ਗੁਰੂਹਰਸਹਾਏ(ਆਵਲਾ)-ਪਿੰਡ ਛਾਂਗਾ ਰਾਏ ਉਤਾੜ ਵਿਚ ਦਾਜ ਦੀ ਮੰਗ ਨੂੰ ਲੈ ਕੇ ਸਹੁਰੇ ਪਰਿਵਾਰ ਵੱਲੋਂ ਵਿਆਹੁਤਾ ਨੂੰ ਜ਼ਹਿਰੀਲੀ ਦਵਾਈ ਦੇ ਕੇ ਮਾਰ ਦੇਣ ਦੇ ਦੋਸ਼ 'ਚ ਥਾਣਾ ਗੁਰੂਹਰਸਹਾਏ ਦੀ ਪੁਲਸ ਨੇ 5 ਲੋਕਾਂ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਇੰਸਪੈਕਟਰ ਭੁਪਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਮ੍ਰਿਤਕ ਲੜਕੀ ਦੀ ਮਾਂ ਕੁਲਵੰਤੋ ਬਾਈ ਪਤਨੀ ਸਤਨਾਮ ਸਿੰਘ ਵਾਸੀ ਊਝਾਂ ਵਾਲੀ (ਫਾਜ਼ਿਲਕਾ) ਨੇ ਦੋਸ਼ ਲਾਇਆ ਕਿ ਕਰੀਬ 2 ਸਾਲ ਪਹਿਲਾਂ ਉਸਦੀ ਲੜਕੀ ਕੈਲਾਸ਼ ਕੌਰ ਦਾ ਵਿਆਹ ਗੁਰਮੁੱਖ ਸਿੰਘ ਵਾਸੀ ਛਾਂਗਾ ਰਾਏ ਉਤਾੜ ਨਾਲ ਹੋਇਆ ਸੀ ਤੇ ਕੈਲਾਸ਼ ਕੌਰ ਨੂੰ ਉਸਦਾ ਸਹੁਰਾ ਪਰਿਵਾਰ ਵਾਲੇ ਦਾਜ ਲਈ ਤੰਗ ਪ੍ਰੇਸ਼ਾਨ ਕਰਦੇ ਸਨ। ਸ਼ਿਕਾਇਤਕਰਤਾ ਅਨੁਸਾਰ ਕੈਲਾਸ਼ ਕੌਰ 6-7 ਮਹੀਨਿਆਂ ਤੋਂ ਗਰਭਵਤੀ ਸੀ, ਜਿਸਨੂੰ ਕਥਿਤ ਰੂਪ ਵਿਚ ਸਹੁਰੇ ਪਰਿਵਾਰ ਨੇ ਜ਼ਹਿਰੀਲੀ ਦਵਾਈ ਦੇ ਕੇ ਮਾਰ ਦਿੱਤਾ ਹੈ, ਜਿਸ ਕਾਰਨ ਅਣਜੰਮੇ ਬੱਚੇ ਦੀ ਵੀ ਮੌਤ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਗੁਰਮੁੱਖ ਸਿੰਘ, ਸ਼ਿਕਾਇਤ ਸਿੰਘ, ਰਾਜੋ ਬਾਈ, ਜੋਗਿੰਦਰ ਸਿੰਘ ਤੇ ਪਰਮਜੀਤ ਕੌਰ ਦੇ ਖਿਲਾਫ ਮੁਕੱਦਮਾ ਦਰਜ ਕਰ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਹੈਰੋਇਨ ਸਣੇ 1 ਕਾਬੂ
NEXT STORY