ਚੰਡੀਗੜ੍ਹ (ਰਿਸ਼ੂ) : ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ 'ਚ ਦੀਵਾਲੀ ਅਤੇ ਗੁਰਪੁਰਬ ਦੇ ਦਿਨ ਪਟਾਕੇ ਚਲਾਉਣ ਦਾ ਸਮਾਂ ਸੁਪਰੀਮ ਕੋਰਟ ਦੇ ਹੁਕਮਾਂ ਤੋਂ ਬਾਅਦ ਬਦਲ ਦਿੱਤਾ ਗਿਆ ਹੈ। ਨਵੇਂ ਸਮੇਂ ਮੁਤਾਬਕ ਹੁਣ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਦੀਵਾਲੀ ਅਤੇ ਗੁਰਪੁਰਬ ਦੇ ਦਿਨ, ਰਾਤ 8 ਵਜੇ ਤੋਂ 10 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਣਗੇ। ਜਾਣਕਾਰੀ ਮੁਤਾਬਕ ਬੁੱਧਵਾਰ ਨੂੰ ਸੀਨੀਅਰ ਐਡਵੋਕੇਟ ਅਨੁਪਮ ਗੁਪਤਾ ਵਲੋਂ ਦਾਇਰ ਪਟੀਸ਼ਨ 'ਤੇ ਮਾਮਲੇ ਦੀ ਸੁਣਵਾਈ ਹੋਈ।
ਪਹਿਲਾਂ ਚੰਡੀਗੜ੍ਹ, ਪੰਜਾਬ ਅਤੇ ਹਰਿਆਣਾ 'ਚ ਸ਼ਾਮ ਦੇ 6.30 ਤੋਂ 9.30 ਵਜੇ ਤੱਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਕੀਤਾ ਗਿਆ ਸੀ ਪਰ ਹੁਣ ਸੁਪਰੀਮ ਕੋਰਟ ਦੇ ਹੁਕਮਾਂ 'ਤੇ ਇਹ ਸਮਾਂ ਬਦਲ ਦਿੱਤਾ ਗਿਆ ਹੈ। ਅਦਾਲਤ ਨੇ ਕ੍ਰਿਸਮਿਸ ਅਤੇ ਨਵੇਂ ਸਾਲ ਦੀ ਰਾਤ ਪਟਾਕੇ ਚਲਾਉਣ ਲਈ ਵੀ ਸਮਾਂ ਨਿਰਧਾਰਿਤ ਕਰ ਦਿੱਤਾ ਹੈ। ਕ੍ਰਿਸਮਿਸ ਦੀ ਰਾਤ ਅਤੇ ਨਵੇਂ ਸਾਲ ਦੀ ਰਾਤ 11.55 ਤੋਂ ਸਵੇਰੇ 12.30 ਵਜੇ ਤੱਕ ਹੀ ਪਟਾਕੇ ਚਲਾਏ ਜਾ ਸਕਦੇ ਹਨ। ਨਾਲ ਹੀ ਹਾਈਕੋਰਟ ਨੇ ਵੀ ਨਿਰਦੇਸ਼ ਦਿੱਤੇ ਹਨ ਕਿ ਸਕੂਲਾਂ ਅਤੇ ਵੱਖ-ਵੱਖ ਸੰਸਥਾਵਾਂ 'ਚ ਵਿਦਿਆਰਥੀਆਂ ਅਤੇ ਲੋਕਾਂ ਨੂੰ ਗਰੀਨ ਦੀਵਾਲੀ ਪ੍ਰਤੀ ਜਾਗਰੂਕ ਕੀਤਾ ਜਾਵੇ।
ਹੁਣ ਤੱਕ ਪਰਾਲੀ ਸਾੜਨ ਦੀਆਂ 14152 ਘਟਨਾਵਾਂ, 25.30 ਲੱਖ ਰੁਪਏ ਜੁਰਮਾਨਾ
NEXT STORY