ਜਲੰਧਰ, (ਸੋਨੂੰ)- ਸ਼ਹਿਰ ਵਿੱਚ ਪੈਟਰੋਲੀਅਮ ਪਦਾਰਥਾਂ ਅਤੇ ਰਸੋਈ ਗੈਸ ਦੀ ਨਿਰੰਤਰ ਸਪਲਾਈ ਨੂੰ ਯਕੀਨੀ ਬਣਾਉਣ ਲਈ ਕਮਿਸ਼ਨਰ ਪੁਲਸ ਜਲੰਧਰ ਧਨਪ੍ਰੀਤ ਕੌਰ ਵੱਲੋਂ ਵੱਖ-ਵੱਖ ਐਸੋਸੀਏਸ਼ਨਾਂ ਦੇ ਮੈਂਬਰਾਂ ਨਾਲ ਇੱਕ ਅਹਿਮ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦਾ ਮੁੱਖ ਉਦੇਸ਼ ਸ਼ਹਿਰ ਵਿੱਚ ਪੈਟਰੋਲ, ਡੀਜ਼ਲ ਅਤੇ ਐਲ.ਪੀ.ਜੀ. (LPG) ਸਿਲੰਡਰਾਂ ਦੇ ਲੋੜੀਂਦੇ ਸਟਾਕ ਦੀ ਉਪਲਬੱਧਤਾ ਅਤੇ ਸਪਲਾਈ ਚੇਨ ਦਾ ਜਾਇਜ਼ਾ ਲੈਣਾ ਸੀ। ਇਸ ਤਾਲਮੇਲ ਮੀਟਿੰਗ ਵਿੱਚ ਪੈਟਰੋਲ ਪੰਪ ਅਤੇ ਗੈਸ ਏਜੰਸੀਆਂ ਦੇ ਕਈ ਪ੍ਰਮੁੱਖ ਆਗੂਆਂ ਨੇ ਸ਼ਿਰਕਤ ਕੀਤੀ, ਜਿਨ੍ਹਾਂ ਵਿੱਚ ਐਲ.ਪੀ.ਜੀ. ਐਸੋਸੀਏਸ਼ਨ ਪੰਜਾਬ ਪ੍ਰਧਾਨ ਹਰਸਿਮਰਤ ਕੌਰ, ਜਲੰਧਰ ਪੈਟਰੋਲ ਪੰਪ ਐਸੋਸੀਏਸ਼ਨ ਪ੍ਰਧਾਨ ਸੁਖਮੋਹਨ ਸਿੰਘ ਅਤੇ ਪੈਟਰੋਲ ਪੰਪ ਪੰਜਾਬ ਬੁਲਾਰਾ ਮੋਂਟੀ ਸਹਿਗਲ ਸ਼ਾਮਲ ਸਨ।
ਇਹ ਵੀ ਪੜ੍ਹੋ- ਜਲੰਧਰ ਵਾਸੀ ਦੇਣ ਧਿਆਨ! ਪੈਟਰੋਲ-ਡੀਜ਼ਲ ਤੇ LPG ਨੂੰ ਲੈ ਕੇ DC ਦਾ ਆ ਗਿਆ ਵੱਡਾ ਬਿਆਨ
ਸੀ.ਪੀ. ਜਲੰਧਰ ਨੇ ਵੱਖ-ਵੱਖ ਐਸੋਸੀਏਸ਼ਨ ਦੇ ਪ੍ਰਧਾਨ ਅਤੇ ਮੋਹਤਬਰ ਵਿਅਕਤੀਆ ਨੂੰ ਜਲੰਧਰ ਸ਼ਹਿਰ ਵਿੱਚ ਪੈਟਰੋਲੀਅਮ ਵਸਤਾਂ ਦੀਆਂ ਜਨਤਕ ਮੰਗਾਂ ਨੂੰ ਪੂਰਾ ਕਰਨ ਅਤੇ ਲੋੜੀਦਾ ਸਟਾਕ ਨੂੰ ਸਚਾਰੂ ਢੰਗ ਨਾਲ ਵੰਡਣ, ਲੋਕਾਂ ਨੂੰ ਨਾ ਘਬਰਾਉਣ ਅਤੇ ਪੁਲਸ ਪ੍ਰਸ਼ਾਸਨ ਵੱਲੋਂ ਸਾਥ ਦੇਣ ਦਾ ਭਰੋਸਾ ਦਿੱਤਾ। ਸ਼ਹਿਰ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਐੱਲ.ਪੀ.