ਜਲੰਧਰ (ਬਿਊਰੋ) : ਜਲੰਧਰ ਦੇ ਪੁਲਸ ਕਮਿਸ਼ਨਰ ਸਵਪਨ ਸ਼ਰਮਾ ਨੇ ਅੱਜ ਕਿਹਾ ਕਿ ਕਮਿਸ਼ਨਰੇਟ ਪੁਲਸ ਜ਼ਿਲ੍ਹੇ ਦੇ ਲੋਕਾਂ ਨੂੰ ਜ਼ਰੂਰੀ ਵਸਤਾਂ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।
ਟਰੱਕ ਯੂਨੀਅਨਾਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਪੁਲਸ ਕਮਿਸ਼ਨਰ ਨੇ ਕਿਹਾ ਕਿ ਕਮਿਸ਼ਨਰੇਟ ਪੁਲਸ ਸ਼ਹਿਰ 'ਚ ਨਿਰਵਿਘਨ ਸਮੱਗਰੀ ਦੀ ਸਪਲਾਈ ਨੂੰ ਯਕੀਨੀ ਬਣਾ ਕੇ ਲੋਕਾਂ ਦੀ ਸਹੂਲਤ ਲਈ ਵਚਨਬੱਧ ਹੈ ਤੇ ਇਸ ਕਾਰਜ 'ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਕਿਹਾ ਕਿ ਇਸ ਨੇਕ ਕਾਰਜ 'ਚ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਸਵਪਨ ਸ਼ਰਮਾ ਨੇ ਕਿਹਾ ਕਿ ਕਮਿਸ਼ਨਰੇਟ ਪੁਲਸ ਪੂਰੀ ਸਥਿਤੀ 'ਤੇ ਤਿੱਖੀ ਨਜ਼ਰ ਰੱਖ ਰਹੀ ਹੈ ਤੇ ਕਿਸੇ ਨੂੰ ਵੀ ਕਾਨੂੰਨ ਆਪਣੇ ਹੱਥ 'ਚ ਲੈਣ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ।
ਇਹ ਖ਼ਬਰ ਵੀ ਪੜ੍ਹੋ : ਇਕੱਠਿਆਂ ਹੋਇਆ ਸਸਕਾਰ, ਪੋਸਟਮਾਸਟਰ ਵੱਲੋਂ ਪਰਿਵਾਰ ਨੂੰ ਖ਼ਤਮ ਕਰਨ ਦੇ ਮਾਮਲੇ ’ਚ ਹੈਰਾਨੀਜਨਕ ਗੱਲ ਆਈ ਸਾਹਮਣੇ
ਮੀਟਿੰਗ ਦੌਰਾਨ ਇੰਡੀਅਨ ਆਇਲ ਕਾਰਪੋਰੇਸ਼ਨ ਲਿਮਟਿਡ ਦੇ ਸੀਨੀਅਰ ਅਧਿਕਾਰੀਆਂ ਤੇ ਟਰੱਕ ਯੂਨੀਅਨ ਦੇ ਆਗੂਆਂ ਨੇ ਮੌਜੂਦਾ ਸਥਿਤੀ ਬਾਰੇ ਵਿਚਾਰ-ਵਟਾਂਦਰਾ ਕਰਨ ਲਈ ਕਮਿਸ਼ਨਰ ਅੱਗੇ ਆਪਣੇ ਮੁੱਦੇ ਰੱਖੇ। ਸਵਪਨ ਸ਼ਰਮਾ ਨੇ ਟਰੱਕ ਯੂਨੀਅਨ ਨੂੰ ਭਰੋਸਾ ਦਿੱਤਾ ਕਿ ਸਰਕਾਰ ਉਨ੍ਹਾਂ ਦੀਆਂ ਸਾਰੀਆਂ ਜਾਇਜ਼ ਮੰਗਾਂ 'ਤੇ ਹਮਦਰਦੀ ਨਾਲ ਵਿਚਾਰ ਕਰੇਗੀ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ।
ਇਸ ਦੌਰਾਨ ਯੂਨੀਅਨ ਵਲੋਂ ਪੁਲਸ ਕਮਿਸ਼ਨਰ ਨੂੰ ਲਿਖਤੀ ਮੰਗ ਪੱਤਰ ਸੌਂਪਿਆ ਗਿਆ, ਜਿਨ੍ਹਾਂ ਨੇ ਵਫ਼ਦ ਨੂੰ ਭਰੋਸਾ ਦਿੱਤਾ ਕਿ ਇਸ ਸਬੰਧੀ ਲੋੜੀਂਦੀ ਕਾਰਵਾਈ ਲਈ ਸੂਬਾ ਤੇ ਕੇਂਦਰ ਸਰਕਾਰ ਨੂੰ ਜਾਣੂ ਕਰਵਾਇਆ ਜਾਵੇਗਾ। ਸਵਪਨ ਸ਼ਰਮਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਕਿਉਂਕਿ ਸ਼ਹਿਰ 'ਚ ਤੇਲ ਦੀ ਸਪਲਾਈ 'ਚ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਟਰੱਕ ਡਰਾਈਵਰਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਲਈ ਯਤਨ ਜਾਰੀ ਹਨ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ- ਇਸ ਖ਼ਬਰ 'ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।
FY 2022-23 ਦੇ ਮੁਕਾਬਲੇ ਚਾਲੂ ਵਿੱਤੀ ਸਾਲ ਦੌਰਾਨ ਪੰਜਾਬ ਦੇ GST ਅਤੇ Excise ਕੁਲੈਕਸ਼ਨ ਵਿੱਚ ਦਰਜ ਹੋਇਆ ਵਾਧਾ
NEXT STORY