ਬਠਿੰਡਾ(ਸੁਖਵਿੰਦਰ)-ਇਕ ਮੋਟਰਸਾਈਕਲ ਚਾਲਕ ਦੀਆਂ ਅੱਖਾਂ 'ਚ ਮਿਰਚਾਂ ਪਾ ਕੇ ਉਸ ਤੋਂ ਮੋਟਰਸਾਈਕਲ ਖੋਹਣ ਵਾਲੇ 2 ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਜਾਣਕਾਰੀ ਅਨੁਸਾਰ ਨਿਤੇਸ਼ ਕੁਮਾਰ ਵਾਸੀ ਯੂ. ਪੀ. ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ ਉਹ ਮੋਟਰਸਾਈਕਲ 'ਤੇ ਪਿੰਡ ਭਾਈਰੂਪਾ ਤੋਂ ਸੇਲਬਰਾ ਵੱਲ ਜਾ ਰਿਹਾ ਸੀ। ਰਸਤੇ 'ਚ ਸਾਹਮਣੇ ਤੋਂ ਆ ਰਹੇ 2 ਮੋਟਰਸਾਈਕਲ ਸਵਾਰ ਵਿਅਕਤੀਆਂ ਨੇ ਉਸ ਨੂੰ ਰੁਕਣ ਦਾ ਇਸ਼ਾਰਾ ਕੀਤਾ, ਜਦੋਂ ਉਸ ਨੇ ਮੋਟਰਸਾਈਕਲ ਹੌਲੀ ਕੀਤਾ ਤਾਂ ਮੁਲਜ਼ਮਾਂ ਨੇ ਉਸ ਦੀਆਂ ਅੱਖਾਂ 'ਚ ਮਿਰਚਾਂ ਪਾ ਦਿੱਤੀਆਂ, ਇਸ ਤੋਂ ਬਾਅਦ ਉਹ ਜ਼ਮੀਨ 'ਤੇ ਡਿੱਗ ਗਿਆ ਤੇ ਉਹ ਉਸ ਦਾ ਮੋਟਰਸਾਈਕਲ ਅਤੇ ਹੋਰ ਸਾਮਾਨ ਖੋਹ ਕੇ ਫਰਾਰ ਹੋ ਗਏ। ਪੁਲਸ ਨੇ ਅਣਪਛਾਤੇ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਸੀ. ਜੀ. ਸੀ. ਲਾਂਡਰਾਂ ਨੂੰ 'ਵਿਦਿਆਰਥੀ-ਵਿਸ਼ਵਕਰਮਾ ਕੌਮੀ ਐਵਾਰਡ'
NEXT STORY