ਫਿਰੋਜ਼ਪੁਰ(ਕੁਮਾਰ)—ਜ਼ਿਲਾ ਮੈਜਿਸਟ੍ਰੇਟ ਫਿਰੋਜ਼ਪੁਰ ਵੱਲੋਂ ਲਾਏ ਗਏ ਕਰਫਿਊ ਦੌਰਾਨ ਬਾਹਰ ਨਿਕਲਣ ਅਤੇ ਹੁਕਮਾਂ ਦੀ ਉਲੰਘਣਾ ਕਰਨ ਦੇ ਦੋਸ਼ ਵਿਚ ਥਾਣਾ ਸਿਟੀ ਫਿਰੋਜ਼ਪੁਰ ਦੀ ਪੁਲਸ ਨੇ 11 ਲੋਕਾਂ ਦੇ ਖਿਲਾਫ ਕੇਸ ਦਰਜ ਕੀਤਾ ਹੈ ਅਤੇ ਸਾਰੇ 11 ਲੋਕ ਗ੍ਰਿਫਤਾਰ ਹਨ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐੱਚ. ਸੀ. ਗੁਰਮੇਲ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਬਸਤੀ ਸ਼ੇਖਾਂ ਵਾਲੀ ਦੇ ਏਰੀਆ ਵਿਚ ਅਮਨ, ਗੌਰਵ, ਜਸਮਤ ਸਿੰਘ, ਕਰਨਬੀਰ ਸਿੰਘ, ਸ਼ਿਵਾ, ਆਯੂਬ, ਨਵੀਨ, ਅੰਕਿਤ, ਤਰਸੇਮ, ਪ੍ਰਦੀਪ ਕੁਮਾਰ ਅਤੇ ਗੁਰਪ੍ਰੀਤ ਸਿੰਘ ਘੁੰਮ ਰਹੇ ਸਨ। ਉਨ੍ਹਾਂ ਦੱਸਿਆ ਕਿ ਸਾਰੇ ਵਿਅਕਤੀਆਂ ਨੂੰ ਗ੍ਰਿਫਤਾਰ ਕਰ ਕੇ ਪੁਲਸ ਉਨ੍ਹਾਂ ਤੋਂ ਪੁੱਛਗਿੱਛ ਕਰ ਰਹੀ ਹੈ।
ਦੇਸ਼ ਲਈ ਇਕ ਹੋਰ ਸੈਨਿਕ ਅੱਤਵਾਦੀਆਂ ਨਾਲ ਲੜਦੇ ਹੋਇਆ ਸ਼ਹੀਦ
NEXT STORY