ਜੀ ਸਿਲੰਡਰਾਂ/ਡੀਜ਼ਲ/ਪੈਟਰੋਲ ਦੀ ਉਪਲਬਧਤਾ ਨੂੰ ਲੈ ਕੇ ਘਬਰਾਉਣ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਸ਼ਹਿਰ ਕੋਲ ਜਨਤਕ ਮੰਗ ਨੂੰ ਪੂਰਾ ਕਰਨ ਲਈ ਲੋੜੀਂਦਾ ਸਟਾਕ ਮੌਜੂਦ ਹੈ। ਸ਼ਹਿਰ ਵਾਸੀਆ ਨੂੰ ਘਬਰਾਹਟ ਵਿੱਚ ਖ਼ਰੀਦਦਾਰੀ ਕਰਨ ਤੋਂ ਬਚਣ ਦੀ ਅਪੀਲ ਕਰਦਿਆਂ ਕਿਹਾ ਕਿ ਸਪਲਾਈ ਚੇਨ ਸੁਚਾਰੂ ਢੰਗ ਨਾਲ ਕੰਮ ਕਰ ਰਹੀ ਹੈ ਅਤੇ ਸ਼ਹਿਰ ਵਿੱਚ ਪੈਟਰੋਲੀਅਮ ਵਸਤਾਂ ਦਾ ਲੋੜੀਂਦਾ ਸਟਾਕ ਮੌਜੂਦ ਹੈ।ਕਮਿਸ਼ਨਰੇਟ ਪੁਲਿਸ ਵੱਲੋਂ ਸ਼ਹਿਰ ਵਿੱਚ ਐੱਲ.ਪੀ.ਜੀ ਸਿਲੰਡਰ, ਡੀਜ਼ਲ ਅਤੇ ਪੈਟਰੋਲ ਦੇ ਸਟਾਕ ’ਤੇ ਨਜ਼ਰ ਰੱਖੀ ਜਾ ਰਹੀ ਹੈ ਤਾਂ ਜੋ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਇਆ ਜਾ ਸਕੇ ਅਤੇ ਜਮ੍ਹਾਖੋਰੀ ਤੇ ਕਾਲਾਬਾਜ਼ਾਰੀ ਖਿਲਾਫ਼ ਸਖ਼ਤ ਕਾਰਵਾਈ ਕਰਨ ਦੀ ਸ਼ਖਤ ਚਿਤਾਵਨੀ ਦਿੱਤੀ।
ਇਹ ਵੀ ਪੜ੍ਹੋ- ਇਸ ਦਿਨ ਲੱਗੇਗਾ ਸਾਲ ਦਾ ਦੂਜਾ ਸੂਰਜ ਗ੍ਰਹਿਣ!
ਸੀ.ਪੀ. ਜਲੰਧਰ ਨੇ ਲੋਕਾਂ ਨੂੰ ਅਫ਼ਵਾਹਾਂ ਤੋਂ ਬਚਣ ਦੀ ਅਪੀਲ ਕੀਤੀ ਅਤੇ ਕਿਹਾ ਕਿ ਸਮਰੱਥ ਅਥਾਰਟੀ ਦੀ ਪੁਸ਼ਟੀ ਤੋਂ ਬਿਨਾਂ ਕਿੱਲਤ ਬਾਰੇ ਗਲਤ ਜਾਣਕਾਰੀ ਫੈਲਾਉਣ ਵਾਲਿਆ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਜਮ੍ਹਾਖੋਰੀ ਅਤੇ ਕਾਲਾਬਾਜ਼ਾਰੀ ਖਿਲਾਫ਼ ਸਖ਼ਤ ਕਾਰਵਾਈ ਦੀ ਚਿਤਾਵਨੀ ਦਿੰਦਿਆਂ ਕਿਹਾ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਉਹਨਾਂ ਖਿਲਾਫ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਗੈਸ ਏਜੰਸੀ ਤੇ ਪੈਟਰੋਲ ਪੰਪ ਐਸੋਸੀਏਸ਼ਨਾਂ ਨੂੰ ਵੀ ਕਿਹਾ ਕਿ ਜੇਕਰ ਕੋਈ ਅਜਿਹਾ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਤੁਰੰਤ ਕਮਿਸ਼ਨਰੇਟ ਪੁਲਿਸ ਦੇ ਧਿਆਨ ਵਿੱਚ ਲਿਆਂਦਾ ਜਾਵੇ।
ਇਹ ਵੀ ਪੜ੍ਹੋ- 16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ
ਕਲਾਊਡ ਪਾਰਕੀਟਲ ਘਪਲੇ 'ਚ 60 ਲੱਖ ਦੀ ਠੱਗੀ ਦਾ ਨਵਾਂ ਮਾਮਲਾ ਦਰਜ
NEXT STORY