ਬਠਿੰਡਾ(ਸੁਖਵਿੰਦਰ)-ਅਮਰਪੁਰਾ ਸਥਿਤ ਇਕ ਘਰ 'ਚੋਂ ਚੋਰ ਹਜ਼ਾਰਾਂ ਰੁਪਏ ਦਾ ਸਾਮਾਨ ਚੋਰੀ ਕਰਕੇ ਲੈ ਗਏ। ਕੈਨਾਲ ਕਾਲੋਨੀ ਪੁਲਸ ਨੇ ਅਣਪਛਾਤੇ ਚੋਰਾਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਹਰਵਿੰਦਰ ਸਿੰਘ ਵਾਸੀ ਅਮਰਪੁਰਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ 'ਚ ਦੱਸਿਆ ਕਿ 29-30 ਜਨਵਰੀ ਦੀ ਦਰਮਿਆਨੀ ਰਾਤ ਨੂੰ ਚੋਰ ਉਸ ਦੇ ਘਰ ਅੰਦਰ ਦਾਖਲ ਹੋ ਗਏ। ਚੋਰ ਉਸ ਦੇ ਘਰੋਂ 5 ਮੋਬਾਇਲ, 1 ਲੈਪਟਾਪ ਅਤੇ ਕੁਝ ਜ਼ਰੂਰੀ ਕਾਗਜ਼ਾਤ ਚੋਰੀ ਕਰ ਕੇ ਲੈ ਗਏ। ਸਵੇਰੇ ਜਦੋਂ ਉਨ੍ਹਾਂ ਵੇਖਿਆ ਤਾਂ ਉਕਤ ਸਾਮਾਨ ਗਾਇਬ ਸੀ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਅਣਪਛਾਤੇ ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਿੰਨੀ ਬੱਸ ਤੇ ਟਰੱਕ 'ਚ ਟੱਕਰ, ਅੱਧੀ ਦਰਜਨ ਤੋਂ ਵੱਧ ਵਿਦਿਆਰਥਣਾਂ ਜ਼ਖ਼ਮੀ
NEXT STORY