ਫਤਿਹਗੜ੍ਹ ਸਾਹਿਬ (ਜਗਦੇਵ ਸਿੰਘ) - ਕ੍ਰਿਕਟ ਪ੍ਰੇਮੀਆਂ ਵੱਲੋਂ ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿੱਚ ਵੱਖ-ਵੱਖ ਥਾਵਾਂ 'ਤੇ ਟੀ-20 ਵਰਲਡ ਕੱਪ ਦੇ ਫਾਈਨਲ ਮੁਕਾਬਲੇ ਵਿੱਚ ਭਾਰਤ ਦੀ ਨਿਊਜ਼ੀਲੈਂਡ ਤੋਂ ਹੋਈ ਸ਼ਾਨਦਾਰ ਜਿੱਤ ਦੇ ਜਸ਼ਨ ਮਨਾਏ ਗਏ।

ਮੰਡੀ ਗੋਬਿੰਦਗੜ੍ਹ ਵਿੱਚ ਕ੍ਰਿਕਟ ਪ੍ਰੇਮੀਆਂ ਵੱਲੋਂ ਆਤਿਸ਼ਬਾਜ਼ੀ ਚਲਾ ਕੇ ਅਤੇ ਢੋਲ ਵਜਾ ਕੇ ਭੰਗੜੇ ਪਾਏ ਗਏ ਅਤੇ ਭਾਰਤ ਦੇ ਝੰਡੇ ਨੂੰ ਲਹਿਰਾ ਕੇ ਖੁਸ਼ੀਆਂ ਜਾਹਿਰ ਕੀਤੀਆਂ ਅਤੇ ਖ਼ੂਬ ਆਨੰਦ ਮਾਣਿਆ ਗਿਆ। ਮੰਡੀ ਗੋਬਿੰਦਗੜ ਵਿਖੇ ਮੇਨ ਬਾਜ਼ਾਰ ਵਿੱਚ ਵੱਡੀਆਂ ਸਕਰੀਨਾਂ ਲਗਾ ਕੇ ਮੈਚ ਦੇਖਣ ਵਾਲਿਆਂ ਵਿੱਚ ਹਲਕਾ ਅਮਲੋਹ ਦੇ ਵਿਧਾਇਕ ਗੈਰੀ ਵੜਿੰਗ ਅਤੇ ਨਗਰ ਕੌਂਸਲ ਦੇ ਪ੍ਰਧਾਨ ਹਰਪ੍ਰੀਤ ਪ੍ਰਿੰਸ ਵੱਲੋਂ ਵੀ ਸ਼ਮੂਲੀਅਤ ਕੀਤੀ ਗਈ। ਇਸ ਮੌਕੇ ਕ੍ਰਿਕਟ ਪ੍ਰੇਮੀਆਂ ਨੇ ਕਿਹਾ ਕਿ ਇੰਡੀਆ ਦੀ ਟੀਮ ਨੇ ਟੀ-20 ਵਰਲਡ ਕ੍ਰਿਕਟ ਕੱਪ ਜਿੱਤ ਕੇ ਇਤਿਹਾਸ ਸਿਰਜਿਆ ਹੈ ਜਿਸ 'ਤੇ ਦੇਸ ਨਿਵਾਸੀਆਂ ਨੂੰ ਭਾਰਤੀ ਕ੍ਰਿਕਟ ਟੀਮ 'ਤੇ ਹਮੇਸ਼ਾ ਮਾਣ ਰਹੇਗਾ।

ਸੁਖਬੀਰ ਬਾਦਲ ਨੇ 'ਮੈਨ ਇਨ ਬਲੂ' ਨੂੰ ਤੀਜੀ ਵਾਰ ਵਿਸ਼ਵ ਕੱਪ ਜਿੱਤਣ 'ਤੇ ਦਿੱਤੀ ਵਧਾਈ
NEXT STORY