ਸ਼ੇਰਪੁਰ(ਅਨੀਸ਼)- ਥਾਣਾ ਸ਼ੇਰਪੁਰ ਵਿਖੇ 2 ਵਿਅਕਤੀਆਂ ਨੂੰ ਘੇਰ ਕੇ ਕੁੱਟਮਾਰ ਕਰਨ ਅਤੇ ਲੁੱਟ-ਖੋਹ ਕਰਨ ਵਾਲਿਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ । ਥਾਣਾ ਸ਼ੇਰਪੁਰ ਦੇ ਪੁਲਸ ਮੁਖੀ ਹਰਸੰਦੀਪ ਸਿੰਘ ਗਿੱਲ ਨੇ ਦੱਸਿਆ ਕਿ ਪ੍ਰਕਾਸ਼ ਸਿੰਘ ਪੁੱਤਰ ਰਾਮ ਸਿੰਘ ਵਾਸੀ ਟਿੱਬਾ ਵੱਲੋਂ ਦਰਜ ਕਰਵਾਏ ਗਏ ਬਿਆਨਾਂ ਅਨੁਸਾਰ ਉਹ ਸੁਰਜੀਤ ਸਿੰਘ ਵਾਸੀ ਟਿੱਬਾ ਦੇ ਸਕੂਟਰ 'ਤੇ ਆਪਣੇ ਪਿੰਡ ਜਾ ਰਿਹਾ ਸੀ ਕਿ ਰਸਤੇ ਵਿਚ ਬੜੀ ਰੋਡ 'ਤੇ ਸ਼ੈਲਰ ਦੇ ਨੇੜੇ ਗੋਪੀ ਪੁੱਤਰ ਰਾਜ ਸਿੰਘ, ਹਰਪ੍ਰੀਤ ਸਿੰਘ ਉਰਫ ਮੀਣਾ ਪੁੱਤਰ ਪਾਲ ਸਿੰਘ ਅਤੇ ਪ੍ਰੇਮੀ ਪੁੱਤਰ ਰਾਮ ਸਿੰਘ ਵਾਸੀ ਬੜੀ ਨੇ ਉਨ੍ਹਾਂ ਦੀ ਘੇਰ ਕੇ ਕੁੱਟਮਾਰ ਕੀਤੀ ਅਤੇ ਰੁਪਏ ਤੇ ਮੋਬਾਇਲ ਕੱਢ ਲਏ। ਥਾਣਾ ਮੁਖੀ ਨੇ ਦੱਸਿਆ ਕਿ ਤਿੰਨਾਂ ਨੌਜਵਾਨਾਂ ਖਿਲਾਫ ਮਾਮਲਾ ਦਰਜ ਕਰ ਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ।
ਸੰਮਤੀ ਕਰਮਚਾਰੀ ਯੂਨੀਅਨ ਨੇ ਦਿੱਤਾ ਰੋਸ ਧਰਨਾ
NEXT STORY