ਜਲੰਧਰ(ਮਹੇਸ਼)—ਲੱਧੇਵਾਲੀ ਰੋਡ 'ਤੇ ਬੁੱਧਵਾਰ ਨੂੰ ਦਿਨ-ਦਿਹਾੜੇ ਅੱਧੀ ਦਰਜਨ ਦੇ ਕਰੀਬ ਨੌਜਵਾਨਾਂ ਨੇ ਇਕ ਨੌਜਵਾਨ ਨੂੰ ਰਸਤੇ ਵਿਚ ਘੇਰ ਕੇ ਉਸ 'ਤੇ ਇੱਟਾਂ ਤੇ ਬੈਲਟਾਂ ਨਾਲ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫਰਾਰ ਹੋ ਗਏ। ਮਾਮਲੇ ਦੀ ਜਾਂਚ ਕਰ ਰਹੇ ਥਾਣਾ ਰਾਮਾਮੰਡੀ ਦੇ ਏ. ਐੱਸ. ਆਈ. ਕੁਲਦੀਪ ਸਿੰਘ ਨੇ ਦੱਸਿਆ ਕਿ ਗੰਭੀਰ ਤੌਰ 'ਤੇ ਜ਼ਖ਼ਮੀ ਹੋਏ ਗੁਲਮਰਗ ਐਵੇਨਿਊ ਵਾਸੀ ਅਖਿਲ ਭੱਟੀ ਪੁੱਤਰ ਨਰਿੰਦਰ ਸਿੰਘ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ। ਉਸਨੇ ਦੱਸਿਆ ਕਿ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਲਗਾਏ ਗਏ ਲੰਗਰ ਵਿਚ ਸੇਵਾ ਕਰਨ ਤੋਂ ਬਾਅਦ ਆਪਣੇ ਘਰ ਪੈਦਲ ਜਾ ਰਿਹਾ ਸੀ ਕਿ ਕੁਝ ਨੌਜਵਾਨਾਂ ਨੇ ਉਸਨੂੰ ਘੇਰ ਕੇ ਉਸ 'ਤੇ ਹਮਲਾ ਕਰ ਦਿੱਤਾ। ਉਸਨੇ ਪੁਲਸ ਨੂੰ ਹਮਲਾਵਰਾਂ ਦੇ ਨਾਂ ਵੀ ਦੱਸੇ ਹਨ। ਪੁਲਸ ਦਾ ਕਹਿਣਾ ਹੈ ਕਿ ਹਮਲੇ ਦੇ ਪਿੱਛੇ ਪੁਰਾਣੀ ਰੰਜਿਸ਼ ਦੱਸੀ ਜਾ ਰਹੀ ਹੈ। ਪੁਲਸ ਨੇ ਅਖਿਲ ਦੇ ਬਿਆਨਾਂ 'ਤੇ ਹਮਲਾਵਰਾਂ 'ਤੇ ਆਈ. ਪੀ. ਸੀ. ਦੀ ਧਾਰਾ 323, 341, 506, 148, 149 ਦੇ ਤਹਿਤ ਕੇਸ ਦਰਜ ਕਰ ਲਿਆ ਹੈ। ਫਰਾਰ ਹਮਲਾਵਰਾਂ ਦੀ ਤਲਾਸ਼ ਵਿਚ ਰੇਡ ਕੀਤੀ ਜਾ ਰਹੀ ਹੈ।
ਆਜ਼ਾਦੀ ਦੇ 70 ਸਾਲਾਂ ਬਾਅਦ ਵੀ ਪੈਸੰਜਰ ਟਰੇਨਾਂ ਦੀ ਹਾਲਤ ਬਦ ਤੋਂ ਬਦਤਰ
NEXT STORY