ਫਿਰੋਜ਼ਪੁਰ(ਕੁਮਾਰ, ਮਲਹੋਤਰਾ)—ਇਕ 14-15 ਸਾਲ ਦੀ ਨਾਬਾਲਗ ਲੜਕੀ ਨੂੰ ਕੁਝ ਖੁਆ ਕੇ ਇਕ ਲੜਕੇ ਨੇ ਉਸ ਨਾਲ ਗਲਤ ਹਰਕਤਾਂ ਕਰਨ ਅਤੇ ਉਸਦੀਆਂ ਫੋਟੋ ਇੰਟਰਨੈਟ 'ਤੇ ਪਾ ਦੇਣ ਅਤੇ ਧਮਕੀਆਂ ਦੇਣ ਦੇ ਦੋਸ਼ ਵਿਚ ਪਿਉ-ਪੁੱਤਰ ਖਿਲਾਫ ਥਾਣਾ ਸਦਰ ਫਿਰੋਜ਼ਪੁਰ ਦੀ ਪੁਲਸ ਨੇ ਮੁਕੱਦਮਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਬਲਵੰਤ ਸਿੰਘ ਨੇ ਦੱਸਿਆ ਕਿ ਮੁੱਖ ਅਫਸਰ ਥਾਣਾ ਸਦਰ ਫਿਰੋਜ਼ਪੁਰ ਨੂੰ ਪੀੜਤ ਲੜਕੀ ਦੇ ਪਿਤਾ ਨੇ ਦਿੱਤੀ ਸ਼ਿਕਾਇਤ ਵਿਚ ਦੋਸ਼ ਲਾਇਆ ਕਿ ਲਵਪ੍ਰੀਤ ਸਿੰਘ ਨੇ ਉਸਦੀ ਨਾਬਾਲਗ ਲੜਕੀ ਨੂੰ ਕੁਝ ਖੁਆ ਕੇ ਉਸ ਨਾਲ ਗਲਤ ਹਰਕਤਾਂ ਕੀਤੀਆਂ ਤੇ ਉਸ ਦੀਆਂ ਫੋਟੋ ਖਿੱਚ ਕੇ ਇੰਟਰਨੈਟ 'ਤੇ ਪਾ ਦਿੱਤੀਆਂ। ਸ਼ਿਕਾਇਤਕਰਤਾ ਅਨੁਸਾਰ ਲਵਪ੍ਰੀਤ ਸਿੰਘ ਅਤੇ ਉਸਦੇ ਪਿਤਾ ਮਿਲਖਾ ਸਿੰਘ ਨੇ ਉਸਨੂੰ ਜਾਨ ਤੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਪੁਲਸ ਵੱਲੋਂ ਨਾਮਜ਼ਦ ਪਿਉ-ਪੁੱਤਰ ਦੇ ਖਿਲਾਫ ਮੁਕੱਦਮਾ ਦਰਜ ਕਰਕੇ ਕਾਰਵਾਈ ਕੀਤੀ ਜਾ ਰਹੀ ਹੈ।
ਨਗਰ ਕੌਂਸਲ ਮੀਟਿੰਗ : ਸਾਲ 2018-19 ਦਾ 16.77 ਕਰੋੜ ਰੁਪਏ ਦਾ ਅੰਦਾਜ਼ਨ ਬਜਟ ਪਾਸ
NEXT STORY