ਚੰਡੀਗੜ੍ਹ (ਬਿਊਰੋ) : ਪੰਜਾਬ ਦੇ ਮੁੱਖ ਚੋਣ ਅਫ਼ਸਰ ਦੇ ਦਫ਼ਤਰ ਵੱਲੋਂ ਭਾਰਤੀ ਕ੍ਰਿਕਟਰ ਸ਼ੁਭਮਨ ਗਿੱਲ ਨੂੰ ‘ਸਟੇਟ ਆਈਕੋਨ’ ਬਣਾਇਆ ਗਿਆ ਹੈ। ਇਸ ਬਾਬਤ ਮੁੱਖ ਚੋਣ ਅਧਿਕਾਰੀ ਸਿਬਿਨ ਸੀ. ਨੇ ਦੱਸਿਆ ਕਿ ਪੰਜਾਬ ਵਾਸੀ ਸ਼ੁਭਮਨ ਗਿੱਲ ਕ੍ਰਿਕਟ ਪ੍ਰੇਮੀਆਂ ਖ਼ਾਸਕਰ ਨੌਜਵਾਨਾਂ ’ਚ ਕਾਫ਼ੀ ਮਕਬੂਲ ਹੈ ਅਤੇ ਆਗਾਮੀ ਲੋਕ ਸਭਾ ਚੋਣਾਂ 2024 ਦੌਰਾਨ 70 ਫੀਸਦੀ ਤੋਂ ਜ਼ਿਆਦਾ ਵੋਟਾਂ ਪਵਾਉਣ ਦਾ ਟੀਚਾ ਪ੍ਰਾਪਤ ਕਰਨ ’ਚ ਮਦਦਗਾਰ ਹੋਵੇਗਾ। ਉਨ੍ਹਾਂ ਕਿਹਾ ਕਿ ਸ਼ੁਭਮਨ ਗਿੱਲ ਰਾਹੀਂ ਵੋਟਰ ਜਾਗਰੂਕਤਾ ਲਈ ਵੱਖ-ਵੱਖ ਮੁਹਿੰਮਾਂ ਚਲਾਈਆਂ ਜਾਣਗੀਆਂ ਤਾਂ ਜੋ “ਇਸ ਵਾਰ 70 ਪਾਰ” ਦਾ ਟੀਚਾ ਪ੍ਰਾਪਤ ਕੀਤਾ ਜਾ ਸਕੇ। ਇਸ ਤੋਂ ਪਹਿਲਾਂ ਹਰਮਨਪਿਆਰੇ ਪੰਜਾਬੀ ਗਾਇਕ ਤਰਸੇਮ ਜੱਸੜ ਨੂੰ ਵੀ ‘ਸਟੇਟ ਆਈਕੋਨ’ ਨਿਯੁਕਤ ਕੀਤਾ ਜਾ ਚੁੱਕਾ ਹੈ। ਸਿਬਿਨ ਸੀ ਨੇ ਦੱਸਿਆ ਕਿ ਬੀਤੇ ਸ਼ੁੱਕਰਵਾਰ ਪੰਜਾਬ ਦੇ ਸਾਰੇ ਡਿਪਟੀ ਕਮਿਸ਼ਨਰਾਂ ਨਾਲ ਕੀਤੀ ਮੀਟਿੰਗ ’ਚ ਉਨ੍ਹਾਂ ਨੂੰ ਅਜਿਹੇ ਇਲਾਕਿਆਂ ਦੀ ਨਿਸ਼ਾਨਦੇਹੀ ਕਰਨ ਲਈ ਕਿਹਾ ਗਿਆ ਸੀ, ਜਿੱਥੇ ਪਿਛਲੀਆਂ ਚੋਣਾਂ ਦੌਰਾਨ ਵੋਟ ਫੀਸਦੀ ਘੱਟ ਰਹੀ ਸੀ।
ਇਹ ਵੀ ਪੜ੍ਹੋ : ਭਗਵੰਤ ਮਾਨ ਤੇ ਅਨਮੋਲ ਗਗਨ ਮਾਨ ਨੂੰ ਵਾਅਦੇ ਅਨੁਸਾਰ ਘੱਟੋ-ਘੱਟ ਸਮਰਥਨ ਮੁੱਲ ਦੇਣਾ ਚਾਹੀਦਾ : ਬਾਜਵਾ
ਉਨ੍ਹਾਂ ਕਿਹਾ ਕਿ ਅਜਿਹੇ ਖ਼ੇਤਰਾਂ ’ਚ ਜਾਗਰੂਕ ਮੁਹਿੰਮਾਂ ਅਤੇ ਸ਼ੁਭਮਨ ਗਿੱਲ ਤੇ ਤਰਸੇਮ ਜੱਸੜ ਰਾਹੀਂ ਅਪੀਲ ਕਰਵਾ ਕੇ ਵੋਟਰਾਂ ਨੂੰ ਵੱਧ ਤੋਂ ਵੱਧ ਵੋਟਾਂ ਪਵਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ। ਮੁੱਖ ਚੋਣ ਅਧਿਕਾਰੀ ਨੇ ਉਮੀਦ ਜਤਾਈ ਕਿ ਪਹਿਲੀ ਵਾਰ ਵੋਟ ਪਾਉਣ ਵਾਲੇ ਮੁੰਡੇ-ਕੁੜੀਆਂ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਤੋਂ ਪ੍ਰਭਾਵਿਤ ਹੋ ਕੇ ਜਿੱਥੇ ਆਪਣੀ ਵੋਟ ਦੀ ਵਰਤੋਂ ਕਰਨਗੇ, ਉੱਥੇ ਹੀ ਬਾਕੀ ਉਮਰ ਵਰਗ ਦੇ ਲੋਕਾਂ ਨੂੰ ਵੀ ਉਨ੍ਹਾਂ ਨੇ ਵੱਧ ਚੜ੍ਹ ਕੇ ਵੋਟ ਪਾਉਣ ਦੀ ਅਪੀਲ ਕੀਤੀ ਹੈ।
ਇਹ ਵੀ ਪੜ੍ਹੋ : ਸਰਕਾਰ ਨੇ ਮੀਟਿੰਗ ’ਚ ਮੰਗਾਂ ਦਾ ਹੱਲ ਨਾ ਕੀਤਾ ਤਾਂ ਦਿੱਲੀ ਕੂਚ ਕਰਾਂਗੇ : ਡੱਲੇਵਾਲ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e
ਜੰਮੂ-ਕਸ਼ਮੀਰ ਦੇ ਜ਼ਿਲ੍ਹਾ ਸਾਂਬਾ ਦੇ ਰਾਮਗੜ੍ਹ ਸੈਕਟਰ ’ਚ ਵੰਡੀ ਗਈ 775ਵੇਂ ਟਰੱਕ ਦੀ ਰਾਹਤ ਸਮੱਗਰੀ
NEXT STORY