ਬਠਿੰਡਾ(ਸੁਖਵਿੰਦਰ)-ਪੁਲਸ ਨੇ ਵੱਖ-ਵੱਖ ਥਾਵਾਂ ਤੋਂ ਲੁੱਟ-ਖੋਹ ਅਤੇ ਚੋਰੀ ਕਰਨ ਦੇ ਦੋਸ਼ਾਂ 'ਚ ਇਕ ਅਣਪਛਾਤੇ ਸਣੇ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਸ਼ਾਲੂ ਵਾਸੀ ਬਠਿੰਡਾ ਵੱਲੋਂ ਕੋਤਵਾਲੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਗਿਆ ਕਿ ਉਹ ਸੰਤਪੁਰਾ ਰੋਡ 'ਤੇ ਪੈਦਲ ਜਾ ਰਹੀ ਸੀ ਕਿ ਇਸ ਦੌਰਾਨ ਅਜੇ ਕੁਮਾਰ ਅਤੇ ਜਗਜੀਤ ਸਿੰਘ ਉਸ ਦਾ ਬੈਗ ਖੋਹ ਕੇ ਫਰਾਰ ਹੋ ਗਏ। ਉਸ ਵੱਲੋਂ ਰੌਲਾ ਪਾਉਣ 'ਤੇ ਲੋਕਾਂ ਨੇ ਦੋਵਾਂ ਨੂੰ ਫੜ ਕੇ ਪੁਲਸ ਹਵਾਲੇ ਕਰ ਦਿੱਤਾ ਗਿਆ। ਉਧਰ, ਕ੍ਰਿਸ਼ਨ ਕੁਮਾਰ ਵਾਸੀ ਅਰਜਨ ਨਗਰ ਨੇ ਕੈਨਾਲ ਕਾਲੋਨੀ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 31 ਦਸੰਬਰ ਦੀ ਰਾਤ ਨੂੰ ਚੋਰ ਉਸ ਦੇ ਘਰ ਵਿਚ ਲੱਗੇ 2 ਕੈਮਰੇ ਚੋਰੀ ਕਰ ਕੇ ਲੈ ਗਏ। ਇਸ ਤੋਂ ਬਾਅਦ ਪੁਲਸ ਨੇ ਨਿਸ਼ਾਨਦੇਹੀ 'ਤੇ ਪੂਨਮ ਕੁਮਾਰ ਵਾਸੀ ਬਠਿੰਡਾ ਨੂੰ ਗ੍ਰਿਫਤਾਰ ਕਰ ਲਿਆ, ਜਦਕਿ ਮੋਨੂੰ ਪੁਲਸ ਦੇ ਹੱਥ ਨਹੀਂ ਲੱਗ ਸਕਿਆ। ਇਸ ਤੋਂ ਇਲਾਵਾ ਲੱਖਾ ਖਾਨ ਵਾਸੀ ਗੋਪਾਲ ਨਗਰ ਨੇ ਇਸੇ ਥਾਣੇ ਵਿਚ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ ਬੀਤੀ ਰਾਤ ਅਣਪਛਾਤੇ ਚੋਰ ਉਸ ਦੀ ਡੇਅਰੀ 'ਚੋਂ 1 ਮੱਝ ਚੋਰੀ ਕਰ ਕੇ ਲੈ ਗਏ। ਪੁਲਸ ਨੇ ਉਕਤ ਸਾਰੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪਿੰਡ ਵਾਸੀਆਂ ਵਲੋਂ ਪ੍ਰਸ਼ਾਸਨ ਵਿਰੁੱਧ ਰੋਸ ਪ੍ਰਦਰਸ਼ਨ
NEXT STORY