ਫਿਰੋਜ਼ਪੁਰ(ਕੁਮਾਰ)—ਕਥਿਤ ਰੂਪ ਵਿਚ ਸੋਸ਼ਲ ਮੀਡੀਆ 'ਤੇ ਇਕ ਵਿਆਹੁਤਾ ਨੂੰ ਬਦਨਾਮ ਕਰਨ ਦੇ ਦੋਸ਼ ਵਿਚ ਥਾਣਾ ਫਿਰੋਜ਼ਪੁਰ ਸਿਟੀ ਦੀ ਪੁਲਸ ਨੇ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਦੇ ਤਹਿਤ ਵਿਸ਼ਾਲ ਕਟਾਰੀਆ ਨਾਮੀ ਲੜਕੇ ਦੇ ਖਿਲਾਫ ਮੁਕੱਦਮਾ ਦਰਜ ਕੀਤਾ ਹੈ, ਜਿਸ 'ਤੇ ਇਨਫਾਰਮੇਸ਼ਨ ਟੈਕਨਾਲੋਜੀ ਐਕਟ ਵੀ ਲਗਾਇਆ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਕਰੀਬ 22 ਸਾਲਾ ਵਿਆਹੁਤਾ ਨੇ ਪੁਲਸ ਨੂੰ ਦਿੱਤੀ ਲਿਖਤੀ ਸ਼ਿਕਾਇਤ ਵਿਚ ਦੋਸ਼ ਲਾਇਆ ਹੈ ਕਿ ਨਾਮਜ਼ਦ ਵਿਅਕਤੀ ਫੇਸਬੁੱਕ 'ਤੇ ਕਥਿਤ ਰੂਪ ਵਿਚ ਅਸ਼ਲੀਲ ਸ਼ਬਦਾਂ ਦੀ ਵਰਤੋਂ ਕਰਦਾ ਹੈ ਅਤੇ ਬੁਰੀ ਨੀਅਤ ਨਾਲ ਉਸਦਾ ਪਿੱਛਾ ਕਰਦਾ ਹੈ। ਉਸਨੇ ਸੋਸ਼ਲ ਮੀਡੀਆ 'ਤੇ ਵਿਆਹੁਤਾ ਨੂੰ ਬਦਨਾਮ ਕਰਨ ਦੀ ਕੋਸਿਸ਼ ਵੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਪੁਲਸ ਨੇ ਮਾਮਲਾ ਦਰਜ ਕਰ ਕੇ ਨਾਮਜ਼ਦ ਵਿਅਕਤੀ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ।
ਨਾਜਾਇਜ਼ ਸ਼ਰਾਬ ਸਮੇਤ ਪੁਲਸ ਨੇ 4 ਨੂੰ ਕੀਤਾ ਕਾਬੂ
NEXT STORY