ਜਲਾਲਾਬਾਦ,(ਜਤਿੰਦਰ ,ਨਿਖੰਜ)- ਆਮ ਲੋਕਾਂ ਲਈ ਲੜਨ ਵਾਲੇ ਭਾਰਤੀ ਕਮਿਊਨਿਸਟ ਪਾਰਟੀ (ਸੀ.ਪੀ. ਆਈ) ਦੇ ਜ਼ਿਲ੍ਹਾ ਸਕੱਤਰ ਕਾਮਰੇਡ ਹੰਸ ਰਾਜ ਗੋਲਡਨ 'ਤੇ ਅੱਜ ਸ਼ਾਮ ਨੂੰ ਕੁਝ ਲੋਕਾਂ ਵੱਲੋਂ ਹਮਲਾ ਕੀਤੇ ਜਾਣ ਦਾ ਸਮਾਚਾਰ ਮਿਲਿਆ ਹੈ । ਹਮਲੇ ਵਿੱਚ ਕਾਮਰੇਡ ਹੰਸ ਰਾਜ ਗੋਲਡਨ ਬੁਰੀ ਤਰ੍ਹਾਂ ਜ਼ਖਮੀ ਹੋ ਗਏ ਹਨ, ਜਿਨ੍ਹਾਂ ਨੂੰ ਜਲਾਲਾਬਾਦ ਦੇ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਤੇ ਉਸ ਤੋਂ ਬਾਅਦ ਫਰੀਦਕੋਟ ਰੈਫਰ ਕਰ ਦਿੱਤਾ ਗਿਆ ਹੈ ।
ਜਾਣਕਾਰੀ ਮੁਤਾਬਕ ਕਾਮਰੇਡ ਹੰਸ ਰਾਜ ਗੋਲਡਨ ਅੱਜ ਸ਼ਾਮ ਨੂੰ ਆਪਣੀ ਕਾਰ 'ਚ ਫ਼ਾਜ਼ਿਲਕਾ ਤੋਂ ਜਲਾਲਾਬਾਦ ਆ ਰਹੇ ਸਨ ਅਤੇ ਜਦੋਂ ਪਿੰਡ ਆਲ ਬੋਤਲਾਂ ਅਤੇ ਗੰਧੜ ਵਿਚਕਾਰ ਪਹੁੰਚੇ ਤਾਂ ਚਾਰ ਪੰਜ ਮੋਟਰਸਾਈਕਲਾਂ 'ਤੇ ਸਵਾਰ ਅੱਠ ਦਸ ਦੇ ਕਰੀਬ ਵਿਅਕਤੀਆਂ ਨੇ ਉਨ੍ਹਾਂ 'ਤੇ ਜਾਨਲੇਵਾ ਹਮਲਾ ਕਰ ਦਿੱਤਾ ਅਤੇ ਬੁਰੀ ਤਰ੍ਹਾਂ ਗੰਭੀਰ ਜ਼ਖਮੀ ਕਰਕੇ ਖੁਦ ਫਰਾਰ ਹੋ ਗਏ । ਇਸ ਹਮਲੇ ਬਾਰੇ ਜਿਵੇਂ ਹੀ ਸੂਚਨਾ ਇਲਾਕੇ ਅੰਦਰ ਪਹੁੰਚੀ ਤਾਂ ਵੱਖ-ਵੱਖ ਯੂਨੀਅਨਾਂ ਅਤੇ ਆਮ ਲੋਕਾਂ ਨੇ ਇਸ ਦੀ ਸਖਤ ਸ਼ਬਦਾਂ 'ਚ ਨਿਖੇਧੀ ਕੀਤੀ ਅਤੇ ਕਿਹਾ ਕਿ ਅਜਿਹੇ ਹਮਲਾਵਰਾਂ ਨੂੰ ਤੁਰੰਤ ਫੜ ਕੇ ਸਜ਼ਾ ਦੇਣੀ ਚਾਹੀਦੀ ਹੈ । ਉਧਰ ਸਰਕਾਰੀ ਹਸਪਤਾਲ ਵਿਖੇ ਗੱਲਬਾਤ ਕਰਦਿਆਂ ਹੰਸ ਰਾਜ ਗੋਲਡਨ ਨੇ ਦੱਸਿਆ ਕਿ ਅਮਨ ਸਕੋਡਾ ਨਾਂ ਦੇ ਵਿਅਕਤੀ ਵਿਰੁੱਧ ਕਾਰਵਾਈ ਕਰਵਾਉਣ ਲਈ ਉਨ੍ਹਾਂ ਵੱਲੋਂ ਮੰਗਲਵਾਰ ਨੂੰ ਧਰਨਾ ਦਿੱਤਾ ਜਾਣਾ ਸੀ, ਜਿਸ ਕਾਰਨ ਉਨ੍ਹਾਂ ਦੇ ਰਿਸ਼ਤੇਦਾਰਾਂ ਨੇ ਅੱਜ ਇਹ ਹਮਲਾ ਕਰਕੇ ਮੈਨੂੰ ਗੰਭੀਰ ਰੂਪ ਵਿਚ ਜ਼ਖਮੀ ਕੀਤਾ ਹੈ ।
ਮੋਗਾ ਦੇ ਪੰਜਾਬੀ ਨੌਜਵਾਨ ਦਾ ਮਨੀਲਾ ਵਿਖੇ ਕਤਲ
NEXT STORY