ਲੁਧਿਆਣਾ(ਰਿਸ਼ੀ)–ਹੌਜ਼ਰੀ ਵਪਾਰੀ ਤੋਂ ਫੋਨ ਕਰ ਕੇ 2 ਕਰੋੜ ਰੁਪਏ ਦੀ ਫਿਰੌਤੀ ਦੀ ਮੰਗ ਕੀਤੀ ਗਈ ਅਤੇ ਸਮੇਂ 'ਤੇ ਪੈਸੇ ਨਾ ਦੇਣ 'ਤੇ ਜਾਨੋਂ ਮਾਰਨ ਦੀ ਧਮਕੀ ਵੀ ਦਿੱਤੀ ਗਈ। ਇਸ ਮਾਮਲੇ 'ਚ ਥਾਣਾ ਡਵੀਜ਼ਨ ਨੰ. 8 ਦੀ ਪੁਲਸ ਨੇ ਅਣਪਛਾਤੇ ਲੋਕਾਂ ਖਿਲਾਫ ਕੇਸ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਥਾਣਾ ਇੰਚਾਰਜ ਸਬ-ਇੰਸਪੈਕਟਰ ਪਵਨ ਕੁਮਾਰ ਦੇ ਅਨੁਸਾਰ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਘੁੰਮਾਰ ਮੰਡੀ ਦੇ ਰਹਿਣ ਵਾਲੇ ਗਗਨ ਜੈਨ ਨੇ ਦੱਸਿਆ ਕਿ ਉਸ ਦੀ ਹੌਜ਼ਰੀ ਇਕਾਈ ਹੈ। ਸੋਮਵਾਰ ਰਾਤ 11 ਵਜੇ ਉਹ ਆਪਣੀ ਪਤਨੀ ਦੇ ਨਾਲ ਕੰਮ ਜਾ ਰਿਹਾ ਸੀ। ਤਦ ਉਸ ਨੂੰ ਇਕ ਨੰਬਰ ਤੋਂ ਫੋਨ ਆਇਆ ਅਤੇ ਧਮਕੀਆਂ ਦਿੰਦੇ ਹੋਏ 2 ਕਰੋੜ ਦੀ ਮੰਗ ਕਰਨ ਲੱਗਾ। ਇੰਨਾ ਹੀ ਨਹੀਂ ਉਸ ਨੂੰ ਫੋਨ 'ਤੇ ਪੈਸੇ ਨਾ ਦੇਣ 'ਤੇ ਬੱਚਿਆਂ ਅਤੇ ਪਰਿਵਾਰ ਨੂੰ ਜਾਨੋਂ ਮਾਰਨ ਦੀ ਧਮਕੀ ਦਿੱਤੀ, ਜਿਸਦੇ ਬਾਅਦ ਉਸ ਨੇ ਤੁਰੰਤ ਪੁਲਸ ਨੂੰ ਸੂਚਨਾ ਦਿੱਤੀ।
ਡੇਰਾ ਸੱਚਾ ਸੌਦਾ ਮਾਮਲੇ ਨੂੰ ਲੈ ਕੇ ਜ਼ਿਲੇ ਭਰ 'ਚ ਚਲਾਈ ਗਈ ਨਾਈਟ ਡੋਮੀਨੇਸ਼ਨ ਮੁਹਿੰਮ
NEXT STORY