ਫ਼ਿਰੋਜ਼ਪੁਰ(ਕੁਮਾਰ, ਮਲਹੋਤਰਾ)-ਕਥਿਤ ਰੂਪ ਵਿਚ ਮਾਰ ਦੇਣ ਦੀ ਨੀਅਤ ਨਾਲ ਫਾਇਰ ਕਰਨ ਦੇ ਦੋਸ਼ ਵਿਚ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ 6 ਵਿਅਕਤੀਆਂ ਦੇ ਖਿਲਾਫ ਆਈ. ਪੀ. ਸੀ. ਦੀਆਂ ਵੱਖ-ਵੱਖ ਧਾਰਾਵਾਂ ਅਤੇ ਆਰਮਜ਼ ਐਕਟ ਤਹਿਤ ਮੁਕੱਦਮਾ ਦਰਜ ਕੀਤਾ ਹੈ। ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਰਮੇਸ਼ ਮਸੀਹ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਤੇ ਬਿਆਨਾਂ ਵਿਚ ਗੁਰਤੇਜ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਮੱਲਾਂਵਾਲਾ ਨੇ ਦੋਸ਼ ਲਾਇਆ ਕਿ ਉਹ ਆਪਣੇ ਭਰਾ ਰਾਮ ਸਿੰਘ ਤੇ ਦੋਸਤ ਅਜੇ ਸਿੰਘ ਨਾਲ ਮੋਟਰਸਾਈਕਲ 'ਤੇ ਜਾ ਰਹੇ ਸਨ ਕਿ ਬਾਬਾ ਸੁਰਜੀਤ ਸਿੰਘ ਹੋਰਾਂ ਨੇ ਇਕ ਕਾਰ 'ਚ ਉਨ੍ਹਾਂ ਦਾ ਪਿੱਛਾ ਕੀਤਾ ਤੇ ਫਾਇਰ ਕੀਤੇ। ਮੁੱਦਈ ਅਨੁਸਾਰ ਕਾਮਲ ਵਾਲਾ ਚੌਕ ਕੋਲ ਹਰਜੀਤ ਸਿੰਘ ਨੇ ਆਪਣੀ ਐਕਟਿਵਾ ਨਾਲ ਉਨ੍ਹਾਂ ਦਾ ਰਸਤਾ ਰੋਕ ਲਿਆ ਤੇ ਨਾਮਜ਼ਦ ਵਿਅਕਤੀਆਂ ਦੇ ਸਾਥੀ ਵੀ ਮੌਕੇ ਆ ਗਏ, ਜਿਥੇ ਉਨ੍ਹਾਂ ਨੇ ਮਾਰ ਦੇਣ ਦੀ ਨੀਅਤ ਨਾਲ ਮੁੱਦਈ 'ਤੇ ਫਾਇਰ ਕੀਤੇ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਬਾਬਾ ਸੁਰਜੀਤ ਸਿੰਘ, ਵਿਸ਼ਾਲ, ਅਕਾਸ਼ਦੀਪ, ਹਰਜੀਤ ਸਿੰਘ, ਗੁਰਪ੍ਰੀਤ ਸਿੰਘ ਤੇ ਗੋਰਾ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
ਪੰਜਾਬ ਰੋਡਵੇਜ਼ ਪੈਨਸ਼ਨਰਜ਼ ਕਰਮਚਾਰੀ ਯੂਨੀਅਨ ਵੱਲੋਂ ਨਾਅਰੇਬਾਜ਼ੀ
NEXT STORY