ਅੱਪਰਾ(ਦੀਪਾ)-ਅੱਜ ਸਵੇਰੇ ਲਗਭਗ 7 ਵਜੇ ਕਰੀਬੀ ਪਿੰਡ ਮੋਂਰੋਂ ਦੇ ਮੌਜੂਦਾ ਪੰਚਾਇਤ ਮੈਂਬਰ 'ਤੇ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਗੰਭੀਰ ਰੂਪ 'ਚ ਜ਼ਖਮੀ ਕਰ ਦਿੱਤਾ। ਪ੍ਰਾਪਤ ਵੇਰਵਿਆਂ ਅਨੁਸਾਰ ਪੰਚਾਇਤ ਮੈਂਬਰ ਰਣਜੀਤ ਸਿੰਘ ਪੁੱਤਰ ਸਰਵਣ ਸਿੰਘ ਹਰ ਰੋਜ਼ ਦੀ ਤਰ੍ਹਾਂ ਸਵੇਰੇ ਲਗਭਗ 7 ਵਜੇ ਪਿੰਡ ਮੋਂਰੋਂ ਦੀ ਵਾਟਰ ਸਪਲਾਈ ਦੇ ਟਿਊਬਵੈੱਲ ਨੂੰ ਚਲਾਉਣ ਗਿਆ ਸੀ ਕਿ ਦੋ ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ 5-6 ਅਣਪਛਾਤੇ ਹਮਲਾਵਰਾਂ ਨੇ ਉਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸ ਨੂੰ ਗੰਭੀਰ ਰੂਪ 'ਚ ਜ਼ਖ਼ਮੀ ਕਰ ਦਿੱਤਾ, ਜਿਸ ਨੂੰ ਇਲਾਜ ਲਈ ਸਿਵਲ ਹਸਪਤਾਲ ਅੱਪਰਾ ਦਾਖਲ ਕਰਵਾਇਆ ਗਿਆ, ਜਿੱਥੋਂ ਉਸ ਨੂੰ ਸਿਵਲ ਹਸਪਤਾਲ ਜਲੰਧਰ ਰੈਫਰ ਕਰ ਦਿੱਤਾ ਗਿਆ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਸਬ-ਇੰਸਪੈਕਟਰ ਜਤਿੰਦਰ ਕੁਮਾਰ ਚੌਕੀ ਇੰਚਾਰਜ ਅੱਪਰਾ ਨੇ ਸਮੇਤ ਪੁਲਸ ਪਾਰਟੀ ਘਟਨਾ ਸਥਾਨ ਦਾ ਮੁਆਇਨਾ ਕੀਤਾ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਬਿਨਾਂ ਆਧਾਰ ਕਾਰਡ ਵਾਲੇ ਖਪਤਕਾਰਾਂ ਦੇ ਗੈਸ ਕੁਨੈਕਸ਼ਨ ਕੀਤੇ ਬਲਾਕ
NEXT STORY