ਅਬੋਹਰ(ਸੁਨੀਲ, ਰਹੇਜਾ)-ਬੱਲੂਆਣਾ ਵਿਧਾਨ ਸਭਾ ਖੇਤਰ ਦੇ ਪਿੰਡ ਚੂਹੜੀਵਾਲਾ ਧੰਨ੍ਹਾ ਦੇ ਕੁਝ ਪਸ਼ੂ ਪ੍ਰੇਮੀਆਂ ਨੇ ਪਿੰਡ ਦੇ ਹੀ ਕੁਝ ਸ਼ਰਾਰਤੀ ਅਨਸਰਾਂ 'ਤੇ ਬੀਤੇ ਦਿਨੀਂ ਇਕ ਸਾਨ੍ਹ ਨੂੰ ਕੁੱਟ-ਕੁੱਟ ਕੇ ਮਾਰਨ ਦੇ ਦੋਸ਼ ਲਾਉਂਦੇ ਹੋਏ ਥਾਣਾ ਸਦਰ ਪੁਲਸ ਤੋਂ ਉਕਤ ਲੋਕਾਂ ਖਿਲਾਫ ਸਖਤ ਕਾਰਵਾਈ ਕਰਨ ਦੀ ਮੰਗ ਕੀਤੀ ਹੈ। ਥਾਣਾ ਸਦਰ ਮੁਖੀ ਨੂੰ ਮੰਗ-ਪੱਤਰ ਸੌਂਪਦੇ ਹੋਏ ਪਿੰਡ ਦੇ ਬਜਰੰਗ ਦਲ ਤੇ ਗਊ ਰੱਖਿਆ ਦਲ ਦੇ ਮੈਂਬਰਾਂ ਸੀਤਾ ਰਾਮ, ਵਿਨੋਦ ਕੁਮਾਰ, ਰਮੇਸ਼ ਕੁਮਾਰ ਅਤੇ ਅਖਿਲ ਭਾਰਤੀ ਜੀਵ ਰੱਖਿਆ ਬਿਸ਼ਨੋਈ ਸਮਾਜ ਦੇ ਸੂਬਾ ਪ੍ਰਧਾਨ ਆਰ. ਡੀ. ਬਿਸ਼ਨੋਈ ਨੇ ਦੱਸਿਆ ਕਿ ਬੀਤੇ ਦਿਨੀਂ ਪਿੰਡ ਦੇ ਹੀ ਕੁਝ ਨੌਜਵਾਨਾਂ ਨੇ ਇਕ ਸਾਨ੍ਹ ਨੂੰ ਕਿੱਕਰ ਨਾਲ ਬੰਨ੍ਹ ਕੇ ਤੇਜ਼ਧਾਰ ਹਥਿਆਰਾਂ ਨਾਲ ਜ਼ਖ਼ਮੀ ਕਰਨ ਤੋਂ ਬਾਅਦ ਉਸ ਦੀ ਬੁਰੀ ਤਰ੍ਹਾਂ ਨਾਲ ਕੁੱਟਮਾਰ ਕਰ ਕੇ ਹੱਤਿਆ ਕਰ ਦਿੱਤੀ। ਜਦ ਉਨ੍ਹਾਂ ਨੂੰ ਇਸ ਗੱਲ ਦਾ ਪਤਾ ਲਗਾ ਤਾਂ ਉਨ੍ਹਾਂ ਪੁਲਸ ਨੂੰ ਸੂਚਨਾ ਦਿੱਤੀ, ਜਿਸ 'ਤੇ ਪੁਲਸ ਦੀ ਅਗਵਾਈ ਹੇਠ ਮ੍ਰਿਤਕ ਸਾਨ੍ਹ ਦਾ ਪੋਸਟਮਾਰਟਮ ਵੀ ਕਰਵਾਇਆ ਗਿਆ ਪਰ ਅੱਜੇ ਤੱਕ ਮੁਲਜ਼ਮਾਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। ਉਨ੍ਹਾਂ ਪੁਲਸ ਅਧਿਕਾਰੀਆਂ ਤੋਂ ਉਕਤ ਲੋਕਾਂ ਖਿਲਾਫ ਮਾਮਲਾ ਦਰਜ ਕਰ ਕੇ ਕਰਵਾਈ ਕਰਨ ਦੀ ਮੰਗ ਕੀਤੀ ਹੈ।
22 ਜ਼ਿਲ੍ਹਿਆਂ ਦੀਆਂ ਖਾਸ ਖਬਰਾਂ ਦੇਖਣ ਲਈ ਵੀਡੀਓ 'ਤੇ ਕਲਿਕ ਕਰੋ
NEXT STORY