਿਕਾਰੀ ਅਤੇ ਸੀਨੀਅਰ ਆਈ.ਏ.ਐਸ. ਅਧਿਕਾਰੀ ਵਿਕਾਸ ਗਰਗ ਨੇ ਦੱਸਿਆ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਸੂਬੇ ਵਿਚ ਜਲਦ ਟੀਕਾਕਰਨ ਯਕੀਨੀ ਬਣਾਉਣ ਲਈ ਸਾਰੇ ਸੰਭਾਵਿਤ ਸਰੋਤਾਂ ਤੋਂ ਟੀਕਿਆਂ ਦੀ ਖਰੀਦ ਲਈ ਵਿਸ਼ਵਵਿਆਪੀ ਟੈਂਡਰ ਤੈਅ ਕਰਨ ਦੀਆਂ ਸੰਭਾਵਨਾਵਾਂ ਦਾ ਪਤਾ ਲਗਾਉਣ ਸਬੰਧੀ ਨਿਰਦੇਸ਼ ‘ਤੇ ਅਮਲ ਕਰਦਿਆਂ ਸਾਰੇ ਟੀਕਾ ਨਿਰਮਾਤਾਵਾਂ ਨੂੰ ਵੱਖ-ਵੱਖ ਕੋਵਿਡ ਟੀਕਿਆਂ ਦੀ ਸਿੱਧੀ ਖਰੀਦ ਲਈ ਪਹੁੰਚ ਕੀਤੀ ਗਈ ਸੀ। ਇਹ ਪਹੁੰਚ ਸਪੂਤਨਿਕ ਵੀ, ਫਾਈਜ਼ਰ, ਮੌਡਰਨਾ ਅਤੇ ਜੌਹਨਸਨ ਐਂਡ ਜੌਹਨਸਨ ਨਾਲ ਕੀਤੀ ਗਈ ਪਰ ਹਾਲੇ ਤੱਕ ਸਿਰਫ ਮੌਡਰਨਾ ਵੱਲੋਂ ਹੀ ਜਵਾਬ ਆਇਆ ਹੈ।
ਇਹ ਵੀ ਪੜ੍ਹੋ : ਸਾਥੀਆਂ ਨੇ ਬੇਰਹਿਮੀ ਨਾਲ ਕਤਲ ਕੀਤਾ ਗੈਂਗਸਟਰ ਸੁੱਖਾ ਲੰਮੇ, ਮੂੰਹ ਸਾੜਿਆ, ਧੋਣ ਵੱਢ ਕੇ ਧੜ ਨਹਿਰ ’ਚ ਰੋੜ੍ਹਿਆ
ਸਟੇਟ ਨੋਡਲ ਅਧਿਕਾਰੀ ਗਰਗ ਨੇ ਕਿਹਾ ਕਿ ਹੁਣ ਤੱਕ ਸਿਰਫ਼ ਮੌਡਰਨਾ ਤੋਂ ਆਏ ਜਵਾਬ ਵਿਚ ਕੰਪਨੀ ਨੇ ਸੂਬਾ ਸਰਕਾਰ ਨਾਲ ਸਮਝੌਤਾ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਕੰਪਨੀ ਨੇ ਕਿਹਾ ਕਿ ਉਹ ਸਿਰਫ ਭਾਰਤ ਸਰਕਾਰ ਨਾਲ ਹੀ ਸਮਝੌਤਾ ਕਰ ਸਕਦੇ ਹਨ। ਜ਼ਿਕਰਯੋਗ ਹੈ ਕਿ ਸੂਬਾ ਸਰਕਾਰ ਪਿਛਲੇ ਤਿੰਨ ਦਿਨਾਂ ਵਿਚ ਪਹਿਲੇ ਅਤੇ ਦੂਜੇ ਪੜਾਅ ਲਈ ਟੀਕਾਕਰਨ ਬੰਦ ਕਰਨ ਲਈ ਮਜਬੂਰ ਸੀ। ਸੂਬੇ ਵਿਚ ਟੀਕਿਆਂ ਦੀ ਘਾਟ ਨੂੰ ਪੂਰਾ ਕਰਨ ਲਈ ਹੋਰ ਟੀਕੇ ਖਰੀਦਣ ਲਈ ਸਾਰੇ ਯਤਨ ਕੀਤੇ ਜਾਣਗੇ। ਭਾਰਤ ਸਰਕਾਰ ਵੱਲੋਂ ਹੁਣ ਤੱਕ ਟੀਕਿਆਂ ਦੀਆਂ 44 ਲੱਖ ਤੋਂ ਘੱਟ ਖੁਰਾਕਾਂ ਮਿਲੀਆਂ ਹਨ।
ਇਹ ਵੀ ਪੜ੍ਹੋ : ਕਾਂਗਰਸ ਤੇ ਬਾਦਲਾਂ ਖ਼ਿਲਾਫ਼ ਕੀ ਬੋਲੇ ਸੁਖਦੇਵ ਸਿੰਘ ਢੀਂਡਸਾ
ਗਰਗ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਤੀਜੇ ਪੜਾਅ (18-44 ਉਮਰ ਵਰਗ) ਲਈ ਕੀਤੀ ਅਲਾਟਮੈਂਟ ਅਨੁਸਾਰ ਸੂਬਾ ਸਰਕਾਰ ਸਿਰਫ 4.2 ਲੱਖ ਦੀ ਖੁਰਾਕ ਖਰੀਦ ਕਰਨ ਦੇ ਯੋਗ ਹੋਈ ਹੈ ਜਿਸ ਵਿਚ ਕੱਲ ਪ੍ਰਾਪਤ ਕੀਤੀਆਂ 66,000 ਖੁਰਾਕਾਂ ਵੀ ਸ਼ਾਮਲ ਹਨ। ਉਨ੍ਹਾਂ ਅੱਗੇ ਦੱਸਿਆ ਕਿ ਕੁੱਲ 3.65 ਲੱਖ ਟੀਕਿਆਂ ਦੀ ਵਰਤੋਂ ਪਹਿਲਾਂ ਹੀ ਕੀਤੀ ਜਾ ਚੁੱਕੀ ਹੈ ਅਤੇ ਹੁਣ ਤੱਕ ਸਿਰਫ 64000 ਹੀ ਵਰਤੋਂ ਲਈ ਬਚੇ ਹਨ।
ਇਹ ਵੀ ਪੜ੍ਹੋ : ਬਾਜਵਾ ਦਾ ਪ੍ਰਧਾਨ ਮੰਤਰੀ ਨੂੰ ਟਵੀਟ, ‘ਕਿਸਾਨਾਂ ਨੂੰ ਕੋਰੋਨਾ ਤੋਂ ਵੱਧ ਖੇਤੀ ਕਾਨੂੰਨਾਂ ਦਾ ਡਰ’
ਨੋਟ - ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦੱਸੋ?
ਨੂਰਪੁਰਬੇਦੀ 'ਚ ਏ. ਐੱਸ. ਆਈ. ਨੇ ਦੁਕਾਨ ’ਤੇ ਬੈਠੀ ਲੜਕੀ ਨਾਲ ਕੀਤੀ ਬਦਸਲੂਕੀ
NEXT STORY