ਰਾਮਪੁਰਾ ਫੂਲ(ਤਰਸੇਮ)- ਜ਼ਮੀਨ ਦੇ ਝਗੜੇ ਨੂੰ ਲੈ ਕੇ ਬੂਟਾ ਸਿੰਘ ਪੁੱਤਰ ਸੁਖਦੇਵ ਸਿੰਘ ਪੱਤੀ ਸੋਲ ਮਹਿਰਾਜ ਵਿਖੇ ਦੋਸ਼ੀਆਂ ਵੱਲੋਂ ਸਵੇਰ ਸਮੇਂ ਉਨ੍ਹਾਂ ਦੇ ਘਰ 'ਚ ਦਾਖਲ ਹੋ ਕੇ ਮਾਰੂ ਹਥਿਆਰਾਂ ਨਾਲ ਉਸ ਦੀ ਕੁੱਟਮਾਰ ਕਰ ਕੇ ਉਸ ਦੀਆਂ ਦੋਵੇਂ ਲੱਤਾਂ ਤੋੜਨ ਅਤੇ ਉਸ ਦੇ ਕੰਨ 'ਤੇ ਰਿਵਾਲਵਰ ਰੱਖ ਕੇ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਤੇ ਨਾਲ ਹੀ ਘਰ 'ਚ ਖੜ੍ਹੀਆਂ ਉਨ੍ਹਾਂ ਦੀਆਂ ਗੱਡੀਆਂ ਦੀ ਭੰਨਤੋੜ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਾਰੇ ਮਾਮਲੇ ਸੰਬੰਧੀ ਜਾਣਕਾਰੀ ਦਿੰਦਿਆਂ ਪੁਲਸ ਥਾਣਾ ਸਿਟੀ ਦੇ ਏ. ਐੱਸ. ਆਈ. ਗਮਦੂਰ ਸਿੰਘ ਨੇ ਦੱਸਿਆ ਕੀ ਇਸ ਮਾਮਲੇ ਦੇ ਸੰਬੰਧ 'ਚ ਥਾਣਾ ਸਿਟੀ ਰਾਮਪੁਰਾ ਵਿਖੇ ਬੂਟਾ ਸਿੰਘ ਦੇ ਪਿਤਾ ਸੁਖਦੇਵ ਸਿੰਘ ਦੇ ਬਿਆਨਾਂ ਦੇ ਆਧਾਰ 'ਤੇ ਗੁਰਲਾਲ ਸਿੰਘ ਲਾਲੀ ਪੁੱਤਰ ਮੇਜਰ ਸਿੰਘ ਪਿੰਡ ਸਿਧਾਣਾ, ਅਮਨਦੀਪ ਅਮਨਾ ਪੁੱਤਰ ਦਰਸ਼ਨ ਸਿੰਘ ਸਰਦੂਲਗੜ੍ਹ, ਮਨਪ੍ਰੀਤ ਸਿੰਘ ਮਨੀ ਪੁੱਤਰ ਮਲਕੀਤ ਸਿੰਘ ਫੂਲ, ਜੱਗੀ ਤੇ 7-8 ਹੋਰ ਨਾ-ਮਾਲੂਮ ਵਿਅਕਤੀਆਂ ਖਿਲਾਫ ਮੁਕੱਦਮਾ ਦਰਜ ਕੀਤਾ ਗਿਆ ਹੈ, ਜਿਸ ਵਿਚ ਹਾਲੇ ਤੱਕ ਕਿਸੇ ਵੀ ਮੁਲਜ਼ਮ ਦੀ ਗ੍ਰਿਫਤਾਰੀ ਨਹੀਂ ਕੀਤੀ ਗਈ।
ਰਣਜੀਤ ਹੱਤਿਆਕਾਂਡ ਮਾਮਲੇ 'ਚ ਸੀ. ਬੀ. ਆਈ. ਤੇ ਖੱਟਾ ਸਿੰਘ ਨੂੰ ਨੋਟਿਸ ਜਾਰੀ
NEXT STORY