ਚੰਡੀਗੜ੍ਹ : ਗਊ ਮੂਤਰ ਪੀਣ ਨੂੰ ਲੈ ਕੇ ਸਾਬਕਾ ਵਿਧਾਇਕ ਮੈਡਮ ਨਵਜੋਤ ਕੌਰ ਸਿੱਧੂ ਨੇ ਨਵਾਂ ਬਿਆਨ ਦਿੱਤਾ ਹੈ। ਮੈਡਮ ਸਿੱਧੂ ਨੇ ਆਖਿਆ ਹੈ ਕਿ ਉਹ ਨਹੀਂ ਕਹਿੰਦੇ ਕਿ ਸਿੱਧਾ ਮੂਤਰ ਪਿਓ। ਉਨ੍ਹਾਂ ਕਿਹਾ ਕਿ ਡਿਸਟਿਲ ਕੀਤੇ ਹੋਏ ਮੂਤਰ ਦਾ ਸੇਵਨ ਕੀਤਾ ਜਾ ਸਕਦਾ ਹੈ ਜੋ ਕਿ ਇਨਸਾਨ ਲਈ ਅੰਮ੍ਰਿਤ ਹੈ। ਉਨ੍ਹਾਂ ਕਿਹਾ ਕਿ ਜੇਕਰ ਤੁਸੀਂ ਸੇਵਨ ਨਹੀਂ ਕਰਨ ਤਾਂ ਦੋ ਢੱਕਣ ਬਾਲਟੀ ਵਿਚ ਪਾ ਕੇ ਇਸ ਨਾਲ ਨਹਾਇਆ ਜਾ ਸਕਦਾ ਹੈ। ਅਜਿਹਾ ਕਰਨ ਨਾਲ ਤੁਹਾਡੀ ਸਾਰੀ ਨੈਗੇਟੋਵਿ ਐਨੇਰਜੀ ਦੂਰ ਹੋ ਜਾਵੇਗੀ। ਨਵਜੋਤ ਕੌਰ ਸਿੱਧੂ ਨੇ ਕਿਹਾ ਕਿ ਗਊ ਸੇਵਾ ਕਰਨ ਨਾਲ ਤੁਹਾਡੇ ਪੁਰਾਣੇ ਜਨਮਾਂ ਦੇ ਪਾਪ ਵੀ ਧੋਤੇ ਜਾਂਦੇ ਹਨ।
ਇਹ ਵੀ ਪੜ੍ਹੋ : ਡੇਰਾ ਬਿਆਸ ਮੁਖੀ ਦੇ ਮੁਲਾਕਾਤ ਤੋਂ ਕੁੱਝ ਮਿੰਟਾਂ ਬਾਅਦ ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ
ਕੀ ਹੈ ਮਾਮਲਾ
ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਡਾ. ਨਵਜੋਤ ਕੌਰ ਸਿੱਧੂ ਵ੍ਰਿੰਦਾਵਨ ਗਏ ਸਨ। ਉੱਥੇ, ਉਨ੍ਹਾਂ ਨੇ ਪਹਿਲਾਂ ਪ੍ਰੇਮਾਨੰਦ ਮਹਾਰਾਜ ਨਾਲ ਮੁਲਾਕਾਤ ਕੀਤੀ। ਇਸ ਤੋਂ ਬਾਅਦ ਉਹ ਗੌਰੀ ਗੋਪਾਲ ਆਸ਼ਰਮ ਪਹੁੰਚੀ, ਜਿੱਥੇ ਆਸ਼ਰਮ ਦੇ ਮੁਖੀ ਅਤੇ ਕਥਾ ਵਿਆਸ ਅਨਿਰੁਧਾਚਾਰੀਆ ਨਾਲ ਮਿਲੀ। ਇਸ ਦੌਰਾਨ, ਡਾ. ਨਵਜੋਤ ਕੌਰ ਨੇ ਆਪਣੀ ਕੈਂਸਰ ਦੀ ਕਹਾਣੀ ਸਾਂਝੀ ਕੀਤੀ। ਉਨ੍ਹਾਂ ਨੇ ਦੱਸਿਆ ਕਿ ਉਹ ਪੇਸ਼ੇ ਤੋਂ ਇਕ ਡਾਕਟਰ ਹੈ। ਜਦੋਂ ਉਨ੍ਹਾਂ ਨੂੰ ਕੈਂਸਰ ਦਾ ਪਤਾ ਲੱਗਿਆ ਸੀ ਤਾਂ ਡਾਕਟਰਾਂ ਦੀ ਟੀਮ ਨੇ ਕਹਿ ਦਿੱਤਾ ਸੀ ਕਿ ਉਹ ਸਿਰਫ਼ ਚਾਰ ਹਫ਼ਤਿਆਂ ਦੀ ਮਹਿਮਾਨ ਹੈ। ਇਸ ਤੋਂ ਬਾਅਦ ਉਨ੍ਹਾਂ ਨੇ ਆਯੁਰਵੈਦਿਕ ਡਾਈਟ ਅਪਣਾਈ ਅਤੇ ਨਿਯਮਿਤ ਤੌਰ 'ਤੇ ਗਊ ਮੂਤਰ ਦਾ ਸੇਵਨ ਕੀਤਾ। ਉਨ੍ਹਾਂ ਦਾ ਕਹਿਣਾ ਹੈ ਕਿ ਇਹੀ ਉਹ ਚੀਜ਼ ਹੈ ਜਿਸ ਨਾਲ ਉਨ੍ਹਾਂ ਨੇ ਕੈਂਸਰ ਨੂੰ ਮਾਤ ਦਿੱਤੀ। ਡਾ. ਨਵਜੋਤ ਕੌਰ ਨੇ ਕਿਹਾ ਕਿ ਸਿਰਫ ਚਾਰ ਹਫ਼ਤੇ ਨਹੀਂ, ਅੱਜ ਮੈਂ ਪੂਰੀ ਤਰ੍ਹਾਂ ਤੰਦਰੁਸਤ ਹਾਂ।
ਇਹ ਵੀ ਪੜ੍ਹੋ : ਬਿਕਰਮ ਮਜੀਠੀਆ ਨੂੰ ਮਿਲੀ ਜ਼ਮਾਨਤ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਪੰਜਾਬ 'ਚ 2 ਦਿਨ Alert! ਸਾਵਧਾਨ ਰਹਿਣ 15 ਜ਼ਿਲ੍ਹੇ, ਮੌਸਮ ਵਿਭਾਗ ਨੇ 6 ਫਰਵਰੀ ਤੱਕ ਕੀਤੀ ਵੱਡੀ ਭਵਿੱਖਬਾਣੀ
NEXT STORY