ਚੰਡੀਗੜ੍ਹ (ਰਾਜਿੰਦਰ) : ਸ਼ਹਿਰ 'ਚ ਵੱਧ ਰਹੇ ਕੋਰੋਨਾ ਦੇ ਕੇਸਾਂ ਨੂੰ ਕੰਟਰੋਲ ਕਰਨ ਲਈ ਯੂ. ਟੀ. ਪ੍ਰਸ਼ਾਸਨ ਨੇ ਕੇਂਦਰ ਸਰਕਾਰ ਤੋਂ ਮੈਡੀਕਲ ਮਾਹਿਰ ਟੀਮ ਦੀ ਮਦਦ ਮੰਗੀ ਹੈ। ਸ਼ੁੱਕਰਵਾਰ ਨੂੰ ਕੇਂਦਰ ਸਰਕਾਰ ਦੇ ਅਧਿਕਾਰੀਆਂ ਨੇ ਯੂ. ਟੀ. ਪ੍ਰਸ਼ਾਸਨ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ, ਜਿਸ 'ਚ ਉਨ੍ਹਾਂ ਨੇ ਸ਼ਹਿਰ ਦੇ ਪਿਛਲੇ ਕੁੱਝ ਮਹੀਨਿਆਂ ਤੋਂ ਵੱਧਦੇ ਕੋਰੋਨਾ ਕੇਸਾਂ 'ਤੇ ਆਪਣੀ ਚਿੰਤਾ ਜ਼ਾਹਰ ਕੀਤੀ, ਇਸ ਤੋਂ ਬਾਅਦ ਯੂ. ਟੀ. ਪ੍ਰਸ਼ਾਸਨ ਨੇ ਕੋਰੋਨਾ ਨੂੰ ਕੰਟਰੋਲ ਕਰਨ ਲਈ ਕੇਂਦਰ ਨੂੰ ਮੈਡੀਕਲ ਮਾਹਿਰ ਟੀਮ ਮੁਹੱਈਆ ਕਰਵਾਉਣ ਦੀ ਅਪੀਲ ਕੀਤੀ।
ਇਹ ਵੀ ਪੜ੍ਹੋ : ਲੁਧਿਆਣਾ ਡਕੈਤੀ ਦਾ ਮਾਸਟਰ ਮਾਈਂਡ ਬਣਾ ਰਿਹਾ ਸੀ ਵੱਡੀ ਲੁੱਟ ਦੀ ਯੋਜਨਾ, ਸਾਥੀਆਂ ਸਣੇ ਗ੍ਰਿਫ਼ਤਾਰ
ਸਵੈ ਇਕਾਂਤਵਾਸ ਲੋਕਾਂ 'ਤੇ ਸਖ਼ਤ ਨਜ਼ਰ ਰੱਖਣ ਲਈ ਕਿਹਾ
ਕੇਂਦਰ ਸਰਕਾਰ ਦੇ ਅਧਿਕਾਰੀਆਂ ਦਾ ਤਰਕ ਸੀ ਕਿ ਚੰਡੀਗੜ੍ਹ 'ਚ ਘੱਟ ਕੇਸ ਆ ਰਹੇ ਸਨ, ਜਿਨ੍ਹਾਂ 'ਚ ਹੁਣ ਅਚਾਨਕ ਵਾਧਾ ਹੋਣਾ ਸ਼ੁਰੂ ਹੋ ਗਿਆ ਹੈ। ਕੇਂਦਰ ਸਰਕਾਰ ਵੱਲੋਂ ਯੂ. ਟੀ. ਪ੍ਰਸ਼ਾਸਨ ਨੂੰ ਇਕਾਂਤਵਾਸ ਸੈਂਟਰ ਵਧਾਉਣ ਲਈ ਕਿਹਾ ਗਿਆ ਹੈ। ਨਾਲ ਹੀ ਸਵੈ ਇਕਾਂਤਵਾਸ ਲੋਕਾਂ 'ਤੇ ਵੀ ਨਜ਼ਰ ਰੱਖਣ ਲਈ ਕਿਹਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਲੋੜ ਪੈਣ 'ਤੇ ਇਕਾਂਤਵਾਸ ਸੈਂਟਰਾਂ ਨੂੰ ਹਸਪਤਾਲ 'ਚ ਤਬਦੀਲ ਕੀਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਉੱਥੇ ਸਹੂਲਤਾਵਾਂ ਵੀ ਪੂਰੀਆਂ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ।
ਇਹ ਵੀ ਪੜ੍ਹੋ : 2 ਬੱਚਿਆਂ ਦੇ ਪਿਓ ਦੀ ਸ਼ਰਮਨਾਕ ਹਰਕਤ, ਧੀ ਬਰਾਬਰ ਬੱਚੀ ਦੇਖ ਡੋਲਿਆ ਈਮਾਨ
ਯੂ. ਟੀ. ਨੇ 40 ਹੋਰ ਵੈਂਟੀਲੇਟਰਾਂ ਦੀ ਵਿਵਸਥਾ ਕਰਨ ਲਈ ਕਿਹਾ
ਪ੍ਰਸ਼ਾਸਨ ਨੇ ਕਿਹਾ ਹੈ ਕਿ ਉਨ੍ਹਾਂ ਕੋਲ ਪੂਰੀ ਗਿਣਤੀ 'ਚ ਬੈੱਡ ਮੌਜੂਦ ਹਨ ਪਰ ਕੇਂਦਰ ਨੂੰ ਪੀ. ਜੀ. ਆਈ. ਲਈ ਹੋਰ ਬੈੱਡਾਂ ਦੀ ਵਿਵਸਥਾ ਕਰਨ ਲਈ ਨਿਰਦੇਸ਼ ਦੇਣ ਦੀ ਅਪੀਲ ਕੀਤੀ ਕਿਉਂਕਿ ਪੀ. ਜੀ. ਆਈ. 'ਚ ਪੰਜਾਬ, ਹਰਿਆਣਾ ਅਤੇ ਹੋਰ ਗੁਆਂਢੀ ਸੂਬਿਆਂ ਤੋਂ ਮਰੀਜ਼ ਵੀ ਭੇਜੇ ਜਾ ਰਹੇ ਹਨ।
ਇਹ ਵੀ ਪੜ੍ਹੋ : ਰਿਸ਼ਤੇ ਸ਼ਰਮਸਾਰ : ਕਲਯੁਗੀ ਭਰਾ ਨੇ ਨਾਬਾਲਗ ਭੈਣ ਨਾਲ ਜੋ ਕੀਤਾ, ਸੁਣ ਯਕੀਨ ਨਹੀਂ ਹੋਵੇਗਾ
ਇਸ ਤੋਂ ਇਲਾਵਾ ਯੂ. ਟੀ. ਨੇ ਕੇਂਦਰ ਨੂੰ 40 ਹੋਰ ਵੈਂਟੀਲੇਟਰਾਂ ਦੀ ਵਿਵਸਥਾ ਕਰਨ ਦੀ ਵੀ ਅਪੀਲ ਕੀਤੀ ਹੈ।
ਪੁਲਸ ਵਲੋਂ ਮਹਿਤਾ ਚੌਕ ਵਿਖੇ ਛਾਪੇਮਾਰੀ ਦੌਰਾਨ ਸ਼ਰਾਬ ਦਾ ਸਟਾਕ ਕੀਤਾ ਗਿਆ ਸੀਲ
NEXT STORY