ਅੰਮ੍ਰਿਤਸਰ (ਵੈੱਬਡੈਸਕ)- ਸੋਮਵਾਰ ਦੀ ਸ਼ਾਮ ਨੂੰ ਅੰਮ੍ਰਿਤਸਰ ਜ਼ਿਲ੍ਹੇ 'ਚ ਪੈਂਦੇ ਫਤਿਹਗੜ੍ਹ ਚੂੜੀਆਂ ਸਥਿਤ ਪੁਲਸ ਚੌਂਕੀ 'ਚ ਧਮਾਕਾ ਹੋਣ ਦੀ ਜਾਣਕਾਰੀ ਦਿੱਤੀ ਸੀ, ਜਿਸ ਮਗਰੋਂ ਇਲਾਕੇ 'ਚ ਕਾਫ਼ੀ ਦਹਿਸ਼ਤ ਫੈਲ ਗਈ ਸੀ, ਕਿਉਂਕਿ ਇਸ ਤੋਂ ਪਹਿਲਾਂ ਵੀ ਪੰਜਾਬ ਦੇ ਕਈ ਥਾਣਿਆਂ 'ਚ ਧਮਾਕੇ ਦੀ ਖ਼ਬਰ ਸਾਹਮਣੇ ਆਈ ਸੀ, ਜਿਸ ਮਗਰੋਂ ਲੋਕਾਂ ਦੇ ਮਨਾਂ 'ਚ ਡਰ ਦਾ ਮਾਹੌਲ ਪਾਇਆ ਜਾ ਰਿਹਾ ਹੈ।
ਇਸ ਘਟਨਾ ਤੋਂ ਬਾਅਦ ਪੁਲਸ ਕਮਿਸ਼ਨਰ ਗੁਰਪ੍ਰੀਤ ਸਿੰਘ ਭੁੱਲਰ ਮੌਕੇ 'ਤੇ ਪੁੱਜੇ ਤੇ ਜਾ ਕੇ ਉਨ੍ਹਾਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਜਿਵੇਂ ਹੀ ਧਮਾਕੇ ਦੀ ਖ਼ਬਰ ਮਿਲੀ ਤਾਂ ਉਹ ਮੌਕੇ 'ਤੇ ਪੁੱਜੇ ਹਨ। ਉਨ੍ਹਾਂ ਦੱਸਿਆ ਕਿ ਇਹ ਚੌਂਕੀ ਪਿਛਲੇ ਕਰੀਬ 1 ਸਾਲ ਤੋਂ ਬੰਦ ਪਈ ਹੈ ਤੇ ਇਸ ਨੇੜੇ ਪੁਲਸ ਨੇ ਨਾਕਾ ਲਗਾਇਆ ਹੋਇਆ ਸੀ ਤੇ ਵਾਹਨਾਂ ਦੀ ਚੈਕਿੰਗ ਕੀਤੀ ਜਾ ਰਹੀ ਸੀ, ਜਿਸ ਦੌਰਾਨ ਉਨ੍ਹਾਂ ਨੂੰ ਇਸ ਧਮਾਕੇ ਦੀ ਖ਼ਬਰ ਮਿਲੀ।
ਉਨ੍ਹਾਂ ਦੱਸਿਆ ਕਿ ਉਨ੍ਹਾਂ ਮੁਤਾਬਕ ਇਹ ਕੋਈ ਹੈਂਡ ਗ੍ਰਨੇਡ ਹਮਲਾ ਨਹੀਂ ਹੈ, ਕਿਉਂਕਿ ਧਮਾਕੇ ਵਾਲੀ ਜਗ੍ਹਾ 'ਤੇ ਸਿਰਫ਼ ਸੜਕ 'ਤੇ ਹੀ ਕੁਝ ਨਿਸ਼ਾਨ ਮਿਲੇ ਹਨ, ਜੇਕਰ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਹੁੰਦਾ ਤਾਂ ਉੱਥੇ ਨਜ਼ਦੀਕ ਕੰਧ ਨੂੰ ਵੀ ਨੁਕਸਾਨ ਹੋਇਆ ਹੋਣਾ ਸੀ, ਜੋ ਕਿ ਜਿਉਂ ਦੀ ਤਿਉਂ ਖੜ੍ਹੀ ਹੈ।
ਉਨ੍ਹਾਂ ਅੱਗੇ ਦੱਸਿਆ ਕਿ ਉਹ ਮਾਮਲੇ ਦੀ ਅਗਲੇਰੀ ਜਾਂਚ ਕਰ ਰਹੇ ਹਨ ਤੇ ਜੋ ਵੀ ਕਾਰਵਾਈ 'ਚ ਸਾਹਮਣੇ ਆਇਆ ਉਸ ਬਾਰੇ ਜਾਣਕਾਰੀ ਦਿੱਤੀ ਜਾਵੇਗੀ।
ਇਹ ਵੀ ਪੜ੍ਹੋ- ਚਾਈਨਾ ਡੋਰ ਦੀ ਚਪੇਟ 'ਚ ਆਏ ਪੰਜਾਬ ਦੇ ਮਸ਼ਹੂਰ ਗਾਇਕ, ਜ਼ਖ਼ਮੀ ਹਾਲਤ 'ਚ ਪੁੱਜੇ ਹਸਪਤਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
ਮੂਰਤੀ ਵਿਸਰਜਨ ਦੌਰਾਨ ਹੋ ਗਈ ਅਣਹੋਣੀ, ਨੌਜਵਾਨ ਦੀ ਤੜਫ਼-ਤੜਫ਼ ਕੇ ਨਿਕਲੀ ਜਾਨ
NEXT STORY