ਚੰਡੀਗੜ੍ਹ, (ਸ਼ਰਮਾ)–ਵਾਹਨਾਂ ਦੇ ਪ੍ਰੈਸ਼ਰ ਹਾਰਨਾਂ ਅਤੇ ਮੋਟਰਸਾਈਕਲਾਂ ਦੇ ਪਟਾਕੇ ਪਾਊ ਸਾਈਲੰਸਰਾਂ ਤੋਂ ਪੈਦਾ ਹੋਣ ਵਾਲੇ ਸ਼ੋਰ ਪ੍ਰਦੂਸ਼ਣ ’ਤੇ ਰੋਕ ਲਾਉਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਵੱਲੋਂ ਅਥਾਰਟੀਆਂ ਨੂੰ ਸੂਬਾ ਪੱਧਰ ’ਤੇ ਵਿਸ਼ੇਸ਼ ਮੁਹਿੰਮ ਚਲਾਉਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ ਤਾਂ ਜੋ ਮੋਟਰ ਵ੍ਹੀਕਲ ਐਕਟ ਅਤੇ ਏਅਰ (ਪ੍ਰੀਵੈਂਸ਼ਨ ਐਂਡ ਕੰਟਰੋਲ ਆਫ਼ ਪਾਲਿਊਸ਼ਨ ਐਕਟ), 1981 ਦੀਆਂ ਧਾਰਾਵਾਂ ਦੀ ਸਖ਼ਤੀ ਨਾਲ ਪਾਲਣਾ ਨੂੰ ਯਕੀਨੀ ਬਣਾਇਆ ਜਾ ਸਕੇ।
‘ਮਿਸ਼ਨ ਤੰਦਰੁਸਤ’ ਪੰਜਾਬ ਦੇ ਡਾਇਰੈਕਟਰ ਕੇ. ਐੱਸ. ਪੰਨੂੰ ਨੇ ਦੱਸਿਆ ਕਿ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ‘ਮਿਸ਼ਨ ਤੰਦਰੁਸਤ’ ਪੰਜਾਬ ਦੇ ਉਦੇਸ਼ਾਂ ਦੀ ਤਰਜ਼ ’ਤੇ ਇਹ ਜ਼ਰੂਰੀ ਹੈ ਕਿ ਵਾਹਨਾਂ ਦੇ ਪ੍ਰੈਸ਼ਰ ਹਾਰਨਾਂ ਅਤੇ ਮੋਟਰਸਾਈਕਲਾਂ ਦੇ ਪਟਾਕੇ ਪਾਊ ਸਾਈਲੰਸਰਾਂ ’ਤੇ ਰੋਕ ਲਾਈ ਜਾਵੇ ਕਿਉਂ ਇਸ ਨਾਲ ਲੋਕਾਂ ਦੀ ਸਿਹਤ ਉੱਪਰ ਸਰੀਰਕ ਤੇ ਮਾਨਸਿਕ ਤੌਰ ’ਤੇ ਬੁਰਾ ਪ੍ਰਭਾਵ ਪੈ ਰਿਹਾ ਹੈ।
ਪੰਨੂ ਨੇ ਕਿਹਾ ਕਿ ਟ੍ਰੈਫਿਕ ਪੁਲਸ ਅਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਮੋਟਰ ਵ੍ਹੀਕਲ ਐਕਟ ਅਤੇ ਏਅਰ ਐਕਟ 1981 ਦੀ ਧਾਰਾ 31 ਦੇ ਉਪਬੰਧਾਂ ਨੂੰ ਲਾਗੂ ਕਰਨ ਨੂੰ ਯਕੀਨੀ ਬਣਾਉਣ ਲਈ ਹਰ ਮੰਗਲਵਾਰ ਸੂਬੇ ਦੀਆਂ ਮੁੱਖ ਅਤੇ ਪੇਂਡੂ ਸੜਕਾਂ ’ਤੇ ਚੈਕਿੰਗ ਲਈ ਵਿਸ਼ੇਸ਼ ਮੁਹਿੰਮ ਚਲਾਉਣ ਲਈ ਕਿਹਾ ਗਿਆ ਹੈ।
ਪੰਨੂੰ ਨੇ ਦੱਸਿਆ ਕਿ ਏਅਰ ਐਕਟ ਦੀ ਧਾਰਾ 37 ਹੇਠ ਉਲੰਘਣਾ ਕਰਨ ਵਾਲੇ 6 ਸਾਲ ਤੱਕ ਦੀ ਕੈਦ ਕੀਤੀ ਜਾ ਸਕਦੀ ਹੈ ਅਤੇ ਮੋਟਰ ਵ੍ਹੀਕਲ ਐਕਟ ਤਹਿਤ ਭਾਰੀ ਜੁਰਮਾਨਾ ਵੀ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਮੋਟਰਸਾਈਕਲਾਂ ਦੇ ਪਟਾਕੇ ਪਾਊ ਸਾਈਲੰਸਰਾਂ, ਮਲਟੀ-ਟੋਨ ਪ੍ਰੈਸ਼ਰ ਹਾਰਨਾਂ ਦੇ ਉਤਪਾਦਨ, ਵਿਕਰੀ, ਖਰੀਦ, ਫਿਟਿੰਗ ਅਤੇ ਵਰਤੋਂ ’ਤੇ ਸੂਬੇ ਵੱਲੋਂ ਪਹਿਲਾਂ ਹੀ ਮੁਕੰਮਲ ਪਾਬੰਦੀ ਲਾਈ ਗਈ ਹੈ।
ਬਠਿੰਡਾ ਤੇ ਮਾਨਸਾ ਦੇ ਕਿਸਾਨਾਂ ਨੂੰ ਕੈਪਟਨ ਨੇ ਵੰਡੇ 97 ਕਰੋੜ ਦੇ ਚੈੱਕ
NEXT STORY