ਅਬੋਹਰ - ਪਿੰਡ ਕੇਰਾਖੇੜਾ ਵਿਚ ਇਕ ਵਿਆਹੁਤਾ ਦੇ ਪਿਛਲੇ ਕਰੀਬ 10 ਦਿਨਾਂ ਤੋਂ ਗੁੰਮ ਹੋਣ ਦੇ ਮਾਮਲੇ ਵਿਚ ਥਾਣਾ ਸਦਰ ਪੁਲਸ ਨੇ ਵਿਆਹੁਤਾ ਦੇ ਭਰਾ ਦੇ ਬਿਆਨਾਂ ਦੇ ਆਧਾਰ 'ਤੇ ਉਸਦੇ ਪਤੀ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਨੂੰ ਦਿੱਤੇ ਬਿਆਨਾਂ ਵਿਚ ਬਾਬਾ ਦੀਪ ਸਿੰਘ ਨਗਰ ਵਾਸੀ ਪਰਮਿੰਦਰ ਸਿੰਘ ਪੁੱਤਰ ਰਾਜਿੰਦਰ ਸਿੰਘ ਨੇ ਦੱਸਿਆ ਕਿ ਉਸਦੀ ਭੈਣ ਸ਼ਰਣਪ੍ਰੀਤ ਕੌਰ ਦਾ ਵਿਆਹ ਕਰੀਬ 7 ਸਾਲ ਪਹਿਲਾਂ ਪਿੰਡ ਕੇਰਾਖੇੜਾ ਵਾਸੀ ਹਰਜਿੰਦਰ ਸਿੰਘ ਪੁੱਤਰ ਕੁਲਦੀਪ ਸਿੰਘ ਦੇ ਨਾਲ ਹੋਇਆ ਸੀ। 15 ਨਵੰਬਰ ਤੋਂ ਉਸਦੀ ਭੈਣ ਦਾ ਕੁਝ ਪਤਾ ਨਹੀਂ ਹੈ। ਉਸਦੀ ਭੈਣ ਦੇ ਸਹੁਰਿਆਂ ਨੇ ਜਾਂ ਤਾਂ ਉਸਨੂੰ ਕਿਸੇ ਅਣਪਛਾਤੀ ਥਾਂ 'ਤੇ ਛੁਪਾ ਦਿੱਤਾ ਹੈ ਜਾਂ ਫਿਰ ਉਸਨੂੰ ਕਿਸੇ ਹੋਰ ਵਿਅਕਤੀ ਵੱਲੋਂ ਅਗਵਾ ਕਰਵਾ ਕੇ ਗਾਇਬ ਕਰ ਦਿੱਤਾ ਹੈ। ਪੁਲਸ ਨੇ ਪਰਮਿੰਦਰ ਸਿੰਘ ਦੇ ਬਿਆਨਾਂ 'ਤੇ ਹਰਜਿੰਦਰ ਸਿੰਘ ਖਿਲਾਫ ਪਰਚਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਲੁਟੇਰੇ ਡੇਰੇ ਤੋਂ ਨਕਦੀ ਤੇ ਸੋਨੇ ਦੇ ਗਹਿਣੇ ਲੁੱਟ ਕੇ ਫ਼ਰਾਰ
NEXT STORY