ਜਲੰਧਰ (ਮਹੇਸ਼)- ਥਾਣਾ ਬਸਤੀ ਬਾਵਾ ਖੇਲ ਦੇ ਇਲਾਕੇ ’ਚ ਕ੍ਰੈਡਿਟ ਕਾਰਡ ਅਪਡੇਟ ਕਰਵਾਉਣ ਦੇ ਬਹਾਨੇ ਕਰੀਬ 3 ਲੱਖ ਰੁਪਏ ਦੀ ਠੱਗੀ ਮਾਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਥਾਣਾ ਬਸਤੀ ਬਾਵਾ ਖੇਲ ਦੀ ਪੁਲਸ ਨੇ ਇੰਦਰ ਲਾਲ ਖੁਰਾਣਾ ਪੁੱਤਰ ਜਤਿਨ ਖੁਰਾਣਾ ਵਾਸੀ ਸ਼ਹੀਦ ਬਾਬੂ ਲਾਭ ਸਿੰਘ ਨਗਰ ਦੀ ਸ਼ਿਕਾਇਤ ਦੇ ਆਧਾਰ ’ਤੇ ਉਸ ਨਾਲ ਠੱਗੀ ਮਾਰਨ ਵਾਲਿਆਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਕੇਸ ਦਰਜ ਕਰਨ ਦੀ ਪੁਸ਼ਟੀ ਐੱਸ.ਐੱਚ.ਓ. ਬਸਤੀ ਬਾਵਾ ਖੇਲ ਬਲਜਿੰਦਰ ਸਿੰਘ ਭਿੰਡਰ ਵੱਲੋਂ ਕੀਤੀ ਗਈ। ਉਨ੍ਹਾਂ ਦੱਸਿਆ ਕਿ ਉਪਰੋਕਤ ਮਾਮਲਾ ਏ.ਸੀ.ਪੀ. ਵੈਸਟ ਹਰਸ਼ਪ੍ਰੀਤ ਸਿੰਘ ਵੱਲੋਂ ਪੜਤਾਲ ਉਪਰੰਤ ਦਰਜ ਕੀਤਾ ਗਿਆ ਹੈ। ਜਤਿਨ ਖੁਰਾਣਾ ਨੇ ਪੁਲਸ ਨੂੰ ਦਿੱਤੀ ਆਪਣੀ ਸ਼ਿਕਾਇਤ ’ਚ ਕਿਹਾ ਹੈ ਕਿ ਉਸ ਕੋਲ ਆਈ.ਸੀ.ਆਈ.ਸੀ.ਆਈ. ਬੈਂਕ ਦਾ ਕ੍ਰੈਡਿਟ ਕਾਰਡ ਹੈ।
ਇਹ ਵੀ ਪੜ੍ਹੋ- ਆਸਟ੍ਰੇਲੀਆ 'ਚ 150 ਪ੍ਰਾਈਵੇਟ ਕਾਲਜਾਂ ਨੂੰ ਲੱਗੇ 'ਤਾਲੇ', ਪੰਜਾਬੀਆਂ ਸਣੇ ਸੈਂਕੜੇ ਭਾਰਤੀ ਵਿਦਿਆਰਥੀਆਂ 'ਤੇ ਡਿੱਗੀ ਗਾਜ
ਉਸ ਨੇ ਦੱਸਿਆ ਕਿ ਉਸ ਦੇ ਮੋਬਾਈਲ ’ਤੇ 82933601293 ਨੰਬਰ ਤੋਂ ਕਾਲ ਆਈ ਸੀ। ਫੋਨ ਕਰਨ ਵਾਲੇ ਵਿਅਕਤੀ ਨੇ ਦੱਸਿਆ ਕਿ ਉਹ ਆਈ.ਸੀ.ਆਈ.ਸੀ.