ਬਰਨਾਲਾ(ਵਿਵੇਕ ਸਿੰਧਵਾਨੀ, ਰਵੀ)- ਹੋਰ ਦਾਜ ਲਿਆਉਣ ਲਈ ਤੰਗ-ਪ੍ਰੇਸ਼ਾਨ ਤੇ ਕੁੱਟਮਾਰ ਕਰਨ 'ਤੇ ਇਕ ਔਰਤ ਸਣੇ ਤਿੰਨ ਵਿਅਕਤੀਆਂ ਵਿਰੁੱਧ ਥਾਣਾ ਸਿਟੀ ਬਰਨਾਲਾ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਥਾਣਾ ਸਿਟੀ ਬਰਨਾਲਾ ਦੇ ਸਹਾਇਕ ਥਾਣੇਦਾਰ ਹਾਕਮ ਸਿੰਘ ਨੇ ਦੱਸਿਆ ਕਿ ਅੰਮ੍ਰਿਤਪਾਲ ਸਿੱਧੂ ਪੁੱਤਰੀ ਦਰਸ਼ਨ ਸਿੰਘ ਵਾਸੀ ਝਲੂਰ ਨੇ ਪੁਲਸ ਨੂੰ ਬਿਆਨ ਦਰਜ ਕਰਵਾਏ ਕਿ ਉਸ ਦਾ ਸਹੁਰਾ ਪਰਿਵਾਰ ਉਸ ਨੂੰ ਹੋਰ ਦਾਜ ਲਿਆਉਣ ਲਈ ਤੰਗ-ਪ੍ਰੇਸ਼ਾਨ ਕਰਦਾ ਸੀ ਤੇ ਕੁੱਟਮਾਰ ਕੇ ਧਮਕੀਆਂ ਦਿੰਦਾ ਸੀ। ਸਹੁਰੇ ਪਰਿਵਾਰ ਨੇ ਉਸ ਵੱਲੋਂ ਪਹਿਲਾਂ ਲਿਆਂਦਾ ਦਾਜ ਵੀ ਖੁਰਦ-ਬੁਰਦ ਕਰ ਦਿੱਤਾ। ਪੁਲਸ ਨੇ ਪੀੜਤਾ ਦੇ ਬਿਆਨਾਂ ਦੇ ਆਧਾਰ 'ਤੇ ਅੰਤਪਾਲ ਸਿੰਘ ਪੁੱਤਰ ਜਗਸੀਰ ਸਿੰਘ, ਬਿੰਦਰ ਕੌਰ ਪਤਨੀ ਜਗਸੀਰ ਸਿੰਘ ਤੇ ਜਗਸੀਰ ਸਿੰਘ ਪੁੱਤਰ ਕਰਨੈਲ ਸਿੰਘ ਵਾਸੀ ਗਹਿਲ ਵਿਰੁੱਧ ਮੁਕੱਦਮਾ ਦਰਜ ਕਰ ਕੇ ਅਗਲੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਕੋਟ ਕਲਾਂ 'ਚ ਮਿਲੀ ਵੇਟਰ ਦੀ ਲਾਸ਼
NEXT STORY