ਮੱਲਾਂਵਾਲਾ(ਜਸਪਾਲ)—ਅੱਜ ਮੱਲਾਂਵਾਲਾ 'ਚ ਕੁਝ ਅਣਪਛਾਤੇ ਚੋਰਾਂ ਵੱਲੋਂ ਦੋ ਘਰਾਂ ਵਿਚ ਨਕਦੀ ਅਤੇ ਸੋਨੇ ਦੇ ਗਹਿਣੇ ਚੋਰੀ ਕਰ ਲਏ ਜਾਣ ਦੀ ਸੂਚਨਾ ਮਿਲੀ ਹੈ। ਮੱਲਾਂਵਾਲਾ ਦੇ ਵਾਰਡ ਨੰਬਰ 8 ਵਿਚ ਰਹਿੰਦੇ ਗੁਰਦੇਵ ਸਿੰਘ ਪੁੱਤਰ ਅਜੀਤ ਸਿੰਘ ਨੇ ਦੱਸਿਆ ਕਿ ਅੱਜ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸਾਹਿਬ ਵਿਚ ਹੋਏ ਸਮਾਗਮ ਵਿਚ ਉਹ ਪਰਿਵਾਰ ਸਮੇਤ ਗਿਆ ਹੋਇਆ ਸੀ ਕਿ ਪਿੱਛੋਂ ਕੁਝ ਅਣਪਛਾਤੇ ਚੋਰਾਂ ਵੱਲੋਂ ਘਰ ਵਿਚ ਪਏ ਤਕਰੀਬਨ 35-40 ਹਜ਼ਾਰ ਰੁਪਏ ਚੋਰੀ ਕਰ ਲਏ ਗਏ। ਇਸ ਤੋਂ ਇਲਾਵਾ ਗੁਰਦੇਵ ਸਿੰਘ ਦੇ ਗੁਆਢੀ ਮਹਿੰਦਰ ਸਿੰਘ ਪੁੱਤਰ ਗੁਲਵੰਤ ਸਿੰਘ ਦੇ ਘਰੋਂ ਤਿੰਨ ਤੋਲੇ ਸੋਨੇ ਦੇ ਗਹਿਣੇ ਅਤੇ 60 ਹਜ਼ਾਰ ਰੁਪਏ ਦੀ ਨਕਦੀ ਚੋਰੀ ਹੋਣ ਦੀ ਸੂਚਨਾ ਹੈ। ਇਸ ਘਟਨਾ ਦੀ ਸੂਚਨਾ ਮਿਲਦੇ ਹੀ ਨਰਿੰਦਰ ਸਿੰਘ ਏ. ਐੱਸ. ਆਈ. ਨੇ ਪੁਲਸ ਪਾਰਟੀ ਸਮੇਤ ਮੌਕੇ 'ਤੇ ਪੁਹੰਚ ਕੇ ਘਟਨਾ ਦਾ ਜਾਇਜ਼ਾ ਲੈ ਕੇ ਚੋਰਾਂ ਦੀ ਭਾਲ ਸ਼ੁਰੂ ਕਰ ਦਿੱਤੀ।
ਕਾਰ ਸਵਾਰਾਂ ਵੱਲੋਂ ਹਵਾਈ ਫਾਇਰ ਕਰਨ ਦੇ ਦੋਸ਼ 'ਚ 6 ਖਿਲਾਫ ਪਰਚਾ
NEXT STORY