ਆਈ. ਬੈਂਕ ਤੋਂ ਬੋਲ ਰਿਹਾ ਹੈ। ਉਸ ਨੇ ਕਿਹਾ ਕਿ ਤੁਹਾਡਾ ਕ੍ਰੈਡਿਟ ਕਾਰਡ ਅਪਡੇਟ ਕਰਨਾ ਹੋਵੇਗਾ। ਜਤਿਨ ਅਨੁਸਾਰ ਉਸ ਨੇ ਦੱਸਿਆ ਕਿ ਉਸ ਦਾ ਕ੍ਰੈਡਿਟ ਕਾਰਡ ਘਰ ’ਚ ਪਿਆ ਹੈ। ਉਸ ਨੇ ਕਿਹਾ ਕਿ ਉਹ ਉਸ ਨੂੰ ਲਿੰਕ ਭੇਜਦਾ ਹੈ ਤੇ ਤੁਸੀਂ ਸਿਰਫ਼ ਲਿੰਕ ਨੂੰ ਖੋਲ੍ਹਣਾ ਹੈ, ਕ੍ਰੈਡਿਟ ਕਾਰਡ ਅਪਡੇਟ ਹੋ ਜਾਵੇਗਾ।
ਉਸ ਨੇ ਦੱਸਿਆ ਕਿ ਜਦੋਂ ਉਸ ਨੇ ਦਿੱਤੇ ਲਿੰਕ ’ਤੇ ਕਲਿੱਕ ਕੀਤਾ ਤਾਂ ਉਸ ਨੂੰ ਆਪਣੇ ਕ੍ਰੈਡਿਟ ਕਾਰਡ ਤੋਂ ਪੈਸੇ ਕਢਵਾਉਣ ਦੇ ਮੈਸੇਜ ਆਉਣ ਲੱਗੇ। ਉਸ ਦੇ ਖਾਤੇ 'ਚੋਂ ਚਾਰ ਵਾਰ ਪੈਸੇ ਕਢਵਾਏ ਗਏ। 3 ਵਾਰ 99-99 ਹਜ਼ਾਰ ਰੁਪਏ ਤੇ ਇਕ ਵਾਰ 2 ਹਜ਼ਾਰ ਰੁਪਏ ਕਢਵਾਏ ਗਏ। ਇਸ ਤੋਂ ਬਾਅਦ ਉਸ ਨੇ ਆਪਣਾ ਕ੍ਰੈਡਿਟ ਕਾਰਡ ਬਲਾਕ ਕਰ ਦਿੱਤਾ। ਜਤਿਨ ਨੇ ਕਮਿਸ਼ਨਰੇਟ ਪੁਲਸ ਨੂੰ ਇਨਸਾਫ਼ ਦੀ ਅਪੀਲ ਕਰਦਿਆਂ ਕਿਹਾ ਕਿ ਉਸ ਦੇ ਕ੍ਰੈਡਿਟ ਕਾਰਡ ਤੋਂ ਪੈਸੇ ਕਢਵਾਉਣ ਵਾਲੇ ਵਿਅਕਤੀਆਂ ਦਾ ਪਤਾ ਲਾ ਕੇ ਉਨ੍ਹਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇ ਤੇ ਉਸ ਦੇ ਪੈਸੇ ਵਾਪਸ ਕਰਵਾਏ ਜਾਣ।
ਇਹ ਵੀ ਪੜ੍ਹੋ- ਕਿਸਮਤ ਹੋਵੇ ਤਾਂ ਅਜਿਹੀ ; 24 ਘੰਟੇ 'ਚ 2 ਵਾਰ ਨਿਕਲੀ ਲਾਟਰੀ, ਫ਼ਿਰ ਵੀ ਚਿਹਰੇ 'ਤੇ ਛਾਈ ਉਦਾਸੀ, ਜਾਣੋ ਵਜ੍ਹਾ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
50 ਕਰੋੜ ਦੀ ਹੈਰੋਇਨ ਬਰਾਮਦਗੀ ਮਾਮਲੇ 'ਚ ਵੱਡਾ ਖੁਲਾਸਾ ; ਡਰੋਨ ਰਾਹੀਂ ਪਾਕਿ ਤੋਂ ਆਉਂਦੀ ਸੀ 25 ਕਿੱਲੋ ਦੀ ਖੇਪ
NEXT STORY