ਬਠਿੰਡਾ(ਸੁਖਵਿੰਦਰ)-ਥਾਣਾ ਕੋਤਵਾਲੀ ਪੁਲਸ ਨੇ ਇਕ ਨਾਬਾਲਗ ਲੜਕੀ ਨੂੰ ਵਰਗਲਾ ਕਿ ਲੰਮਾ ਸਮਾਂ ਆਪਣੇ ਕੋਲ ਰੱਖਣ ਦੇ ਦੋਸ਼ 'ਚ ਇਕ ਔਰਤ ਸਮੇਤ 5 ਵਿਅਕਤੀਆਂ ਖਿਲਾਫ਼ ਮਾਮਲਾ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਨਰੇਸ਼ ਬਾਲਾ ਵਾਸੀ ਬਠਿੰਡਾ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਦੱਸਿਆ ਕਿ 15 ਮਈ 2017 ਨੂੰ ਬਿੰਦਰ ਸਿੰਘ, ਮਸਤਾਨੀ ਰਾਮ, ਗੁਰਮੀਤ ਕੌਰ, ਇੰਦਰਪ੍ਰੀਤ ਸਿੰਘ ਅਤੇ ਮਨੀਸ਼ ਕੁਮਾਰ ਉਸ ਦੀ ਨਾਬਾਲਗ ਲੜਕੀ ਨੂੰ ਵਰਗਲਾ ਕੇ ਆਪਣੇ ਨਾਲ ਲੈ ਗਏ। ਇਸ ਤੋਂ ਬਾਅਦ ਉਕਤ ਵਿਅਕਤੀਆਂ ਨੇ ਉਸ ਦੀ ਲੜਕੀ ਨੂੰ ਡਰਾ-ਧਮਕਾ ਕੇ ਜ਼ਬਰਦਸਤੀ ਆਪਣੇ ਕੋਲ ਰੱਖਿਆ। ਐੱਸ. ਐੱਚ. ਓ. ਸੰਧੂਰਾ ਸਿੰਘ ਨੇ ਦੱਸਿਆ ਕਿ ਉਕਤ ਔਰਤ ਨੇ ਮਈ 'ਚ ਡਿਪਟੀ ਕਮਿਸ਼ਨਰ ਨੂੰ ਮੁਲਜ਼ਮਾਂ ਖਿਲਾਫ਼ ਸ਼ਿਕਾਇਤ ਦਿੱਤੀ ਸੀ। ਇਸ ਤੋਂ ਬਾਅਦ ਐੱਸ. ਐੱਸ. ਪੀ. ਵੱਲੋਂ ਮਾਮਲੇ ਦੀ ਜਾਂਚ ਕਰਨ ਦੇ ਹੁਕਮ ਜਾਰੀ ਕੀਤੇ ਗਏ ਸਨ। ਜਾਂਚ ਤੋਂ ਬਾਅਦ ਪੁਲਸ ਨੇ ਲੜਕੀ ਦੀ ਮਾਂ ਦੀ ਸ਼ਿਕਾਇਤ ਦੇ ਆਧਾਰ 'ਤੇ ਉਕਤ ਮੁਲਜ਼ਮਾਂ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਮਿੰਨੀ ਬੱਸ ਆਪ੍ਰੇਟਰ ਯੂਨੀਅਨ ਨੇ ਮੋਦੀ ਸਰਕਾਰ ਦਾ ਫੂਕਿਆ ਪੁਤਲਾ
NEXT STORY